ਤੋਗਾਂ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ
ਚੰਡੀਗੜ੍ਹ 15 ਜੁਲਾਈ ( ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):


ਸਿਵਲ ਸਰਜਨ ਐਸਏਐਸ ਨਗਰ ਡਾਕਟਰ ਦਵਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਬੂਥਗੜ੍ਹ ਡਾਕਟਰ ਅਲਕਜੋਤ ਕੌਰ ਅਤੇ ਹੈਲਥ ਸੁਪਰਵਾਈਜ਼ਰ ਭੁਪਿੰਦਰ ਸਿੰਘ ਵੱਲੋ ਸਰਕਾਰੀ ਹਾਈ ਸਕੂਲ ਤੋਗਾਂ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ ਹੈ, ਜਿਸ ਵਿੱਚ ਸਕੂਲ ਟੀਚਰਾਂ ਅਤੇ ਬੱਚਿਆਂ ਨੂੰ ਡੇਂਗੂ ਬੁਖਾਰ ਤੋ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਕੈਂਪ ਵਿੱਚ ਬੱਚਿਆਂ ਨੂੰ ਦੱਸਿਆ ਗਿਆ ਕਿ ਡੇਂਗੂ ਬੁਖਾਰ ਇੱਕ ਏਡੀਜ਼ ਨਾ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਸ ਤੋਂ ਬਚਣ ਲਈ ਘਰ ਦੇ ਕੂਲਰਾਂ, ਗਮਲਿਆਂ, ਫਰਿਜ਼ਾਂ ਦੀਆਂ ਟਰੇਆ ਹਫਤੇ ਵਿੱਚ ਇੱਕ ਵਾਰੀ ਖਾਲੀ ਕਰੋ। ਵਰਨਣਯੋਗ ਹੈ ਕਿ ਇਹ ਏਡੀਜ਼ ਨਾਂ ਦਾ ਮੱਛਰ ਦਿਨ ਵੇਲੇ ਹੀ ਕੱਟਦਾ ਹੈ।
ਇਸ ਲਈ ਅਜਿਹੇ ਕੱਪੜੇ ਪਾਓ, ਜਿਨ੍ਹਾਂ ਨਾਲ ਸਰੀਰ ਪੂਰਾ ਢਕਿਆ ਰਹੇ। ਪੁਰਾਣੇ ਫਰਿਜ਼, ਟੁੱਟੇ ਬਰਤਨ, ਡਰੰਮ ਆਦਿ ਨੂੰ ਛੱਤਾਂ ਤੇ ਨਾ ਰੱਖੋ, ਕਿਉਂਕਿ ਇਸ ਨਾਲ ਵੀ ਮੱਛਰ ਫੈਲਣ ਦਾ ਖਤਰਾ ਹੈ। ਹੈਲਥ ਸੁਪਰਵਾਈਜ਼ਰ ਭਪਿੰਦਰ ਸਿੰਘ ਵੱਲੋਂ ਇਹ ਵੀ ਦੱਸਿਆ ਗਿਆ ਕਿ ਡੇਂਗੂ ਬੁਖਾਰ ਹੋਣ ਤੇ ਨੇੜੇ ਦੇ ਸਰਕਾਰੀ ਸੰਸਥਾ ਵਿੱਚ ਜਾ ਕੇ ਇਸ ਦਾ ਟੈਸਟ ਅਤੇ ਇਲਾਜ ਮੁਫਤ ਕਰਵਾਇਆ ਜਾ ਸਕਦਾ ਹੈ। ਜੇਕਰ ਇਨਸਾਨ ਇਹਨਾਂ ਗੱਲਾਂ ਦਾ ਧਿਆਨ ਰੱਖਦਾ ਹੈ ਤਾਂ ਡੇਂਗੂ ਵਰਗੀ ਜਾਨ ਲੈਵਾ ਬਿਮਾਰੀ ਤੋਂ ਬਚਾ ਹੋ ਸਕਦਾ ਹੈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਰੁਪਿੰਦਰ ਕੌਰ ਅਤੇ ਹੋਰ ਟੀਚਰ ਵੀ ਮੌਜੂਦ ਰਹੇ। ਸਿਹਤ ਵਿਭਾਗ ਦੀ ਟੀਮ ਵੱਲੋਂ ਡਾਕਟਰ ਮਾਲੀਆ ਗੁਪਤਾ ਹੈਲਥ ਵਰਕਰ ਮੇਲ ਗੁਰਤੇਜ ਸਿੰਘ ਸੀਐਚਓ ਦਲਜੀਤ ਕੌਰ ਹਾਜ਼ਰ ਸਨ।

