Breaking
www.sursaanjh.com > ਚੰਡੀਗੜ੍ਹ/ਹਰਿਆਣਾ > ਇੰਸਪੈਕਟਰ ਗਗਨਦੀਪ ਸਿੰਘ ਨੇ ਸੰਭਾਲਿਆ ਮੋਰਿੰਡਾ ਸਿਟੀ ਥਾਣੇ ਦੇ ਐੱਸ.ਐੱਚ.ਓ. ਵਜੋਂ ਅਹੁਦਾ

ਇੰਸਪੈਕਟਰ ਗਗਨਦੀਪ ਸਿੰਘ ਨੇ ਸੰਭਾਲਿਆ ਮੋਰਿੰਡਾ ਸਿਟੀ ਥਾਣੇ ਦੇ ਐੱਸ.ਐੱਚ.ਓ. ਵਜੋਂ ਅਹੁਦਾ

ਮੋਰਿੰਡਾ (ਸੁਖਵਿੰਦਰ ਸਿੰਘ ਹੈਪੀ), 13 ਮਈ:
ਪੁਲਿਸ ਪ੍ਰਸ਼ਾਸਨ ਵੱਲੋਂ ਕੀਤੇ ਗਏ ਤਬਾਦਲਿਆਂ ਦੀ ਲੜੀ ਤਹਿਤ ਅੱਜ ਇੰਸਪੈਕਟਰ ਗਗਨਦੀਪ ਸਿੰਘ ਨੇ ਥਾਣਾ ਸਿਟੀ ਮੋਰਿੰਡਾ ਦੇ ਨਵੇਂ ਮੁੱਖ ਅਫ਼ਸਰ (ਐੱਸ. ਐੱਚ.ਓ) ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਇੱਥੇ ਤਾਇਨਾਤ ਸਬ-ਇੰਸਪੈਕਟਰ ਗੁਰਮੁਖ ਸਿੰਘ ਦਾ ਤਬਾਦਲਾ ਨੂਰਪੁਰ ਬੇਦੀ ਵਿਖੇ ਹੋਣ ਉਪਰੰਤ ਇਹ ਨਿਯੁਕਤੀ ਕੀਤੀ ਗਈ ਹੈ। ਇੰਸਪੈਕਟਰ ਗਗਨਦੀਪ ਸਿੰਘ ਇਸ ਤੋਂ ਪਹਿਲਾਂ ਸਪੈਸ਼ਲ ਬ੍ਰਾਂਚ ਵਿਖੇ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਹਨ। ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣਾ ਅਤੇ ਲੋਕਾਂ ਨੂੰ ਇਨਸਾਫ਼ ਦਿਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ।
ਉਨ੍ਹਾਂ ਸਪੱਸ਼ਟ ਕੀਤਾ ਕਿ ਸ਼ਹਿਰ ਅੰਦਰ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਨਸ਼ੇ ਦੇ ਆਦੀ ਹੋ ਚੁੱਕੇ ਨੌਜਵਾਨਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੁਲਿਸ ਦਾ ਮਕਸਦ ਸਿਰਫ਼ ਸਜ਼ਾ ਦੇਣਾ ਨਹੀਂ, ਸਗੋਂ ਸੁਧਾਰ ਕਰਨਾ ਵੀ ਹੈ। ਜਿਹੜੇ ਨੌਜਵਾਨ ਇਸ ਲਤ ਦਾ ਸ਼ਿਕਾਰ ਹੋ ਚੁੱਕੇ ਹਨ, ਉਨ੍ਹਾਂ ਨੂੰ ਨਸ਼ਾ ਛਡਾਊ ਕੇਂਦਰਾਂ ਵਿੱਚ ਦਾਖ਼ਲ ਕਰਵਾਇਆ ਜਾਵੇਗਾ ਅਤੇ ਉਨ੍ਹਾਂ ਦੀ ਕਾਊਂਸਲਿੰਗ ਕੀਤੀ ਜਾਵੇਗੀ ਤਾਂ ਜੋ ਉਹ ਮੁੱਖ ਧਾਰਾ ਵਿੱਚ ਪਰਤ ਕੇ ਚੰਗੀ ਜ਼ਿੰਦਗੀ ਬਤੀਤ ਕਰ ਸਕਣ। ਨਵ ਨਿਯੁਕਤ ਐੱਸ.ਐੱਚ.ਓ. ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਨ ਤਾਂ ਜੋ ਮੋਰਿੰਡਾ ਸ਼ਹਿਰ ਨੂੰ ਅਪਰਾਧ ਮੁਕਤ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਥਾਣੇ ਵਿੱਚ ਆਉਣ ਵਾਲੇ ਹਰ ਨਾਗਰਿਕ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਆਧਾਰ ‘ਤੇ ਹੋਵੇਗਾ।

Leave a Reply

Your email address will not be published. Required fields are marked *