Breaking
www.sursaanjh.com > ਚੰਡੀਗੜ੍ਹ/ਹਰਿਆਣਾ > ਗੁਰਦਾਸਪੁਰ ਪੁਲਿਸ ਮੁਕਾਬਲੇ ਵਿੱਚ ਮਾਰੇ ਗਏ ਰਣਜੀਤ ਸਿੰਘ ਲਈ ਇਨਸਾਫ਼ ਦੀ ਲੜਾਈ ਜਾਰੀ ਰਹੇਗੀ : ਬੀਬੀ ਜਸਮੀਤ ਕੌਰ ਛੀਨਾ

ਗੁਰਦਾਸਪੁਰ ਪੁਲਿਸ ਮੁਕਾਬਲੇ ਵਿੱਚ ਮਾਰੇ ਗਏ ਰਣਜੀਤ ਸਿੰਘ ਲਈ ਇਨਸਾਫ਼ ਦੀ ਲੜਾਈ ਜਾਰੀ ਰਹੇਗੀ : ਬੀਬੀ ਜਸਮੀਤ ਕੌਰ ਛੀਨਾ

ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰਕੇ ਕਤਲ ਦਾ ਕੇਸ ਦਰਜ ਕਰਨ ਦੀ ਮੰਗ
ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 9 ਮਾਰਚ:
ਮਿਸਲ ਸਤਲੁਜ ਵੱਲੋਂ ਬੀਬੀ ਜਸਮੀਤ ਕੌਰ ਛੀਨਾ ਅਤੇ ਹੁਸਨਦੀਪ ਸਿੰਘ ਨੇ ਗੁਰਦਾਸਪੁਰ ਪੁਲਿਸ ਦੇ ਕਥਿਤ ਮੁਕਾਬਲੇ ਵਿੱਚ ਮਾਰੇ ਗਏ ਨੌਜਵਾਨ ਰਣਜੀਤ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਹਾਜ਼ਰੀ ਭਰੀ। ਪਿੰਡ ਆਦੀਆਂ ਵਿੱਚ ਹੋਏ ਅੰਤਿਮ ਸੰਸਕਾਰ ਦੌਰਾਨ ਹਜ਼ਾਰਾਂ ਇਨਸਾਫ਼ ਪਸੰਦ ਲੋਕ ਇਕੱਠੇ ਹੋਏ ਅਤੇ ਨੌਜਵਾਨ ਰਣਜੀਤ ਸਿੰਘ ਲਈ ਇਨਸਾਫ਼ ਦੀ ਮੰਗ ਕੀਤੀ। ਇਸ ਮੌਕੇ ਬੀਬੀ ਜਸਮੀਤ ਕੌਰ ਛੀਨਾ ਨੇ ਕਿਹਾ ਕਿ ਇਹ ਘਟਨਾ ਪੁਰਾਣੇ ਦੌਰ ਦੀ ਯਾਦ ਤਾਜ਼ਾ ਕਰਦੀ ਹੈ ਅਤੇ ਇਸ ਤਰ੍ਹਾਂ ਦੇ ਕਥਿਤ ਪੁਲਿਸ ਮੁਕਾਬਲੇ ਗੰਭੀਰ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਮੰਗ ਕੀਤੀ ਕਿ ਗੁਰਦਾਸਪੁਰ ਘਟਨਾ ਦੀ ਨਿਰਪੱਖ ਜਾਂਚ ਸੀਬੀਆਈ ਜਾਂ ਪੰਜਾਬ–ਹਰਿਆਣਾ ਹਾਈਕੋਰਟ ਦੀ ਨਿਗਰਾਨੀ ਹੇਠ ਬਣੇ ਕਿਸੇ ਸੁਤੰਤਰ ਕਮਿਸ਼ਨ ਰਾਹੀਂ ਕਰਵਾਈ ਜਾਵੇ।
ਬੀਬੀ ਛੀਨਾ ਨੇ ਕਿਹਾ ਕਿ ਜਾਂਚ ਦੌਰਾਨ ਕਿਸੇ ਵੀ ਤਰ੍ਹਾਂ ਦਾ ਦਬਾਅ ਜਾਂ ਪ੍ਰਭਾਵ ਨਾ ਹੋਵੇ, ਇਸ ਲਈ ਘਟਨਾ ਦੇ ਹਰ ਪਹਿਲੂ ਨੂੰ ਰਿਕਾਰਡ ‘ਤੇ ਲਿਆਂਦਾ ਜਾਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਇਸ ਮਾਮਲੇ ਨਾਲ ਸੰਬੰਧਿਤ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਮੁਅੱਤਲ ਕਰਕੇ ਉਨ੍ਹਾਂ ਖਿਲਾਫ ਕਤਲ ਦਾ ਮਾਮਲਾ ਦਰਜ ਕੀਤਾ ਜਾਵੇ। ਬੀਬੀ ਜਸਮੀਤ ਕੌਰ ਛੀਨਾ ਨੇ ਮਹੱਤਵਪੂਰਨ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਘਟਨਾ ਦੀ ਸੀ.ਬੀ.ਆਈ. ਜਾਂਚ ਲਈ ਪਹਿਲਾਂ ਹੀ ਮਿਸਲ ਸਤਲੁਜ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਵੱਲੋਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਇਸ ਮੰਗ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੱਤਰ ਨੂੰ ਰਿਕਾਰਡ ‘ਤੇ ਲੈ ਲਿਆ ਗਿਆ ਹੈ ਅਤੇ ਇਸ ਸਬੰਧੀ ਜਾਣਕਾਰੀ ਈ-ਮੇਲ ਰਾਹੀਂ ਭੇਜੀ ਗਈ ਹੈ।
ਬੀਬੀ ਛੀਨਾ ਨੇ ਅਖੀਰ ਵਿੱਚ ਕਿਹਾ ਕਿ ਨੌਜਵਾਨ ਰਣਜੀਤ ਸਿੰਘ ਲਈ ਇਨਸਾਫ਼ ਦੀ ਲੜਾਈ ਹਰ ਪੱਧਰ ‘ਤੇ ਜਾਰੀ ਰਹੇਗੀ ਅਤੇ ਦੋਸ਼ੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਉਣ ਤੱਕ ਸੰਘਰਸ਼ ਰੁਕੇਗਾ ਨਹੀਂ। ਇਸ ਮੌਕੇ ਮਿਸਲ ਸਤਲੁਜ ਦੇ ਨੌਜਵਾਨ ਆਗੂ ਹੁਸਨਦੀਪ ਸਿੰਘ ਨੇ ਕਿਹਾ ਕਿ, ਰਣਜੀਤ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਲਈ ਜਦੋਂ ਜਹਿਦ ਜਾਰੀ ਰਹੇਗੀ।
ਬੀਬੀ ਜਸਮੀਤ ਕੌਰ ਛੀਨਾ – ਫੋਨ 9855973085

Leave a Reply

Your email address will not be published. Required fields are marked *