www.sursaanjh.com > ਸਿੱਖਿਆ > ਅੱਜ ਮੁਫ਼ਤ ਕਾਨੂੰਨੀ ਸਹਾਇਤਾ ਸੇਵਾਵਾਂ ਅਥਾਰਟੀ ਪੰਜਾਬ ਵੱਲੋਂ ਕਰਵਾਇਆ ਗਿਆ ਇਕ ਜਾਗਰੂਕਤਾ ਸੈਮੀਨਾਰ

ਅੱਜ ਮੁਫ਼ਤ ਕਾਨੂੰਨੀ ਸਹਾਇਤਾ ਸੇਵਾਵਾਂ ਅਥਾਰਟੀ ਪੰਜਾਬ ਵੱਲੋਂ ਕਰਵਾਇਆ ਗਿਆ ਇਕ ਜਾਗਰੂਕਤਾ ਸੈਮੀਨਾਰ

ਅੱਜ ਮੁਫ਼ਤ ਕਾਨੂੰਨੀ ਸਹਾਇਤਾ ਸੇਵਾਵਾਂ ਅਥਾਰਟੀ ਪੰਜਾਬ ਵੱਲੋਂ ਕਰਵਾਇਆ ਗਿਆ ਇਕ ਜਾਗਰੂਕਤਾ ਸੈਮੀਨਾਰ
ਖਰੜ ਨੇੜਲੇ ਪਿੰਡ ਰਡਿਆਲਾ ਦੇ ਸਰਕਾਰੀ ਹਾਈ ਸਕੂਲ ਵਿਚ, ਸਾਂਝ ਕੇਂਦਰ ਥਾਣਾ ਸਦਰ ਖਰੜ ਦੇ ਸਹਿਯੋਗ ਨਾਲ ਕਰਵਾਇਆ ਗਿਆ ਇਹ ਸੈਮੀਨਾਰ
ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 17 ਅਕਤੂਬਰ:
ਖਰੜ ਨੇੜਲੇ ਪਿੰਡ ਰਡਿਆਲਾ ਦੇ ਸਰਕਾਰੀ ਹਾਈ ਸਕੂਲ ਵਿਚ ਅੱਜ ਮੁਫ਼ਤ ਕਾਨੂੰਨੀ ਸਹਾਇਤਾ ਸੇਵਾਵਾਂ ਅਥਾਰਟੀ ਪੰਜਾਬ (ਖਰੜ ਸ਼ਾਖਾ) ਅਤੇ ਸਾਂਝ ਕੇਂਦਰ ਥਾਣਾ ਸਦਰ ਖਰੜ ਦੇ ਸਹਿਯੋਗ ਨਾਲ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਵਕੀਲ ਜਸਵੀਰ ਸਿੰਘ ਰੰਗੀਲਾ (ਲੀਗਲ ਸੈੱਲ ਮੁਹਾਲੀ) ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਭਾਰਤੀ ਸੰਵਿਧਾਨ ਦੀ ਧਾਰਾ 39 ਏ ਦੇ ਅਨੁਸਾਰ ਹਰ ਲੋੜਵੰਦ ਨੂੰ ਕਾਨੂੰਨੀ ਸਹਾਇਤਾ ਸਰਕਾਰ ਵਲੋਂ ਮੁਹੱਈਆ ਕਰਵਾਈ ਜਾਂਦੀ ਹੈ। ਕਿਉਂਕਿ ਇਹ ਭਾਰਤੀ ਨਾਗਰਿਕ ਦਾ ਕਾਨੂੰਨੀ ਹੱਕ ਹੈ।
ਇਸ ਤੋਂ ਇਲਾਵਾ ਉਹਨਾਂ ਨੇ ਪੋਕਸੋ ਐਕਟ ਦੇ ਬਾਰੇ ਵੀ ਵਿਦਿਆਰਥੀਆਂ ਨੂੰ ਦੱਸਿਆ ਕਿ ਕਿਸ ਤਰ੍ਹਾਂ ਇਸ ਕਾਨੂੰਨ ਅਧੀਨ ਉਹਨਾ ਨੂੰ ਮਨੋ-ਵਿਗਿਆਨਕ ਸਹਾਰਾ ਅਤੇ ਕਾਨੂੰਨੀ ਸਲਾਹ ਸਰਕਾਰੀ ਵਿਭਾਗਾਂ ਵਲੋਂ ਦੇਣ ਦਾ ਪ੍ਰਬੰਧ ਕੀਤਾ ਹੋਇਆ ਹੈ। ਉਹਨਾਂ ਨੇ ਬੱਚਿਆਂ ਲਈ 24 ਘੰਟੇ ਸਹਾਇਤਾ ਪ੍ਰਦਾਨ ਕਰਨ ਵਾਲੀ ਟੋਲ ਫਰੀ ਹੈਲਪ ਲਾਈਨ ਨੰਬਰ 1098 ਦੀ ਸਹੂਲਤ ਬਾਰੇ ਵੀ ਦੱਸਿਆ। ਇਸ ਮੌਕੇ ਸਾਂਝ ਕੇਂਦਰ ਥਾਣਾ ਖਰੜ ਦੇ ਇੰਚਾਰਜ ਸਬ ਇੰਸਪੈਕਟਰ ਸੁਰਜੀਤ ਸਿੰਘ ਅਤੇ ਉਹਨਾ ਦੇ ਨਾਲ ਆਏ ਹੈਡ ਕਾਂਸਟੇਬਲ ਗੁਰਿੰਦਰ ਸਿੰਘ, ਸੰਦੀਪ ਸਿੰਘ ਅਤੇ ਹੌਲਦਾਰ ਗੁਰਿੰਦਰ ਸਿੰਘ ਨੇ ਬੱਚਿਆਂ ਨੂੰ ਮੋਬਾਈਲ ਐਪ ਸ਼ਕਤੀ ਅਤੇ ਹੋਰ ਨੁਕਤਿਆਂ ਬਾਰੇ ਦੱਸਿਆ। ਇਸ ਮੌਕੇ ਸਕੂਲ ਦੇ ਹੈਡਮਾਸਟਰ ਡਾ. ਸੁਰਿੰਦਰ ਕੁਮਾਰ ਨੇ ਵੀ ਪੋਕਸੋ ਐਕਟ ਦੇ ਬਾਰੇ ਕਾਈ ਮਹੱਤਵਪੂਰਣ ਨੁਕਤੇ ਵਿਦਿਆਰਥੀਆਂ ਨਾਲ ਸਾਂਝੇ ਕੀਤੇ। ਗੁਰਿੰਦਰ ਕੌਰ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ। ਸੀਮਾ ਸਿਆਲ ਅਤੇ ਮਨਦੀਪ ਸਿੰਘ ਨੇ ਪ੍ਰੋਗਰਾਮ ਦਾ ਪ੍ਰਬੰਧਨ ਕੀਤਾ। ਬਾਕੀ ਸਕੂਲ ਸਟਾਫ ਨੇ ਵੀ ਸਹਿਯੋਗ ਕੀਤਾ।

Leave a Reply

Your email address will not be published. Required fields are marked *