ਚੰਡੀਗੜ੍ਹ ਸਾਹਿਤ ਅਕਾਦਮੀ ਵੱਲੋਂ ਤ੍ਰੈਭਾਸ਼ੀ ਕਵੀ ਦਰਬਾਰ 27 ਅਗਸਤ ਨੂੰ
ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਹੋਵੇਗਾ ਇਹ ਤ੍ਰੈਭਾਸ਼ੀ ਕਵੀ ਦਰਬਾਰ


ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਅਗਸਤ:
ਚੰਡੀਗੜ੍ਹ ਸਾਹਿਤ ਅਕਾਦਮੀ ਵੱਲੋਂ ਮਿਤੀ 27 ਅਗਸਤ 2023 ਨੂੰ ਪੰਜਾਬ ਕਲਾ ਭਵਨ, ਸੈਕਟਰ 16, ਚੰਡੀਗੜ੍ਹ ਵਿਖੇ ਤ੍ਰੈਭਾਸ਼ੀ ਕਵੀ ਦਰਬਾਰ ਕਰਵਾਇਆ ਜਾ ਰਿਹਾ ਹੈ।
ਅਕਾਦਮੀ ਦੇ ਚੇਅਰਮੈਨ ਮਾਧਵ ਕੌਸ਼ਿਕ, ਉਪ ਚੇਅਰਮੈਨ ਮਨਮੋਹਨ ਅਤੇ ਸਕੱਤਰ ਸੁਭਾਸ਼ ਭਾਸਕਰ ਵੱਲੋਂ ਕਵੀਆਂ, ਲੇਖਕਾਂ, ਪਾਠਕਾਂ, ਸਰੋਤਿਆਂ ਅਤੇ ਸਾਹਿਤ ਪ੍ਰੇਮੀਆਂ ਨੂੰ ਇਸ ਸਮਾਗਮ ਵਿੱਚ ਪਹੁੰਚਣ ਲਈ ਖੁੱਲ੍ਹਾ ਸੱਦਾ ਦਿੱਤਾ ਹੈ।

