ਇਹਨਾਂ ਚੋਣਾਂ ਵਿੱਚ ਪੰਜਾਬ ਦੇ ਲੋਕ ਕਾਂਗਰਸ, ਆਪ ਤੇ ਭਾਜਪਾ ਨੂੰ ਮੂੰਹ ਨਹੀਂ ਲਗਾਉਣਗੇ – ਰਾਜੂ ਖੰਨਾ
ਸਰਕਲ ਮੰਡੀਗੌਬਿੰਦਗੜ ਦੇ ਵੱਖ ਵੱਖ ਪਿੰਡਾਂ ਵਿੱਚ ਕੀਤੀਆਂ ਭਰਵੀਆਂ ਮੀਟਿੰਗਾਂ
ਮੰਡੀਗੌਬਿੰਦਗੜ (ਸੁਰ ਸਾਂਝ ਡਾਟ ਕਾਮ ਬਿਊਰੋ), 27 ਮਈ:
ਲੋਕ ਸਭਾ ਦੀਆਂ ਇਹਨਾਂ ਚੋਣਾਂ ਵਿੱਚ ਸੂਬੇ ਦੇ ਲੋਕ ਪੰਜਾਬ ਵਿਰੋਧੀ ਪਾਰਟੀਆਂ ਕਾਂਗਰਸ,ਆਮ ਆਦਮੀ ਪਾਰਟੀ ਤੇ ਭਾਜਪਾ ਨੂੰ ਮੂੰਹ ਨਾ ਲਗਾਉਂਦੇ ਹੋਏ ਬਾਹਰ ਦਾ ਰਸਤਾ ਦਿਖਾਉਣਗੇ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਸਰਕਲ ਮੰਡੀਗੌਬਿੰਦਗੜ ਦੇ ਵੱਖ ਵੱਖ ਪਿੰਡਾਂ ਵਿੱਚ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਦੇ ਹੱਕ ਵਿੱਚ ਭਰਵੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੀਤਾ।
ਇਹਨਾਂ ਮੀਟਿੰਗਾਂ ਨੂੰ ਹਲਕਾ ਆਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ, ਸਰਕਲ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਮਾਜਰੀ,ਪੀ ਏ ਸੀ ਦੇ ਮੈਂਬਰ ਭਿੰਦਰ ਸਿੰਘ ਮੰਡੀ ਨੇ ਵਿਸ਼ੇਸ਼ ਤੌਰ ਤੇ ਸੰਬੋਧਨ ਕੀਤਾ। ਇਹ ਮੀਟਿੰਗਾਂ ਪਿੰਡ ਜੱਲੋਵਾਲ, ਸਿਰਾਜਮਾਜਰਾ, ਡਡਹੇੜੀ, ਮਾਜਰੀ ਮਿਸ਼ਰੀ, ਚਤੁਰਪੁਰਾ, ਜਲਾਲਪੁਰ, ਬੁੱਡਗੁੱਜਰਾ, ਕਾਹਨਪੁਰਾ, ਬਦੀਨਪੁਰ ਵਿਖੇ ਹੋਈਆਂ। ਜਿਥੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਦਾ ਭਰਵਾਂ ਸਵਾਗਤ ਕਰਦੇ ਹੋਏ ਵੱਖ ਵੱਖ ਪਿੰਡਾਂ ਦੇ ਲੋਕਾਂ ਵੱਲੋਂ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਨੂੰ ਵੱਡੀ ਜਿੱਤ ਦਰਜ ਕਰਵਾਉਣ ਦਾ ਭਰੋਸਾ ਵੀ ਦਿੱਤਾ ਗਿਆ।
ਰਾਜੂ ਖੰਨਾ ਨੇ ਅਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਪੰਜਾਬ ਇੱਕ ਦਰਦ ਭਰੇ ਮੋੜ ਤੇ ਖੜਾ ਹੈ, ਕਿਉਂਕਿ ਇਥੇ ਸਰਕਾਰ ਨਾ ਦੀ ਕੋਈ ਚੀਜ਼ ਨਹੀਂ ਹੈ। ਹਰ ਰੋਜ਼ ਲੁੱਟਾਂ ਖੋਹਾਂ, ਚੋਰੀਆਂ, ਕਤਲ ਹੋ ਰਹੇ ਹਨ। ਕਾਨੂੰਨੀ ਵਿਵਸਥਾ ਤਹਿਤ ਨਹਿਸ਼ ਹੋ ਚੁੱਕੀ ਹੈ। ਅੱਜ ਨਸ਼ੇ ਪੰਜਾਬ ਦੇ ਘਰ ਘਰ ਪਹੁੰਚ ਚੁੱਕੇ ਹਨ ਤੇ ਹਰ ਰੋਜ਼ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। ਪਰ ਆਪ ਦੀ ਸਰਕਾਰ ਮੂਕ ਦਰਸ਼ਕ ਬਣ ਸਭ ਦੇਖ ਰਹੀ ਹੈ ਤੇ ਇਹ ਭਗਵੰਤ ਮਾਨ ਦੀ ਸਰਕਾਰ ਹਰ ਪੱਖ ਤੋਂ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਰਾਜੂ ਖੰਨਾ ਨੇ ਹਲਕਾ ਅਮਲੋਹ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਹਲਕੇ ਦੀਆਂ ਸਮੱਸਿਆਂਵਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ ਵੱਡੀ ਜਿੱਤ ਦਰਜ ਕਰਵਾਉਣ ਤਾਂ ਜੋ ਲੋਕ ਸਭਾ ਅੰਦਰ ਹਲਕਾ ਅਮਲੋਹ ਦੀ ਅਵਾਜ਼ ਉਠਾਈ ਜਾ ਸਕੇ।
ਇਹਨਾਂ ਮੀਟਿੰਗਾਂ ਸਮੇਂ ਸਾਬਕਾ ਚੇਅਰਮੈਨ ਸਤਵਿੰਦਰ ਸਿੰਘ ਵਿਰਕ, ਸੀਨੀਅਰ ਆਗੂ ਤਖ਼ਤ ਸਿੰਘ ਬਦੀਨਪੁਰ, ਜਰਨਲ ਕੌਂਸਲ ਮੈਂਬਰ ਹਰਵਿੰਦਰ ਸਿੰਘ ਕੁੰਭੜਾ, ਜਥੇਦਾਰ ਇੰਦਰਜੀਤ ਸਿੰਘ ਚਤੁਰਪੁਰਾ, ਜਥੇਦਾਰ ਸੁਰਜੀਤ ਸਿੰਘ ਬਰੌਗਾ, ਜਥੇਦਾਰ ਕਰਨੈਲ ਸਿੰਘ, ਗੁਰਜੀਤ ਸਿੰਘ ਗੈਵੀ, ਹਰਮਿੰਦਰ ਸਿੰਘ ਸਿਰਾਜਮਾਜਰਾ, ਦਰਸ਼ਨ ਸਿੰਘ ਨੰਬਰਦਾਰ, ਅਜੀਤ ਸਿੰਘ, ਜਗਦੀਪ ਸਿੰਘ ਸਰਪੰਚ, ਰਾਜਿੰਦਰ ਸਿੰਘ ਭੱਟੀ, ਕਰਨੈਲ ਸਿੰਘ, ਹਰਚੰਦ ਸਿੰਘ, ਸ਼ਿੰਗਾਰਾ ਸਿੰਘ ਮਾਨ, ਕੁਲਵੰਤ ਸਿੰਘ ਫਤਿਹਗੜ੍ਹ ਨਿਊਆ, ਸਾਬਕਾ ਸਰਪੰਚ ਮੁਕੰਦ ਸਿੰਘ ਲੁਹਾਰਮਾਜਰਾ, ਕ੍ਰਿਪਾਲ ਸਿੰਘ, ਰੁਪਿੰਦਰ ਸਿੰਘ ਜੱਸੜਾ, ਗੁਲਜ਼ਾਰ ਸਿੰਘ, ਬਲਕਾਰ ਸਿੰਘ ਬਦੀਨਪੁਰ, ਪਾਲ ਸਿੰਘ ਸਾਬਕਾ ਸਰਪੰਚ, ਬਲਦੇਵ ਸਿੰਘ ਕਾਨਪੁਰਾ, ਨਾਹਰ ਸਿੰਘ, ਸਵਰਨ ਸਿੰਘ ਬੁੱਡਗੁੱਜਰਾ, ਲਖਵੀਰ ਸਿੰਘ ਜੱਲੋਵਾਲ, ਸਿਮਰਨਜੀਤ ਸਿੰਘ ਬਦੀਨਪੁਰ, ਬੂਟਾ ਸਿੰਘ, ਸੁਖਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਤੇ ਆਗੂ ਮੌਜੂਦ ਸਨ।
ਫੋਟੋ ਕੈਪਸ਼ਨ (1) ਲੋਕ ਸਭਾ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਦੇ ਹੱਕ ਵਿੱਚ ਪਿੰਡ ਸਿਰਾਜਮਾਜਰਾ ਵਿਖੇ ਮੀਟਿੰਗ ਕਰਨ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਜਤਿੰਦਰ ਸਿੰਘ ਧਾਲੀਵਾਲ, ਜਰਨੈਲ ਸਿੰਘ ਮਾਜਰੀ।
ਫੋਟੋ ਕੈਪਸ਼ਨ (2) ਪਿੰਡ ਮਾਜਰੀ ਮਿਸ਼ਰੀ ਵਿਖੇ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਦੇ ਹੱਕ ਵਿੱਚ ਮੀਟਿੰਗ ਕਰਨ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਜਥੇਦਾਰ ਜਰਨੈਲ ਸਿੰਘ ਮਾਜਰੀ, ਜਤਿੰਦਰ ਸਿੰਘ ਧਾਲੀਵਾਲ ਤੇ ਹੋਰ ਆਗੂ।