Breaking
www.sursaanjh.com > ਅੰਤਰਰਾਸ਼ਟਰੀ > ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ-37 ਚੰਡੀਗੜ੍ਹ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ-37 ਚੰਡੀਗੜ੍ਹ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 5 ਅਪ੍ਰੈਲ:

ਗੁਰਦੁਆਰਾ ਸਿੰਘ ਸਭਾ ਸੈਕਟਰ-37 ਸੀ, ਚੰਡੀਗੜ੍ਹ ਦੀ ਚੋਣ ਲਈ ਚੇਅਰਮੈਨ ਪ੍ਰਿੰ. ਬਹਾਦਰ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ 13 ਮੈਂਬਰੀ ਕਮੇਟੀ ਦੀ ਮੀਟਿੰਗ ਗੁਰਦੁਆਰਾ ਸਾਹਿਬ ਦੀ ਲਾਇਬ੍ਰੇਰੀ ਹਾਲ ਵਿੱਚ ਹੋਈ। ਇਸ ਤੋਂ ਪਹਿਲਾਂ 29 ਮਾਰਚ ਨੂੰ ਹੋਈ ਜਨਰਲ ਇਜਲਾਸ ਦੀ ਮੀਟਿਗ ਦੌਰਾਨ, ਪਹਿਲੀ ਪ੍ਰਬੰਧਕ ਕਮੇਟੀ ਨੂੰ ਭੰਗ ਕਰਨ ਉਪਰੰਤ ਸਰਬ-ਸੰਮਤੀ ਨਾਲ ਪ੍ਰਿੰ. ਬਹਾਦਰ ਸਿੰਘ ਗੋਸਲ ਨੂੰ ਇਲੈਕਸ਼ਨ ਲਈ ਚੇਅਰਮੈਨ ਚੁਣਿਆ ਗਿਆ, ਜਿਨ੍ਹਾਂ ਦੀ ਦੇਖ-ਰੇਖ ਵਿੱਚ 13 ਮੈਂਬਰਾਂ ਨੂੰ ਕਾਰਜਕਾਰੀ ਮੈਂਬਰ ਚੁਣਿਆ ਗਿਆ ਹੈ, ਜਿਨ੍ਹਾਂ ਵਿੱਚੋਂ  ਸਰਵਸ੍ਰੀ ਅਜੀਤ ਸਿੰਘ ਨੂੰ ਪ੍ਰਧਾਨ, ਟੀ.ਪੀ.ਸਿੰਘ ਕੋਛੜ ਨੂੰ ਮੀਤ ਪ੍ਰਧਾਨ, ਤੇਜਾ ਸਿੰਘ ਨੂੰ ਜਨਰਲ ਸਕੱਤਰ ਅਤੇ ਬਲਬੀਰ ਸਿੰਘ ਸੈਣੀ ਨੂੰ ਖਜ਼ਾਨਚੀ ਚੁਣਿਆ ਗਿਆ।

ਨਵੇਂ ਅਹੁਦੇਦਾਰਾਂ ਨੂੰ ਸੰਬੋਧਿਤ ਕਰਦੇ ਹੋਏ ਪ੍ਰਿੰ. ਬਹਾਦਰ ਸਿੰਘ ਗੋਸਲ ਨੇ ਇਸ ਗੱਲ ‘ਤੇ ਖੁਸ਼ੀ ਪ੍ਰਗਟ ਕੀਤੀ ਕਿ ਸਾਰੇ ਦੇ ਸਾਰੇ ਅਹੁਦੇਦਾਰ ਅਤੇ ਮੈਂਬਰ ਅੰਮ੍ਰਿਤਧਾਰੀ ਸਿੱਖ ਹਨ ਅਤੇ ਉਨ੍ਹਾਂ ਨੂੰ ਧਰਮ ਪ੍ਰਚਾਰ ਦੇ ਕੰਮ ਵੱਧ ਤੋਂ ਵੱਧ ਕਰਨ ਦੀ ਸਲਾਹ ਦਿੱਤੀ ਗਈ।

Leave a Reply

Your email address will not be published. Required fields are marked *