ਅਸ਼ੀਰਵਾਦ ਸਕੀਮ ਤਹਿਤ 870 ਲਾਭਪਾਤਰੀਆਂ ਨੂੰ 4.43 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ
ਬਰਨਾਲਾ, ਫਰੀਦਕੋਟ, ਮੋਗਾ, ਸ੍ਰੀ ਮੁਕਤਸਰ ਸਾਹਿਬ ਅਤੇ ਰੂਪਨਗਰ ਜ਼ਿਲ੍ਹਿਆਂ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਨੂੰ ਦਿੱਤਾ ਲਾਭ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 5 ਜੁਲਾਈ:


ਅਸ਼ੀਰਵਾਦ ਫਾਰ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਸਕੀਮ ਤਹਿਤ, ਸਾਲ 2023-24 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 870 ਲਾਭਪਾਤਰੀਆਂ ਨੂੰ 4.43 ਕਰੋੜ ਰੁਪਏ ਦੀ ਰਾਸ਼ੀ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ ਜਾਰੀ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਬਰਨਾਲਾ, ਫਰੀਦਕੋਟ, ਮੋਗਾ, ਸ੍ਰੀ ਮੁਕਤਸਰ ਸਾਹਿਬ ਅਤੇ ਰੂਪਨਗਰ ਜ਼ਿਲ੍ਹਿਆਂ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ 870 ਲਾਭਪਾਤਰੀਆਂ ਲਈ 4.43 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਰਾਸ਼ੀ ਵਿੱਚ ਸਾਲ 2023-24 ਦੌਰਾਨ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 870 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ 98, ਫਰੀਦਕੋਟ ਦੇ 128, ਮੋਗਾ ਦੇ 207, ਸ੍ਰੀ ਮੁਕਤਸਰ ਸਾਹਿਬ ਦੇ 237 ਅਤੇ ਰੂਪਨਗਰ ਦੇ 200 ਲਾਭਪਾਤਰੀ ਨੂੰ ਕਵਰ ਕੀਤਾ ਗਿਆ ਹੈ।

