www.sursaanjh.com > ਚੰਡੀਗੜ੍ਹ/ਹਰਿਆਣਾ > ਅਕਾਲੀ ਦਲ ਦਾ ਖਿਜ਼ਰਾਬਾਦ ‘ਚ ਧਰਨਾ ਕੱਲ੍ਹ

ਅਕਾਲੀ ਦਲ ਦਾ ਖਿਜ਼ਰਾਬਾਦ ‘ਚ ਧਰਨਾ ਕੱਲ੍ਹ

ਚੰਡੀਗੜ੍ਹ 18 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):
ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਵਿਰੁੱਧ ਵਿਧਾਨ ਸਭਾ ਹਲਕਾ ਖਰੜ ਦੇ ਕਸਬਾ ਨੁਮਾ ਪਿੰਡ ਖਿਜਰਾਬਾਦ ਵਿਖੇ 19 ਅਗਸਤ ਨੂੰ ਸਵੇਰੇ 10 ਵਜੇ ਵਿਸ਼ਾਲ ਰੋਸ ਧਰਨਾ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਅਕਾਲੀ ਦਲ ਦੇ ਕੌਮੀ ਯੂਥ ਵਿੰਗ ਦੇ ਆਗੂ ਰਵਿੰਦਰ ਸਿੰਘ ਖੇੜਾ ਨੇ ਜਾਣਕਾਰੀ ਦਿੰਦਿਆ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਪੰਜਾਬੀਆਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਜਿਨ੍ਹਾਂ ਵਿੱਚ ਭਰਿਸ਼ਟਾਚਾਰ, ਬੇਰੁਜ਼ਗਾਰੀ, ਅਨਪੜ੍ਹਤਾ ਅਤੇ ਸਿਹਤ ਸਹੂਲਤਾਂ ਦੇ ਸਿਸਟਮ ਨੂੰ ਸੁਧਾਰਨਾ ਵੀ ਸ਼ਾਮਲ ਸੀ। ਹੁਣ ਪਾਰਟੀ ਦੇ ਆਗੂਆਂ ਵੱਲੋਂ ਪੰਜਾਬ ਪ੍ਰਤੀ ਨਫਰਤੀ ਭਾਸ਼ਣ ਦਿੱਤੇ ਜਾ ਰਹੇ ਹਨ।
ਰਵਿੰਦਰ ਖੇੜਾ ਨੇ ਕਿਹਾ ਕਿ ਸਾਡਾ ਮਕਸਦ ਪੰਜਾਬ ਦੇ ਲੋਕਾਂ ਨੂੰ ਕੋਈ ਭੜਕਾਉਣਾ ਜਾਂ ਗਲਤ ਰਸਤੇ ਤੋਰਨਾ ਨਹੀਂ ਹੈ। ਅਸੀਂ ਸਾਂਤਮਈ ਢੰਗ ਨਾਲ ਆਪਣੀ ਆਵਾਜ਼ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣੀ ਚਾਹੁੰਦੇ ਹਾਂ, ਕਿਉਂਕਿ ਮੌਜੂਦਾ ਪੰਜਾਬ ਸਰਕਾਰ ਦਾ ਸਮਾਂ ਬਹੁਤ ਘੱਟ ਰਹਿ ਗਿਆ ਹੈ। ਜੇਕਰ ਸਰਕਾਰ ਸੱਚਮੁੱਚ ਹੀ ਪੰਜਾਬੀਆਂ ਪ੍ਰਤੀ ਕੋਈ ਦਰਦ ਰੱਖਦੀ ਹੈ ਤਾਂ ਉਸ ਨੂੰ ਪੰਜਾਬੀਆਂ ਦੀਆਂ ਮੁਸ਼ਕਿਲਾਂ ਨੂੰ ਸਮਝਦੇ ਹੋਏ ਬਹੁਤੇ ਅਧੂਰੇ ਪਏ ਕੰਮਾਂ ਜ਼ਰੂਰ ਪੂਰਾ ਕੀਤਾ ਜਾਣਾ ਚਾਹੀਦਾ ਹੈ। ਨੌਜਵਾਨ ਆਗੂ ਨੇ ਹਲਕੇ ਦੇ ਲੋਕਾਂ ਨੂੰ ਇਸ ਧਰਨੇ ਵਿੱਚ ਪਹੁੰਚਣ ਦੀ ਅਪੀਲ ਵੀ ਕੀਤੀ।

Leave a Reply

Your email address will not be published. Required fields are marked *