Breaking
www.sursaanjh.com > ਅੰਤਰਰਾਸ਼ਟਰੀ > ਕਿਸਾਨ ਯੂਨੀਅਨ ਕਾਦੀਆਂ ਦੀ ਮਾਜਰੀ ‘ਚ ਹੋਈ ਭਰਵੀਂ ਮੀਟਿੰਗ

ਕਿਸਾਨ ਯੂਨੀਅਨ ਕਾਦੀਆਂ ਦੀ ਮਾਜਰੀ ‘ਚ ਹੋਈ ਭਰਵੀਂ ਮੀਟਿੰਗ

ਕਿਸਾਨ ਯੂਨੀਅਨ ਕਾਦੀਆਂ ਦੀ ਮਾਜਰੀ ‘ਚ ਹੋਈ ਭਰਵੀਂ ਮੀਟਿੰਗ
ਚੰਡੀਗੜ੍ਹ 4 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):
ਅੱਜ ਬਲਾਕ ਮਾਜਰੀ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੜੀ ਭੌਰਖਾ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਰੋਪੜ ਦੇ ਜ਼ਿਲ੍ਹਾ ਪ੍ਰਧਾਨ ਰੇਸ਼ਮ ਸਿੰਘ ਬਡਾਲੀ ਦੀ ਅਗਵਾਈ ਹੇਠ ਭਾਰੀ ਇਕੱਤਰਤਾ ਕੀਤੀ ਗਈ, ਜਿਸ ਵਿੱਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਮਾਜਰੀ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਵੀ ਕੀਤੀ ਗਈ।
ਇਸ ਮੌਕੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਵਿਸ਼ੇਸ਼ ਤੌਰ ਤੇ ਇਸ ਮੀਟਿੰਗ ਵਿੱਚ ਪੁੱਜੇ। ਇਸ ਤੋਂ ਇਲਾਵਾ ਉਨਾਂ ਦੇ ਨਾਲ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਜਨਰਲ ਸਕੱਤਰ, ਮੀਤ ਪ੍ਰਧਾਨ, ਮੀਡੀਆ ਇੰਚਾਰਜ ਅਤੇ ਹੋਰ ਅਹੁਦੇਦਾਰ ਵੀ ਹਾਜ਼ਰ ਸਨ। ਇਸ ਮੌਕੇ ਵੱਖ-ਵੱਖ ਪਿੰਡਾਂ ਤੋਂ ਕਿਸਾਨ ਇਸ ਇਕੱਤਰਤਾ  ਵਿੱਚ ਸ਼ਾਮਿਲ ਹੋਏ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਵੱਖ-ਵੱਖ ਬੁਲਾਰਿਆਂ ਨੇ ਆਪਣੇ ਆਪਣੇ ਵਿਚਾਰ ਸਾਂਝੇ ਕੀਤੇ ਤੇ ਪੰਜਾਬ ਦੇ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ ਚਰਚਾ ਵੀ ਕੀਤੀ ਗਈ।
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਸੱਜਣ ਸਿੰਘ ਸਾਬਕਾ ਸਰਪੰਚ ਮੀਆਂਪੁਰ ਚੰਗਰ ਨੂੰ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹੋਰ ਅਹੁਦੇਦਾਰਾਂ ਵਿੱਚ ਗੁਰਦੀਪ ਸਿੰਘ ਕੁੱਬਾਹੇੜੀ ਜਰਨਲ ਸਕੱਤਰ, ਗੁਰਦੀਪ ਸਿੰਘ ਬੂਥਗੜ੍ਹ ਸੀਨੀਅਰ ਮੀਤ ਪ੍ਰਧਾਨ, ਪਰਮਜੀਤ ਸਿੰਘ ਵਜੀਦਪੁਰ ਮੀਤ ਪ੍ਰਧਾਨ, ਅਮਰਜੀਤ ਸਿੰਘ ਸੀਨੀਅਰ ਸਕੱਤਰ, ਮਾਮਦੀਨ ਖਿਜਰਾਬਾਦ ਪ੍ਰਚਾਰਕ ਸਕੱਤਰ, ਗੁਰਸਿਮਰਨ ਸਿੰਘ ਢਕੋਰਾ ਮੀਤ ਪ੍ਰਧਾਨ ਅਤੇ ਅਮਰਜੀਤ ਸਿੰਘ ਨਗਲੀਆਂ ਨੂੰ ਵੀ ਅਹੁਦੇਦਾਰ ਬਣਾ ਕੇ ਜ਼ਿੰਮੇਵਾਰੀ ਸੌਂਪੀ ਗਈ। ਨਵੇਂ ਬਣੇ ਅਹੁਦੇਦਾਰਾਂ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਜਥੇਬੰਦੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ  ਨਾਲ ਨਿਭਾਈ ਜਾਵੇਗੀ। ਸੀਨੀਅਰ ਅਹੁਦੇਦਾਰਾਂ ਵੱਲੋਂ ਨਵ ਨਿਯੁਕਤ ਅਹੁਦੇਦਾਰਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸੇ ਤਰ੍ਹਾਂ ਗੁਰਦੁਆਰਾ ਗੜੀ ਭੌਰਖਾ ਸਾਹਿਬ ਦੀ ਕਮੇਟੀ ਵੱਲੋਂ ਅਤੇ ਕਿਸਾਨ ਜਥੇਬੰਦੀ ਵੱਲੋਂ ਹਰਮੀਤ ਸਿੰਘ ਕਾਦੀਆਂ ਅਤੇ ਉਨਾਂ ਦੇ ਨਾਲ ਆਏ ਹੋਰ ਸੀਨੀਅਰ ਆਗੂਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਰੇਸ਼ਮ ਸਿੰਘ ਬਡਾਲੀ ਅਤੇ ਹੋਰ ਸੀਨੀਅਰ ਆਗੂਆਂ ਵੱਲੋਂ ਪੁੱਜੇ ਹੋਏ ਸਾਰੇ ਆਗੂਆਂ ਅਤੇ ਕਿਸਾਨ ਭਰਾਵਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਜਿੱਥੇ ਇਲਾਕੇ ਦੇ ਕਿਸਾਨ, ਮਜ਼ਦੂਰ ਹਾਜ਼ਰ ਸਨ, ਨਾਲ ਹੀ ਸਰਕਲ ਪ੍ਰਧਾਨ ਜਰਨੈਲ ਸਿੰਘ ਗੋਸਲਾਂ, ਮੀਤ ਪ੍ਰਧਾਨ ਦੀਪ ਸਿੰਘ ਪਿੰਡ ਸਿੰਘ ਪੁਰਾ, ਖਜ਼ਾਨਚੀ ਅਨਤੀਰ ਸਿੰਘ ਪਿੰਡ ਕਾਲੇਵਾਲ, ਸੁਖਵਿੰਦਰ ਸਿੰਘ ਮੈਂਬਰ ਪਿੰਡ ਕਾਲੇਵਾਲ, ਸੋਡੀਪਾਲ ਸਿੰਘ ਪਿੰਡ ਸਿੰਘ ਪੁਰਾ ਵੀ ਹਾਜ਼ਰ ਸਨ।

Leave a Reply

Your email address will not be published. Required fields are marked *