ਕੋਚ ਬਾਬੂ ਸਿੰਘ ਬਾਵਾ ਕੁਰਾਲੀ ਦਾ ਦਿਹਾਂਤ
ਬਾਵਾ ਜੀ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 24 ਸਤੰਬਰ ਦਿਨ ਵੀਰਵਾਰ ਨੂੰ ਗੁਰਦੁਆਰਾ ਹਰਗੋਬਿੰਦਗੜ੍ਹ ਸਾਹਿਬ ਮੋਰਿੰਡਾ ਰੋਡ ਕੁਰਾਲੀ ਵਿਖੇ 12 ਤੋਂ 1 ਵਜੇ ਤੱਕ ਹੋਵੇਗਾ


ਚੰਡੀਗੜ੍ਹ 14 ਸਤੰਬਰ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ):
ਫੁੱਟਬਾਲ ਦੇ ਊਘੇ ਖਿਡਾਰੀ ਰਹੇ ਤੇ ਫੁੱਟਬਾਲ ਕੋਚ ਬਾਬੂ ਸਿੰਘ ਬਾਵਾ ਕੁਰਾਲੀ (68) ਦਾ ਅਚਾਨਕ ਦਿਹਾਂਤ ਹੋ ਗਿਆ ਹੈ। ਕੋਚ ਬਾਵਾ ਦੇ ਬੇਟੇ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਬੀਤੇ ਰਾਤ ਅਚਾਨਕ ਉਨ੍ਹਾਂ ਦੀ ਤਬੀਅਤ ਵਿਗੜੀ ਤੇ ਇਲਾਜ ਲਈ ਪੀ.ਜੀ.ਆਈ ਚੰਡੀਗੜ੍ਹ ਲਿਜਾਇਆ ਗਿਆ, ਜਿਥੇ ਇਲਾਜ ਤੋਂ ਪਹਿਲਾਂ ਹੀ ਉਹ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ।
ਇਸ ਮੌਕੇ ਸ਼ਹਿਰ ਤੇ ਇਲਾਕੇ ਦੀਆ ਸ਼ਖ਼ਸੀਅਤਾਂ ਵਲੋਂ ਪਰਿਵਾਰ ਨਾਲ ਦੁੱਖ ਪ੍ਰਗਟਿਆ ਜਾ ਰਿਹਾ ਹੈ। ਬਾਵਾ ਜੀ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 24 ਸਤੰਬਰ ਦਿਨ ਵੀਰਵਾਰ ਨੂੰ ਗੁਰਦੁਆਰਾ ਹਰਗੋਬਿੰਦਗੜ੍ਹ ਸਾਹਿਬ ਮੋਰਿੰਡਾ ਰੋਡ ਕੁਰਾਲੀ ਵਿਖੇ 12 ਤੋਂ 1 ਵਜੇ ਤੱਕ ਹੋਵੇਗਾ।

