ਖਿਜ਼ਰਾਬਾਦ ਵਿਖੇ ਲੱਗਿਆ ਫ਼ਰੀ ਮੈਡੀਕਲ ਕੈਂਪ
ਚੰਡੀਗੜ੍ਹ 21 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):


ਬਲਾਕ ਮਾਜਰੀ ਦੇ ਪਿੰਡ ਖਿਜ਼ਰਾਬਾਦ ਵਿਖੇ ਫ਼ਰੀ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਡਾਇਰੈਕਟਰ ਆਯੁਰਵੈਦਾ ਪੰਜਾਬ ਡਾ: ਰਵੀ ਕੁਮਾਰ ਅਤੇ ਜਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਐਸ ਏ ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਖਿਜਰਾਬਾਦ ਵਿਖੇ ਅੱਜ ਮੁਫਤ ਆਯੁਰਵੈਦਿਕ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਾ: ਅੰਜੂ ਗਿੱਲ ਆਯੁਰਵੈਦਿਕ ਮੈਡੀਕਲ ਅਫਸਰ ਖਿਜਰਾਬਾਦ ਨੇ ਪਿੰਡ ਵਾਸੀਆਂ ਨੂੰ ਆਯੁਰਵੈਦ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੰਦਿਆਂ ਦੱਸਦਿਆਂ ਕਿਹਾ ਕਿ ਆਯੁਰਵੈਦਿਕ ਦਵਾਈਆਂ ਦਾ ਕੋਈ ਮਾੜਾ ਪ੍ਰਭਾਵ ਨਹੀਂ ਹੈ। ਆਯੁਰਵੈਦਿਕ ਵਿੱਚ ਸਾਰੀਆਂ ਬਿਮਾਰੀਆਂ ਦਾ ਇਲਾਜ ਸੰਭਵ ਹੈ।
ਡਾ. ਅੰਜੂ ਗਿੱਲ ਨੇ ਕੈਂਪ ਵਿੱਚ ਆਏ ਲੋਕਾਂ ਨੂੰ ਆਪਣੇ ਜੀਵਨ ਵਿੱਚ ਆਯੁਰਵੈਦ ਪ੍ਰਣਾਲੀ ਨੂੰ ਅਪਣਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਡਾ. ਨਵਦੀਪ ਕੌਰ ਡਾ. ਮੁਹੰਮਦ ਆਵੇਸ਼ ਅਤੇ ਉਪ ਵੈਦ ਨਵਜੋਤ ਕੁਮਾਰ ਵੀ ਸ਼ਾਮਿਲ ਸਨ। ਇਸ ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਨੇ ਕੈਂਪ ਵਿੱਚ ਆਏ ਵੱਖ ਵੱਖ ਬਿਮਾਰੀਆਂ ਤੋਂ ਪ੍ਰਭਾਵਿਤ ਲਗਪਗ ਡੇਢ ਸੌ ਮਰੀਜ਼ਾਂ ਦੀ ਜਾਂਚ ਕਰਕੇ ਮੁਫ਼ਤ ਆਯੁਰਵੈਦਿਕ ਦਵਾਈਆਂ ਦਿੱਤੀਆਂ। ਇਸ ਮੌਕੇ ਰਾਣਾ ਕੁਸ਼ਲਪਾਲ ਤੇ ਹੋਰਾਂ ਨੇ ਇਸ ਉਪਰਾਲੇ ਲਈ ਡਾਕਟਰੀ ਟੀਮ ਦਾ ਧੰਨਵਾਦ ਕੀਤਾ ਹੈ।

