Breaking
www.sursaanjh.com > ਚੰਡੀਗੜ੍ਹ/ਹਰਿਆਣਾ > ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਜੀਤੀ ਪਡਿਆਲਾ ਨੇ ਕੀਤਾ ਕੋਰਟ ਦੇ ਫੈਸਲੇ ਦਾ ਸਵਾਗਤ 

ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਜੀਤੀ ਪਡਿਆਲਾ ਨੇ ਕੀਤਾ ਕੋਰਟ ਦੇ ਫੈਸਲੇ ਦਾ ਸਵਾਗਤ 

ਚੰਡੀਗੜ੍ਹ 7 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):
ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਲੈਂਡ ਪੂਲਿੰਗ ਸਕੀਮ ‘ਤੇ ਲਾਈ ਰੋਕ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਪੰਜਾਬ ਦੇ ਕਿਸਾਨਾਂ ਅਤੇ ਪਿੰਡਾਂ ਦੀ ਜ਼ਮੀਨ ਬਚਾਉਣ ਲਈ ਇੱਕ ਵੱਡੀ ਰਾਹਤ ਹੈ। ਉਨ੍ਹਾਂ ਆਮ ਆਦਮੀ ਪਾਰਟੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਮਰਜ਼ੀ ਦੇ ਬਿਨਾਂ ਜ਼ਮੀਨਾਂ ਨਿੱਜੀ ਕੰਪਨੀਆਂ ਨੂੰ ਦੇਣ ਦੀ ਕੋਸ਼ਿਸ਼ ਕੀਤੀ ਜੋ ਕਿ ਪਿੰਡਾਂ ਦੀ ਪਹਿਚਾਣ ‘ਤੇ ਸਿੱਧਾ ਹਮਲਾ ਸੀ।
ਪ੍ਰਧਾਨ ਜੀਤੀ ਪਡਿਆਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਸ਼ੁਰੂ ਤੋਂ ਹੀ ਲੈਂਡ ਪੂਲਿੰਗ ਸਕੀਮ ਦਾ ਵਿਰੋਧ ਕਰਦੀ ਆਈ ਹੈ, ਕਿਉਂਕਿ ਇਹ ਕਿਸਾਨਾਂ ਦੇ ਹੱਕਾਂ ਵਿਰੁੱਧ ਸੀ। ਉਨ੍ਹਾਂ ਕਿਹਾ ਕਿ ਹਾਈ ਕੋਰਟ ਵੱਲੋਂ ਲਿਆਂਦਾ ਗਿਆ ਇਹ ਫੈਸਲਾ ਸੱਚਾਈ, ਸੰਵਿਧਾਨ ਅਤੇ ਲੋਕਤੰਤਰ ਦੀ ਜਿੱਤ ਹੈ। ਅਖੀਰ ‘ਚ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਮਾਨਯੋਗ ਹਾਈ ਕੋਰਟ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਹਰ ਕਿਸਾਨ ਅਤੇ ਜ਼ਿਮੀਂਦਾਰਾਂ ਦੀ ਹਿਮਾਇਤ ਕਰਦੀ ਰਹੇਗੀ।

Leave a Reply

Your email address will not be published. Required fields are marked *