www.sursaanjh.com > ਚੰਡੀਗੜ੍ਹ/ਹਰਿਆਣਾ > ਖਰੜ ਮੰਡੀ ਵਿੱਚ ਸੜਕ ਉਸਾਰੀ ਦਾ ਕੰਮ ਇੱਕ ਹਫ਼ਤੇ ਵਿੱਚ ਪੂਰਾ ਕਰ ਲਿਆ ਜਾਵੇਗਾ: ਐਸ ਡੀ ਐਮ ਦਿਵਿਆ ਪੀ

ਖਰੜ ਮੰਡੀ ਵਿੱਚ ਸੜਕ ਉਸਾਰੀ ਦਾ ਕੰਮ ਇੱਕ ਹਫ਼ਤੇ ਵਿੱਚ ਪੂਰਾ ਕਰ ਲਿਆ ਜਾਵੇਗਾ: ਐਸ ਡੀ ਐਮ ਦਿਵਿਆ ਪੀ

ਚੰਡੀਗੜ੍ਹ 20 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):
ਉਪ ਮੰਡਲ ਮੈਜਿਸਟ੍ਰੇਟ, ਖਰੜ ਸ਼੍ਰੀਮਤੀ ਦਿਵਿਆ ਪੀ ਨੇ ਅੱਜ ਦੱਸਿਆ ਕਿ ਨਵੀਂ ਅਨਾਜ ਮੰਡੀ, ਖਰੜ ਵਿੱਚ ਚੱਲ ਰਿਹਾ ਸੀਸੀ ਫੁੱਟਪਾਥ ਦਾ ਕੰਮ ਅਗਲੇ ਹਫ਼ਤੇ ਤੱਕ, ਮੰਡੀ ਵਿੱਚ ਝੋਨੇ ਦੀ ਆਮਦ ਤੋਂ ਪਹਿਲਾਂ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਹੋਈ ਬਾਰਿਸ਼ ਕਾਰਨ ਕੰਮ ਵਿੱਚ ਦੇਰੀ ਹੋਈ ਸੀ।
ਐਸਡੀਐਮ ਨੇ ਕਿਹਾ ਕਿ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਦਿਨ-ਰਾਤ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ 300 ਮੀਟਰ ਸੀਮਿੰਟ ਕੰਕਰੀਟ ਸੜਕ ਨੂੰ ਤੇਜ਼ੀ ਨਾਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਅਤੇ ਕਮਿਸ਼ਨ ਏਜੰਟਾਂ ਨੂੰ ਭਰੋਸਾ ਦਿੱਤਾ ਕਿ ਸਾਰੇ ਜ਼ਰੂਰੀ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਸਮੇਂ ਸਿਰ ਪੂਰੇ ਕੇ ਲਏ ਜਾਣਗੇ ਅਤੇ ਮੰਡੀ ਦੇ ਸੁਚਾਰੂ ਕੰਮਕਾਜ ਵਿੱਚ ਕੋਈ ਵਿਘਨ ਨਹੀਂ ਪਵੇਗਾ।

Leave a Reply

Your email address will not be published. Required fields are marked *