ਮੁਹਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 18 ਜੁਲਾਈ:


ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਵੱਲੋਂ ਪੰਜਾਬੀ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਸਹਿਯੋਗ ਨਾਲ਼ ਸੈਮੀਨਾਰ ਅਤੇ ਡੇਢ ਸਾਲਾ ਇਜਲਾਸ ਮਿਤੀ 20 ਜੁਲਾਈ, 2025, ਦਿਨ ਐਤਵਾਰ ਨੂੰ ਸਵੇਰੇ 10.00 ਵਜੇ, ਯੂਨੀਵਰਸਿਟੀ ਦੇ ਕਾਨਫਰੰਸ ਹਾਲ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸਤਨਾਮ ਮਾਣਕ, ਵਿਸ਼ੇਸ਼ ਮਹਿਮਾਨ ਡਾ. ਲਖਵਿੰਦਰ ਜੌਹਲ ਸ਼ਾਮਿਲ ਹੋ ਰਹੇ ਹਨ। ਮੁੱਖ ਭਾਸ਼ਣ ਡਾ. ਮਨਿਜਿੰਦਰ ਸਿੰਘ ਦਾ ਹੋਵੇਗਾ ਅਤੇ ਸਮਾਗਮ ਦੀ ਪ੍ਰਧਾਨਗੀ ਡਾ. ਮਨਮੋਹਨ ਵੱਲੋਂ ਕੀਤੀ ਜਾ ਰਹੀ ਹੈ।
ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਅਤੇ ਜਨਰਲ ਸਕੱਤਰ ਸੁਸ਼ੀਲ ਦੁਸਾਂਝ ਨੇ ਦੱਸਿਆ ਕਿ ਇਸ ਮੌਕੇ ਹਰਭਜਨ ਸਿੰਘ ਹੁੰਦਲ ਕਾਵਿ ਪੁਰਸਕਾਰ – ਜਸਵਿੰਦਰ ਨੂੰ, ਡਾ. ਐਸ. ਤਰਸੇਮ ਸਾਹਿਤ ਸਾਧਨਾ ਪੁਰਸਕਾਰ – ਬਲਬੀਰ ਪਰਵਾਨਾ ਨੂੰ, ਡਾ. ਰਵਿੰਦਰ ਰਵੀ ਆਲੋਚਨਾ ਪੁਰਸਕਾਰ – ਡਾ. ਮਨਜਿੰਦਰ ਸਿੰਘ ਨੂੰ ਅਤੇ ਗਿਆਨੀ ਹੀਰਾ ਸਿੰਘ ਦਰਦ ਜਥੇਬੰਦਕ ਪੁਰਸਕਾਰ – ਕਰਮ ਸਿੰਘ ਵਕੀਲ ਨੂੰ ਪ੍ਰਦਾਨ ਕੀਤਾ ਜਾਵੇਗਾ।

