ਇਸ ਸਦੀ ਦੇ ਨਾਮਵਰ ਸ਼ਾਇਰ, ਚਿੰਤਕ ਤੇ ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਸੁਰਜੀਤ ਪਾਤਰ ਨਮਿੱਤ ਸ਼ਰਧਾਂਜਲੀ ਸਮਾਗਮ 17 ਮਈ, 2024 ਨੂੰ ਬਾਅਦ ਦੁਪਹਿਰ 2.30 ਵਜੇ, ਪੰਜਾਬ ਕਲਾ ਭਵਨ, ਚੰਡੀਗੜ੍ਹ ਵਿਖੇ


ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਮਈ:
ਇਸ ਸਦੀ ਦੇ ਨਾਮਵਰ ਸ਼ਾਇਰ, ਚਿੰਤਕ ਤੇ ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਸੁਰਜੀਤ ਪਾਤਰ ਨਮਿੱਤ ਸ਼ਰਧਾਂਜਲੀ ਸਮਾਗਮ 17 ਮਈ, 2024 ਨੂੰ ਬਾਅਦ ਦੁਪਹਿਰ 2.30 ਵਜੇ, ਪੰਜਾਬ ਕਲਾ ਭਵਨ, ਚੰਡੀਗੜ੍ਹ ਵਿਖੇ ਹੋਵੇਗਾ।
ਇਸ ਸਬੰਧੀ ਪਰਿਸ਼ਦ ਦੇ ਸਕੱਤਰ ਡਾ. ਲਖਵਿੰਦਰ ਜੌਹਲ, ਵਾਈਸ ਚੇਅਰਮੈਨ ਡਾ. ਯੋਗ ਰਾਜ, ਕੇਵਲ ਧਾਲੀਵਾਲ਼, ਦੀਵਾਨ ਮਾਨਾ ਅਤੇ ਡਾ. ਸਰਬਜੀਤ ਸੋਹਲ ਵੱਲੋਂ ਸਾਰੀਆਂ ਵਿਦਿੱਅਕ, ਸਾਹਿਤਕ, ਕਲਾ ਅਤੇ ਸੱਭਿਆਚਾਰਕ ਖੇਤਰ ਨਾਲ਼ ਜੁੜੀਆਂ ਸੰਸਥਾਵਾਂ ਨੂੰ ਇਸ ਸ਼ਰਧਾਂਜਲੀ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਹਾਰਦਿਕ ਸੱਦਾ ਦਿੱਤਾ ਗਿਆ ਹੈ।

