Breaking
www.sursaanjh.com > ਚੰਡੀਗੜ੍ਹ/ਹਰਿਆਣਾ > ਢਕੋਰਾ ਕਲਾਂ ਵਿਖੇ ਸਵ ਪ੍ਰਸ਼ੋਤਮ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ 27 ਜੁਲਾਈ ਨੂੰ 

ਢਕੋਰਾ ਕਲਾਂ ਵਿਖੇ ਸਵ ਪ੍ਰਸ਼ੋਤਮ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ 27 ਜੁਲਾਈ ਨੂੰ 

ਚੰਡੀਗੜ੍ਹ 24 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):
ਸਮੂਹ ਨਗਰ ਨਿਵਾਸੀ ਪਿੰਡ ਢਕੋਰਾ ਕਲਾਂ ਵੱਲੋਂ ਬਲਾਕ ਮਾਜਰੀ ਨੇੜਲੇ ਪਿੰਡ ਢਕੋਰਾ ਕਲਾਂ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਸਵ ਗਿਆਨੀ ਪ੍ਰਸ਼ੋਤਮ ਸਿੰਘ ਸਾਗੀ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਅਤੇ ਰਣਧੀਰ ਸਿੰਘ ਨੇ ਦੱਸਿਆ ਕਿ ਬੀਤੀ 12 ਜੁਲਾਈ ਨੂੰ ਗਿਆਨੀ ਪ੍ਰਸ਼ੋਤਮ ਸਿੰਘ ਜੀ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ ਸਨ। ਉਨ੍ਹਾਂ ਦੇ ਪਰਿਵਾਰ ਵੱਲੋਂ ਅੰਤਿਮ ਅਰਦਾਸ ਉਨ੍ਹਾਂ ਦੇ ਪਿੰਡ ਸਿਸਵਾਂ ਵਿਖੇ ਕਰਵਾਈ ਗਈ ਸੀ।
ਇਸ ਤੋਂ ਇਲਾਵਾ ਉਨ੍ਹਾਂ ਦੇ ਸਨਮਾਨ ਅਤੇ ਸ਼ਰਧਾਂਜਲੀ ਵਜੋਂ ਪਿੰਡ ਢਕੋਰਾ ਕਲਾਂ ਵਿਖੇ ਵੀ 27 ਜੁਲਾਈ ਨੂੰ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਵਿੱਚ ਸਵੇਰੇ 10 ਤੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਪੁੱਜੇ ਹੋਏ ਰਾਗੀ ਜਥੇ ਵੱਲੋਂ ਕੀਰਤਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।ਮਾ ਰਣਧੀਰ ਸਿੰਘ ਨੇ ਦੱਸਿਆ ਕਿ ਗਿਆਨੀ ਪ੍ਰਸ਼ੋਤਮ ਸਿੰਘ ਜੀ ਲੰਮੇ ਸਮੇਂ ਤੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਗ੍ਰੰਥੀ ਸਿੰਘ ਵਜੋਂ ਸੇਵਾ ਨਿਭਾਅ ਰਹੇ ਸਨ। ਉਨ੍ਹਾਂ ਦੀ ਦੇਖਰੇਖ ਹੇਠ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦੀ ਉਸਾਰੀ ਵੀ ਬਹੁਤ ਵਧੀਆ ਕੀਤੀ ਗਈ ਹੈ। ਸਮੂਹ ਨਗਰ ਨਿਵਾਸੀਆਂ ਦੇ ਦਿਲਾਂ ਵਿਚ ਗਿਆਨੀ ਪ੍ਰਸ਼ੋਤਮ ਸਿੰਘ ਜੀ ਲਈ ਅਥਾਹ ਪ੍ਰੇਮ ਹੈ ਅਤੇ ਹਮੇਸ਼ਾ ਰਹੇਗਾ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੋਂ ਇਲਾਵਾ ਇਲਾਕੇ ਭਰ ਦੀਆਂ ਸੰਗਤਾਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਪੁੱਜਣਗੀਆਂ। ਪ੍ਰਬੰਧਕਾਂ ਵੱਲੋਂ ਇਲਾਕਾ ਨਿਵਾਸੀਆਂ ਨੂੰ ਸਮੇਂ ਸਿਰ ਪੁੱਜਣ ਦੀ ਅਪੀਲ ਕੀਤੀ ਗਈ ਹੈ।

Leave a Reply

Your email address will not be published. Required fields are marked *