ਚੰਡੀਗੜ੍ਹ 18 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):


ਭਾਜਪਾ ਦੇ ਸੀਨੀਅਰ ਆਗੂ ਰਾਣਾ ਰਣਜੀਤ ਸਿੰਘ ਗਿੱਲ ਨੇ ਬੀਤੇ ਦਿਨੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਇਸ ਮੌਕੇ ਗਿੱਲ ਨੇ ਹਲਕਾ ਖਰੜ ਸਮੇਤ ਪੰਜਾਬ ਦੀ ਰਾਜਨੀਤੀ ਬਾਰੇ ਵੀ ਵਿਚਾਰ ਚਰਚਾ ਕੀਤੀ ਹੈ।
ਇਹਨਾਂ ਗ੍ਰਹਿ ਮੰਤਰੀ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦੇਣ ਸਮੇਤ ਪੰਜਾਬ ਦੇ ਹੋਰ ਲਮਕਦੇ ਮਾਮਲਿਆਂ ਬਾਰੇ ਵੀ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪੰਜਾਬੀਆਂ ਦੇ ਮਨਸੂਬਿਆਂ ਤੇ ਖਰੀ ਨਹੀਂ ਉੱਤਰੀ। ਗਿੱਲ ਨੇ ਦੱਸਿਆ ਕਿ ਕਿਵੇਂ ਆਮ ਆਦਮੀ ਪਾਰਟੀ ਨੇ ਵੱਡੇ ਵੱਡੇ ਵਾਅਦੇ ਕਰਕੇ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕੀਤੀ ਹੈ। ਇਸ ਮੌਕੇ ਦੇਸ਼ ਦੇ ਗ੍ਰਹਿ ਮੰਤਰੀ ਨੇ ਵੀ ਗਿੱਲ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹੈ।

