www.sursaanjh.com > ਚੰਡੀਗੜ੍ਹ/ਹਰਿਆਣਾ > ਕੁਰਾਲੀ ਟ੍ਰੈਫਿਕ ਪੁਲਿਸ ਵੱਲੋਂ ਜੀਪ ਯੂਨੀਅਨ ਦੇ ਡਰਾਈਵਰਾਂ ਨੂੰ ਸੜਕੀ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ 

ਕੁਰਾਲੀ ਟ੍ਰੈਫਿਕ ਪੁਲਿਸ ਵੱਲੋਂ ਜੀਪ ਯੂਨੀਅਨ ਦੇ ਡਰਾਈਵਰਾਂ ਨੂੰ ਸੜਕੀ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ 

ਚੰਡੀਗੜ੍ਹ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ), 24 ਸਤੰਬਰ:
ਟ੍ਰੈਫਿਕ ਪੁਲਿਸ ਕੁਰਾਲੀ ਵੱਲੋਂ ਸਿਵਲ ਹਸਪਤਾਲ ਕੁਰਾਲੀ ਨੇੜੇ ਸਥਿਤ ਜੀਪ ਯੂਨੀਅਨ ਦੇ ਡਰਾਈਵਰਾਂ ਨੂੰ ਸੜਕੀ ਨਿਯਮਾਂ ਅਤੇ ਨਵੇਂ ਕਾਨੂੰਨਾਂ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਟ੍ਰੈਫਿਕ ਇੰਚਾਰਜ ਕੁਰਾਲੀ ਏਐੱਸਆਈ ਜਗੀਰ ਸਿੰਘ ਨੇ ਦੱਸਿਆ ਕਿ ਸੀਨੀਅਰ ਅਫਸਰਾਂ ਐਸਐਸਪੀ ਹਰਮਨ ਦੀਪ ਸਿੰਘ ਹਾਂਸ, ਐਸਪੀ ਟਰੈਫਿਕ ਨਵਦੀਪ ਸਿੰਘ ਮਾਹਲ, ਡੀਐਸਪੀ ਕਰਨੈਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਲਾਕੇ ਦੀਆਂ ਵੱਖ ਵੱਖ ਵਾਹਨ ਯੂਨੀਅਨਾਂ, ਸਕੂਲਾਂ, ਕਾਲਜਾਂ ਹਸਪਤਾਲਾਂ ਆਦਿ ਵਿੱਚ ਸੜਕਾਂ ਤੇ ਚੱਲਣ ਲੱਗਿਆ ਕਿਹਨਾਂ ਸੜਕੀ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਸਬੰਧੀ ਜਾਗਰੂਕਤਾ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ। ਇਸ ਦੇ ਤਹਿਤ ਅੱਜ ਜੀਪ ਯੂਨੀਅਨ ਕੁਰਾਲੀ ਦੇ ਡਰਾਈਵਰਾਂ ਨੂੰ ਜਾਗਰੂਕ ਕੀਤਾ ਗਿਆ, ਜਿਸ ਵਿੱਚ ਉਨ੍ਹਾਂ ਨੂੰ ਸੜਕੀ ਨਿਯਮਾਂ ਅਤੇ ਨਵੇਂ ਲਾਗੂ ਕੀਤੇ ਕਾਨੂੰਨਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ।
ਇਸ ਤੋਂ ਇਲਾਵਾ ਕੋਈ ਵੀ ਨਸ਼ਾ ਕਰਕੇ ਵਾਹਨ ਨਾ ਚਲਾਉਣ, ਹੈਲਮਟ ਪਾਉਣਾ, ਲਾਈਟ ਪੁਆਇੰਟ ਤੇ ਇਸ਼ਾਰਿਆਂ ਸਬੰਧੀ, ਗੱਡੀ ਪਾਰਕ ਕਰਨ ਸਬੰਧੀ ਅਤੇ ਅੰਡਰਏਜ ਡਰਾਇਵਿੰਗ ਨਾ ਕਰਨ ਬਾਰੇ, ਅਣਪਛਾਤੇ ਵਹੀਕਲ ਨਾਲ ਐਕਸੀਡੈੰਟ ਹੋਣ ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ ਸਬੰਧੀ, ਲੇਨ ਡਰਾਇਵਿੰਗ ਬਾਰੇ, ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ ਬਾਰੇ ਵਾਤਾਵਰਣ ਦੀ ਸੁਰੱਖਿਅਤ ਬਾਰੇ ਜਾਣਕਾਰੀ ਦਿੱਤੀ। ਵਾਹਨਾਂ ਤੇ ਹਾਈ ਸਿਕਿਓਰਿਟੀ ਨੰਬਰ ਪਲੇਟਾਂ ਲਗਵਾਉਣ, ਦੋ ਪਹੀਆ ਵਾਹਨ ਤੇ ਹੈਲਮਟ ਪਾਉਣ ਬਾਰੇ, ਵਾਹਨਾਂ ਨੂੰ ਸੜਕ ਤੇ ਖੜਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ ਬਾਰ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋ ਬਾਰੇ, ਲਾਲ ਬੱਤੀ ਦੀ ਉਲੰਘਣਾ ਨਾ ਕਰਨ ਬਾਰੇ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ ਬਾਰੇ, ਬੁਲਟ ਮੋਟਰਸਾਇਕਲ ਤੇ ਪਟਾਕੇ ਨਾ ਮਾਰਨ ਅਤੇ ਨਾ ਮੌਡਿਫਾਈ ਕਰਾਨ ਦੀ ਅਪੀਲ ਕੀਤੀ। ਸਾਰੇ ਟਰੈਫਿਕ ਨਿਯਮਾਂ ਦੀ ਇੰਨ ਬਿੰਨ ਪਾਲਣਾ ਕਰਨ ਬਾਰੇ ਤੋਂ ਜੋ ਸੜਕੀ ਹਾਦਸਿਆਂ ਨੂੰ ਘਟਾਇਆ ਜਾ ਸਕੇ। ਪੁਲਿਸ ਤੋਂ ਮਦਦ ਲੈਣ ਅਤੇ ਦੇਣ ਲਈ ਹੈਲਪਲਾਈਨ ਨੰਬਰ 112 ਅਤੇ 181 ਤੇ ਕਾਲ ਕਰਨ ਬਾਰੇ, ਇਸ ਦੇ ਨਾਲ ਸਾਈਬਰ ਕ੍ਰਾਈਮ ਲਈ 1930 ਤੇ ਕਾਲ ਕਰਨ ਬਾਰੇ ਜਾਣਕਾਰੀ ਦਿੱਤੀ।ਇਹ ਸੈਮੀਨਾਰ ਏਐੱਸਆਈ ਜਗੀਰ ਸਿੰਘ ਦੀ ਅਗਵਾਈ ਹੇਠ ਏ ਐੱਸ ਆਈ ਦਵਿੰਦਰ ਸਿੰਘ ਅਤੇ ਐਸ ਸੀ ਸੁੱਚਾ ਸਿੰਘ ਵੱਲੋਂ ਲਗਾਇਆ ਗਿਆ।

Leave a Reply

Your email address will not be published. Required fields are marked *