www.sursaanjh.com > ਸਿੱਖਿਆ > ਗੁਰਦੁਆਰਾ ਭੈਰੋ ਮਾਜਰਾ ਵਿਖੇ ਟਰੱਸਟ ਵੱਲੋਂ ਕੀਤੀ ਜਾ ਰਹੀ ਕਾਰ ਸੇਵਾ ਵਿੱਚ ਕੁਝ ਲੋਕਾਂ ਵੱਲੋਂ ਵਿਘਨ ਪਾਉਣ ਦੀ ਕੋਸ਼ਿਸ਼ – ਟਰੱਸਟ ਮੈਂਬਰ ਕੁਰਾਲੀ

ਗੁਰਦੁਆਰਾ ਭੈਰੋ ਮਾਜਰਾ ਵਿਖੇ ਟਰੱਸਟ ਵੱਲੋਂ ਕੀਤੀ ਜਾ ਰਹੀ ਕਾਰ ਸੇਵਾ ਵਿੱਚ ਕੁਝ ਲੋਕਾਂ ਵੱਲੋਂ ਵਿਘਨ ਪਾਉਣ ਦੀ ਕੋਸ਼ਿਸ਼ – ਟਰੱਸਟ ਮੈਂਬਰ ਕੁਰਾਲੀ

ਕੁਰਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 20 ਮਾਰਚ:
ਗੁਰਦੁਆਰਾ ਦਸ਼ਮੇਸ਼ਗੜ੍ਹ ਸਾਹਿਬ ਪਿੰਡ ਭੈਰੋ ਮਾਜਰਾ ਵਿਖੇ ਸੇਵਾ ਸੰਭਾਲ ਕਰ ਰਹੇ ਸ਼੍ਰੀਮਾਨ ਸੰਤ ਬਾਬਾ ਕਰਤਾਰ ਸਿੰਘ ਜੀ ਮਹਾਰਾਜ ਚੈਰੀਟੇਬਲ ਟਰੱਸਟ ਮੈਂਬਰਾਂ ਵੱਲੋਂ ਇੱਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਟਰੱਸਟ ਮੈਂਬਰਾਂ ਨੇ ਦੱਸਿਆ ਕਿ ਗੁਰਦੁਆਰਾ ਦਸ਼ਮੇਸ਼ਗੜ੍ਹ ਸਾਹਿਬ ਭੈਰੋ ਮਾਜਰਾ ਵਿਖੇ ਸ਼੍ਰੀਮਾਨ ਸੰਤ ਬਾਬਾ ਕਰਤਾਰ ਸਿੰਘ ਜੀ ਮਹਾਰਾਜ ਚੈਰੀਟੇਬਲ ਟਰੱਸਟ ਵੱਲੋਂ ਪਹਿਲਾਂ ਦੀ ਤਰ੍ਹਾਂ ਹੁਣ ਵੀ ਸੇਵਾ ਸੰਭਾਲ ਕੀਤੀ ਜਾ ਰਹੀ ਹੈ। ਪਰ ਕੁਝ ਲੋਕ ਟਰੱਸਟ ਵੱਲੋਂ ਕੀਤੀ ਜਾ ਰਹੀ ਸੇਵਾ ਸੰਭਾਲ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਹਨਾਂ ਦੱਸਿਆ ਹੈ ਕਿ ਇਸ ਨੂੰ ਲੈ ਕੇ ਟਰੱਸਟ ਵੱਲੋਂ ਮਾਣਯੋਗ ਕੋਰਟ ਦਾ ਦਰਵਾਜ਼ਾ ਵੀ ਖੜਕਾਇਆ ਗਿਆ ਹੈ। ਮਾਣਯੋਗ ਕੋਰਟ ਵੱਲੋਂ ਫੈਸਲਾ ਟਰੱਸਟ ਦੇ ਹੱਕ ਵਿੱਚ ਦਿੱਤਾ ਗਿਆ ਕਿ ਕਿਸੇ ਵੀ ਵਿਅਕਤੀ ਨੂੰ ਟਰੱਸਟ ਵੱਲੋਂ ਕੀਤੀ ਜਾ ਰਹੀ ਸੇਵਾ ਸੰਭਾਲ ਵਿੱਚ ਦਾਖਲਅੰਦਾਜ਼ੀ ਕਰਨ ‘ਤੇ ਰੋਕ ਲਗਾ ਦਿੱਤੀ।
ਉਹਨਾਂ ਕਿਹਾ ਕਿ ਮਾਣਯੋਗ ਅਦਾਲਤ ਵੱਲੋਂ ਦਿੱਤੇ ਗਏ ਇਸ ਫੈਸਲੇ ਤੋਂ ਬਾਅਦ ਵੀ ਕੁਝ ਲੋਕ ਲਗਾਤਾਰ ਟਰੱਸਟ ਦੇ ਮੈਂਬਰਾਂ ਨੂੰ ਸੇਵਾ ਸੰਭਾਲ ਕਰਨ ਤੋਂ ਰੋਕ ਰਹੇ ਹਨ। ਉਹਨਾਂ ਦੱਸਿਆ ਕਿ ਮਿਤੀ 19-03-2025 ਨੂੰ ਵੀ ਟਰੱਸਟ ਦੇ ਮੈਂਬਰ ਗੁਰਦੁਆਰਾ ਸਾਹਿਬ ਦੇ ਵੱਡੇ ਹਾਲ ਦੇ ਲੈਂਟਰ ਦੇ ਲੀਕ ਹੋਣ ‘ਤੇ ਰਿਪੇਅਰ ਕਰਨ ਲਈ ਗਏ ਸਨ, ਜਿੱਥੇ ਕੁਝ ਵਿਅਕਤੀਆਂ ਵੱਲੋਂ ਇਕੱਤਰ ਹੋ ਕੇ ਉਹਨਾਂ ਨੂੰ ਕੰਮ ਕਰਨ ਤੋਂ ਰੋਕਿਆ ਗਿਆ। ਟਰੱਸਟ ਮੈਬਰਾਂ ਨੇ ਕਿਹਾ ਕਿ ਇਹਨਾਂ ਲੋਕਾਂ ਵਲੋ ਕੀਤੀ ਜਾ ਰਹੀ ਇਹ ਰੋਕ ਸਰਾਸਰ ਮਾਣਯੋਗ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਹੈ। ਇਸ ਲਈ ਉਹ ਮੁੜ ਮਾਣਯੋਗ ਅਦਾਲਤ ਵਿੱਚ ਜਾਣਗੇ ਅਤੇ ਇਹਨਾਂ ਵਿਅਕਤੀਆਂ ਦੇ ਖਿਲਾਫ ਕਾਨੂੰਨੀ ਕਾਰਵਾਈ ਕਰਨ ਦੀ ਗੁਜ਼ਾਰਿਸ਼ ਕਰਨਗੇ। ਇਸ ਮੌਕੇ ਪਰਮਜੀਤ ਸਿੰਘ ਗਿੱਲ, ਸੀਨੀਅਰ ਵਾਈਸ ਪ੍ਰੈਜੀਡੈਂਟ, ਮੇਜਰ ਜਰਨੈਲ ਸਿੰਘ ਜਰਨਲ ਸੈਕਟਰੀ, ਅਜੀਤ ਸਿੰਘ ਲੌਂਗੀਆ ਕੈਸ਼ੀਅਰ, ਤੇਜਿੰਦਰ ਸਿੰਘ, ਪ੍ਰੀਤਮ ਸਿੰਘ, ਨਰਪਿੰਦਰ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *