ਦੋ ਵਿਆਕਤੀ ਤਿੰਨ ਕਿਲੋ ਭੁੱਕੀ ਸਮੇਤ ਕਾਬੂ
ਚੰਡੀਗੜ੍ਹ 6 ਜੂਨ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ):


ਨਸ਼ਿਆਂ ਦੀ ਰੋਕਥਾਮ ਵਿੱਚ ਉਸ ਸਮੇਂ ਮਾਜਰੀ ਪੁਲਿਸ ਨੂੰ ਸਫਲਤਾ ਮਿਲੀ ਜਦੋਂ ਨਾਕਾਬੰਦੀ ਦੌਰਾਨ ਦੋ ਵਿਅਕਤੀਆਂ ਕੋਲੋਂ 3 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਕੀਤੀ ਗਈ ਹੈ। ਸ੍ਰੀ ਸੰਦੀਪ ਗਰਗ ਸੀਨੀਅਰ ਕਪਤਾਨ ਪੁਲਿਸ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡੀਐੱਸਪੀ ਧਰਮਵੀਰ ਸਿੰਘ ਦੀ ਅਗਵਾਈ ਹੇਠ ਇੰਸਪੈਕਟਰ ਯੋਗੇਸ਼ ਕੁਮਾਰ ਮੁੱਖ ਅਫਸਰ ਦੀ ਨਿਗਰਾਨੀ ਹੇਠ ਪੁਲਿਸ ਪਾਰਟੀ ਦੁਆਰਾ ਕੁਰਾਲੀ ਤੋਂ ਸਿਸਵਾਂ ਰੋਡ ਤੇ ਪਿੰਡ ਕਾਦੀਮਾਜਰਾ ਵਿਖੇ ਨਾਕਾਬੰਦੀ ਕਰ ਕੇ ਚੈਕਿੰਗ ਕੀਤੀ ਜਾ ਰਹੀ ਸੀ। ਇਸੇ ਦੌਰਾਨ ਕੈਂਟਰ ਨੰ PB-10-TS-2130 ਨੂੰ ਰੋਕਿਆ ਗਿਆ ਅਤੇ ਚੈਕਿੰਗ ਕੀਤੀ ਗਈ, ਜਿਸ ਵਿੱਚੋਂ 3 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਕੀਤੀ ਗਈ। ਪੁਲਿਸ ਨੂੰ ਪਹਿਲਾਂ ਹੀ ਇਤਲਾਹ ਮਿਲੀ ਸੀ ਕਿ ਮਨੀਸ਼ ਕੁਮਾਰ ਉਰਫ ਮਨੀਸ਼ ਪੁੱਤਰ ਬਲਵਿੰਦਰ ਸਿੰਘ ਵਾਸੀ ਕਾਰਕੋਰ ਅਤੇ ਅਜਮੇਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਜਨੇਤਪੁਰ ਥਾਣਾ ਡੇਰਾਬਸੀ, ਜ਼ਿਲ੍ਹਾ ਮੋਹਾਲੀ ਭੁੱਕੀ ਚੂਰਾ ਪੋਸਤ ਵੇਚਣ ਦਾ ਧੰਦਾ ਕਰਦੇ ਹਨ।
ਕਥਿਤ ਦੋਸ਼ੀਆਂ ਨੂੰ ਮੌਕੇ ਤੇ ਗ੍ਰਿਫਤਾਰ ਕਰ ਲਿਆ ਗਿਆ, ਤਲਾਸ਼ੀ ਦੌਰਾਨ ਇਨ੍ਹਾਂ ਦੇ ਕਬਜ਼ੇ ਵਿਚੋਂ 3 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਹੋਈ। ਦੋਸ਼ੀਆਂ ਖਿਲਾਫ ਮੁਕਦਮਾ ਨੰ 23 ਮਿਤੀ 05-06-2023 ਜੁਰਮ 15-61-85 NDPS ਐਕਟ ਥਾਣਾ ਮਾਜਰੀ ਦਰਜ ਕਰਦਿਆਂ ਪੁਲਿਸ ਨੇ ਮਨੀਸ਼ ਕੁਮਾਰ ਉਰਫ ਮਨੀਸ਼ ਪੁੱਤਰ ਬਲਵਿੰਦਰ ਸਿੰਘ ਵਾਸੀ ਕਾਰਕੋਰ ਅਤੇ ਅਜਮੇਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਜਨੇਤਪੁਰ ਥਾਣਾ ਡੇਰਾਬਸੀ, ਜ਼ਿਲ੍ਹਾ ਮੋਹਾਲੀ ਨੂੰ ਡਿਊਟੀ ਮੈਜਿਸਟ੍ਰੇਟ ਖਰੜ ਇਮਾਨਵੀਰ ਸਿੰਘ ਧਾਲੀਵਾਲ ਦੀ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਥੇ ਕਥਿਤ ਦੋਸ਼ੀਆਂ ਦਾ ਦੋ ਦਿਨਾ ਪੁਲਿਸ ਰਿਮਾਂਡ ਦਿੱਤਾ ਗਿਆ। ਐਸਐਚਓ ਯੋਗੇਸ਼ ਕੁਮਾਰ ਅਨੁਸਾਰ ਪੁਲਿਸ ਰਿਮਾਂਡ ਦੌਰਾਨ ਕਥਿਤ ਦੋਸ਼ੀਆਂ ਤੋਂ ਹੋਰ ਡੂੰਘਾਈ ਨਾਲ ਤਫਤੀਸ਼ ਕੀਤੀ ਜਾ ਰਹੀ ਹੈ।

