ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 12 ਮਾਰਚ:


ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਦਿੱਲੀ ਦੇ ਲੈਫਟੀਨੈਂਟ ਗਵਰਨਰ ਵਜੋਂ ਸਰਦਾਰ ਤਰਨਜੀਤ ਸਿੰਘ ਸੰਧੂ ਦੇ ਅਹੁਦਾ ਸੰਭਾਲਣ ਸਮਾਰੋਹ ਵਿੱਚ ਵਿਸ਼ੇਸ਼ ਤੇ ਸ਼ਾਮਲ ਹੋਏ। ਇਸ ਮੌਕੇ ਜਾਰੀ ਬਿਆਨ ਵਿੱਚ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸਰਦਾਰ ਤਰਨਜੀਤ ਸਿੰਘ ਸੰਧੂ ਦੇ ਵਿਸ਼ਾਲ ਤਜਰਬੇ, ਦੂਰਦਰਸ਼ੀ ਸੋਚ ਅਤੇ ਪ੍ਰਸ਼ਾਸਨਿਕ ਸਮਰੱਥਾ ਨਾਲ ਦੇਸ਼ ਦੀ ਰਾਜਧਾਨੀ ਦਿੱਲੀ ਵਿਕਾਸ ਅਤੇ ਸੁਸ਼ਾਸਨ ਦੇ ਨਵੇਂ ਮਿਆਰ ਸਥਾਪਿਤ ਕਰੇਗੀ। ਉਨ੍ਹਾਂ ਕਿਹਾ ਕਿ ਸੰਧੂ ਦੀ ਲੰਬੀ ਅਤੇ ਸੇਵਾ ਯਾਤਰਾ ਉਨ੍ਹਾਂ ਨੂੰ ਇਸ ਅਹਿਮ ਜ਼ਿੰਮੇਵਾਰੀ ਨੂੰ ਸਫਲਤਾਪੂਰਵਕ ਨਿਭਾਉਣ ਲਈ ਪੂਰੀ ਤਰ੍ਹਾਂ ਯੋਗ ਬਣਾਉਂਦੀ ਹੈ।
ਕਾਲਕਾ ਨੇ ਕਿਹਾ ਕਿ ਇਹ ਸਿਰਫ਼ ਦਿੱਲੀ ਲਈ ਹੀ ਨਹੀਂ, ਸਗੋਂ ਪੂਰੀ ਸਿੱਖ ਕੌਮ ਲਈ ਵੀ ਬੇਹੱਦ ਮਾਣ ਅਤੇ ਗੌਰਵ ਦਾ ਪਲ ਹੈ ਕਿ ਸਿੱਖ ਕੌਮ ਦੀ ਇੱਕ ਵਿਸ਼ੇਸ਼ ਸ਼ਖਸੀਅਤ ਦੇਸ਼ ਦੀ ਰਾਜਧਾਨੀ ਵਿੱਚ ਇਸ ਮਹਤਵਪੂਰਨ ਅਤੇ ਜ਼ਿੰਮੇਵਾਰ ਅਹੁਦੇ ‘ਤੇ ਸੇਵਾ ਨਿਭਾਉਣ ਜਾ ਰਿਹਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸਰਦਾਰ ਤਰਨਜੀਤ ਸਿੰਘ ਸੰਧੂ ਆਪਣੇ ਤਜਰਬੇ, ਸਮਰਪਣ ਅਤੇ ਦੂਰਦਰਸ਼ੀ ਅਗਵਾਈ ਨਾਲ ਦਿੱਲੀ ਦੇ ਵਿਕਾਸ, ਪ੍ਰਸ਼ਾਸਨਿਕ ਪਾਰਦਰਸ਼ਤਾ ਅਤੇ ਲੋਕ-ਕਲਿਆਣਕਾਰੀ ਨੀਤੀਆਂ ਨੂੰ ਨਵੀਂ ਦਿਸ਼ਾ ਦੇਣ ਵਿੱਚ ਵਡਮੁੱਲਾ ਯੋਗਦਾਨ ਪਾਉਣਗੇ। ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸਰਦਾਰ ਤਰਨਜੀਤ ਸਿੰਘ ਸੰਧੂ ਨੂੰ ਇਸ ਮਹਤਵਪੂਰਨ ਜ਼ਿੰਮੇਵਾਰੀ ਲਈ ਦਿਲੋਂ ਵਧਾਈ ਦਿੰਦਿਆਂ ਉਨ੍ਹਾਂ ਦੇ ਕਾਰਜਕਾਲ ਲਈ ਕਾਮਯਾਬੀ ਅਤੇ ਸੁਖਦਾਈ ਭਵਿੱਖ ਦੀ ਕਾਮਨਾ ਕੀਤੀ।

