ਪੰਜਾਬ ਦੇ ਲੋਕ ਇਸ ਵਾਰ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਨੂੰ ਮੂੰਹ ਨਹੀਂ ਲਗਾਉਣਗੇ – ਰਾਜੂ ਖੰਨਾ
ਉਮੀਦਵਾਰ ਬਿਕਰਮਜੀਤ ਖਾਲਸਾ ਦੇ 19 ਅਪ੍ਰੈਲ ਨੂੰ ਹਲਕਾ ਅਮਲੋਹ ਦੇ ਦੌਰੇ ਨੂੰ ਲੈਕੇ ਵੱਖ ਵੱਖ ਪਿੰਡਾਂ ਵਿੱਚ ਲਿਆ ਪ੍ਰਬੰਧਾ ਦਾ ਜਾਇਜ਼ਾ – ਰਾਜੂ ਖੰਨਾ
ਅਮਲੋਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਅਪ੍ਰੈਲ:


ਪੰਜਾਬ ਦੇ ਲੋਕਾਂ ਨੂੰ ਵੱਡੇ ਵੱਡੇ ਸਬਜ਼ਬਾਗ ਦਿਖਾਉਣ ਵਾਲੀਆਂ ਦਿੱਲੀ ਤੋਂ ਚਲਦੀਆਂ ਰਾਜਨੀਤਕ ਪਾਰਟੀਆਂ ਨੂੰ ਇਹਨਾਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਮੂੰਹ ਨਹੀਂ ਲਗਾਉਣਗੇ, ਸਗੋਂ ਪੰਜਾਬ ਤੇ ਪੰਜਾਬੀਆਂ ਦੇ ਹੱਕਾਂ ਤੇ ਪਹਿਰਾ ਦੇਣ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣਗੇ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਸਰਕਲ ਬੁੱਗਾ ਕਲਾਂ ਦਿਹਾਤੀ ਦੇ ਵੱਖ ਵੱਖ ਪਿੰਡਾਂ ਵਿੱਚ 19 ਅਪ੍ਰੈਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਦੇ ਦੌਰੇ ਨੂੰ ਲੈਕੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਰਾਜੂ ਖੰਨਾ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਇਹਨਾਂ ਝੂਠਿਆਂ ਪਾਰਟੀਆਂ ਨੂੰ ਪੰਜਾਬ ਤੋਂ ਬਾਹਰ ਦਾ ਰਸਤਾ ਦਿਖਾਉਣ ਲਈ ਉਤਾਵਲੇ ਹਨ, ਜਿਸ ਲਈ ਵੱਖੋ ਵੱਖਰੀਆਂ ਨੂੰ ਛੱਡ ਸ਼੍ਰੋਮਣੀ ਅਕਾਲੀ ਦਲ ਨਾਲ ਵੱਡੇ ਪੱਧਰ ਤੇ ਜੁੜ ਰਹੇ ਹਨ। ਰਾਜੂ ਖੰਨਾ ਨੇ ਕਿਹਾ ਕਿ ਜੋ ਉਮੀਦਵਾਰ ਪਾਰਟੀ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਫਤਿਹਗੜ੍ਹ ਸਾਹਿਬ ਨੂੰ ਦਿੱਤਾ ਗਿਆ ਹੈ, ਉਹ ਇੱਕ ਟਕਸਾਲੀ ਪਰਿਵਾਰ ਨਾਲ ਸਬੰਧਤ ਹੈ, ਜਿਹਨਾਂ ਦੇ ਪਿਤਾ ਜਥੇਦਾਰ ਬਸੰਤ ਸਿੰਘ ਖਾਲਸਾ ਵੀ ਰੋਪੜ ਹਲਕੇ ਤੋਂ ਲੋਕ ਸਭਾ ਮੈਂਬਰ ਰਹਿ ਚੁੱਕੇ ਹਨ। ਉਹਨਾਂ ਕਿਹਾ ਕਿ ਬਿਕਰਮਜੀਤ ਸਿੰਘ ਖਾਲਸਾ 19 ਅਪ੍ਰੈਲ ਨੂੰ ਹਲਕਾ ਅਮਲੋਹ ਅੰਦਰ ਆ ਰਹੇ ਹਨ, ਜਿਹਨਾਂ ਦਾ ਹਲਕਾ ਅਮਲੋਹ ਅੰਦਰ ਆਉਣ ਤੇ ਜਿਥੇ ਵੱਖ ਵੱਖ ਪਿੰਡਾਂ ਵਿੱਚ ਭਰਵਾਂ ਸਵਾਗਤ ਕੀਤਾ ਜਾਵੇਗਾ, ਉਥੇ ਬਿਕਰਮਜੀਤ ਖ਼ਾਲਸਾ ਮੀਟਿੰਗਾਂ ਨੂੰ ਵੀ ਸੰਬੋਧਨ ਕਰਨਗੇ।
ਰਾਜੂ ਖੰਨਾ ਨੇ 19 ਅਪ੍ਰੈਲ ਨੂੰ ਹਲਕੇ ਅੰਦਰ ਹੋ ਰਹੀਆਂ ਮੀਟਿੰਗਾਂ ਵਿੱਚ ਹਲਕਾ ਵਾਸੀਆਂ ਨੂੰ ਵੱਡੇ ਪੱਧਰ ਤੇ ਪੁੱਜਣ ਦੀ ਅਪੀਲ ਵੀ ਕੀਤੀ। ਅੱਜ ਵੱਖ ਵੱਖ ਪਿੰਡਾਂ ਵਿੱਚ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਮੇਂ ਉਹਨਾਂ ਨਾਲ ਸੀਨੀਅਰ ਆਗੂ ਬਲਤੇਜ ਸਿੰਘ ਮਹਿਮੂਦਪੁਰ, ਜਥੇਦਾਰ ਕੁਲਦੀਪ ਸਿੰਘ ਮਛਰਾਈ, ਜਥੇਦਾਰ ਸ਼ਰਧਾ ਸਿੰਘ ਛੰਨਾ,ਸਰਕਲ ਪ੍ਰਧਾਨ ਜਥੇਦਾਰ ਹਰਿੰਦਰ ਸਿੰਘ ਦੀਵਾ, ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰੇਸ਼ਮ ਸਿੰਘ ਵਿਰਕ, ਜਥੇਦਾਰ ਕੇਸਰ ਸਿੰਘ ਸਲਾਣਾ, ਜਥੇਦਾਰ ਜਸਵਿੰਦਰ ਸਿੰਘ ਗਰੇਵਾਲ, ਜਗਤਾਰ ਸਿੰਘ ਜੱਗੀ ਬੁੱਗਾ, ਨਰਿੰਦਰ ਸਿੰਘ ਨੰਬਰਦਾਰ, ਮਨਜੀਤ ਸਿੰਘ ਸਲਾਣਾ, ਯਾਦਵਿੰਦਰ ਸਿੰਘ ਸਲਾਣਾ, ਲਵਪ੍ਰੀਤ ਸਿੰਘ ਬੁੱਗਾ, ਵਰਕਿੰਗ ਕਮੇਟੀ ਮੈਂਬਰ ਜਤਿੰਦਰਪਾਲ ਸਿੰਘ ਚੈਰੀ ਭਾਂਬਰੀ, ਡਾ ਪਰਮਜੀਤ ਸਿੰਘ, ਜਥੇਦਾਰ ਸਾਧੂ ਸਿੰਘ ਰਤਨਪਾਲੋ, ਕਸ਼ਮੀਰਾ ਸਿੰਘ ਸੋਨੀ ਕਲਾਲ ਮਾਜਰਾ, ਕੇਸਰ ਸਿੰਘ ਪਨਾਗ, ਸਾਬਕਾ ਸਰਪੰਚ ਬਲਵੀਰ ਸਿੰਘ ਕਪੂਰਗੜ੍ਹ, ਜਥੇਦਾਰ ਹਰਚੰਦ ਸਿੰਘ, ਤਰਸੇਮ ਸਿੰਘ ਤੂਫਾਨ, ਗੁਰਸੇਵਕ ਸਿੰਘ ਭਾਂਬਰੀ, ਬਿੱਟੂ ਕਪੂਰਗੜ੍ਹ, ਗੁਰਪ੍ਰੀਤ ਸਿੰਘ ਮਾਲੋਵਾਲ, ਗੁਰਮੀਤ ਸਿੰਘ ਸਾਬਕਾ ਸਰਪੰਚ ਭਾਬਰੀ, ਗੁਰਚਰਨ ਸਿੰਘ, ਬਚਿੱਤਰ ਸਿੰਘ, ਸ਼ਿੰਗਾਰਾ ਸਿੰਘ ਮਾਲੋਵਾਲ, ਸੰਤ ਸਿੰਘ, ਪਰਮਜੀਤ ਸਿੰਘ ਸਮਸ਼ਪੁਰ, ਕੁਲਵਿੰਦਰ ਸਿੰਘ ਕਾਲਾ ਲਾਡਪੁਰ, ਰੁਪਿੰਦਰ ਸਿੰਘ ਕੁੰਜਾਰੀ, ਗਿਆਨ ਸਿੰਘ ਲੱਲੋ, ਪੌਪੀ ਲੱਲੋ, ਮਹਿੰਦਰ ਸਿੰਘ ਤੰਗਰਾਲਾ, ਯੂਥ ਆਗੂ ਅਰਸ਼ ਕੁੰਜਾਰੀ, ਰਾਜਿੰਦਰ ਸਿੰਘ ਬਿੱਟੂ, ਜਥੇਦਾਰ ਗੁਰਚਰਨ ਸਿੰਘ, ਕਰਮ ਸਿੰਘ ਘੁਟੀਡ, ਅਵਤਾਰ ਸਿੰਘ ਤੰਗਰਾਲਾ ਆਦਿ ਮੌਜੂਦ ਸਨ।
ਫੋਟੋ ਕੈਪਸਨ – 19 ਅਪ੍ਰੈਲ ਨੂੰ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਦੇ ਹਲਕਾ ਅਮਲੋਹ ਅੰਦਰ ਦੌਰੇ ਨੂੰ ਲੈ ਕੇ ਪਿੰਡ ਸਲਾਣਾ ਵਿਖ਼ੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਮੇਂ ਸਮੁੱਚੀ ਲੀਡਰਸ਼ਿਪ ਨਾਲ।

