Breaking
www.sursaanjh.com > ਅੰਤਰਰਾਸ਼ਟਰੀ > ਨੈਸ਼ਨਲ ਸਪੋਰਟਸ ਕਲੱਬ, ਛੱਤੇਆਣਾ ਵੱਲੋਂ ਅਜੇਪਾਲ ਸਿੰਘ ਬਰਾੜ ਸਨਮਾਨਿਤ

ਨੈਸ਼ਨਲ ਸਪੋਰਟਸ ਕਲੱਬ, ਛੱਤੇਆਣਾ ਵੱਲੋਂ ਅਜੇਪਾਲ ਸਿੰਘ ਬਰਾੜ ਸਨਮਾਨਿਤ

ਮੁਕਤਸਰ ਸਾਹਿਬ (ਸੁਰ ਸਾਂਝ ਡਾਟ ਕਾਮ ਬਿਊਰੋ), 6 ਅਪ੍ਰੈਲ:
ਇਥੋਂ 26 ਕਿਲੋਮੀਟਰ ਦੂਰ ਪਿੰਡ ਛੱਤੇਆਣਾ ਵਿੱਚ ਨੈਸ਼ਨਲ ਸਪੋਰਟਸ ਕਲੱਬ ਛੱਤੇਆਣਾ ਵੱਲੋਂ ਇੱਕ ਫੁਟਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿੱਚ 32 ਟੀਮਾਂ ਨੇ ਭਾਗ ਲਿਆ। ਇਹ ਟੂਰਨਾਮੈਂਟ ਤਿੰਨ ਤੋਂ ਲੈ ਕੇ ਪੰਜ ਅਪ੍ਰੈਲ ਤੱਕ ਕਰਵਾਇਆ ਗਿਆ। ਇਸ ਫੁਟਬਾਲ ਟੂਰਨਾਮੈਂਟ ਵਿੱਚ ਉਦੇਕਰਨ ਦੀ ਟੀਮ ਪਹਿਲੇ ਸਥਾਨ ਤੇ ਗੁਰੂ ਕਾਂਸੀ ਯੂਨੀਵਰਸਿਟੀ ਦੀ ਟੀਮ ਦੂਜੇ ਸਥਾਨ ‘ਤੇ ਅਤੇ ਆਲਮਵਾਲਾ ਦੀ ਟੀਮ ਤੀਜੇ ਸਥਾਨ ‘ਤੇ ਰਹੀ। ਨੈਸ਼ਨਲ ਸਪੋਰਟਸ ਕਲੱਬ, ਛੱਤੇਆਣਾ ਦੇ ਮੈਂਬਰ ਨਿਮਾ ਮਾਨ ਅਨੁਸਾਰ ਟੂਰਨਾਮੈਂਟ ਪਹਿਲੇ ਸਥਾਨ ‘ਤੇ ਰਹਿਣ ਵਾਲੀ ਟੀਮ ਦਾ ਗੁਰਦੀਪ ਸਿੰਘ ਦੇ ਪਰਿਵਾਰ ਵੱਲੋਂ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਕਲੱਬ ਵਿੱਚ ਦੂਸਰੇ ਸਥਾਨ ‘ਤੇ ਰਹਿਣ ਵਾਲੀ ਟੀਮ ਨੂੰ ਸਵਰਗੀ ਜਗਜੀਤ ਸਿੰਘ ਸੰਧੂ ਦੇ ਪਰਿਵਾਰ ਵੱਲੋਂ ਸਨਮਾਨਿਤ ਕੀਤਾ ਗਿਆ।
ਸਮਾਪਤੀ ਸਮਾਗਮ ਵਿੱਚ ਮਿਸਲ ਸਤਲੁਜ ਸੰਸਥਾ ਦੇ ਪ੍ਰਧਾਨ ਸ੍ਰੀ ਅਜੇਪਾਲ ਸਿੰਘ ਬਰਾੜ ਦਾ ਨੈਸ਼ਨਲ ਸਪੋਰਟਸ ਕਲੱਬ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਸ਼੍ਰੀ ਅਜੇਪਾਲ ਸਿੰਘ ਬਰਾੜ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਵਿੱਚ ਖੇਡਾਂ ਪ੍ਰਤੀ ਇਮਾਨਦਾਰ ਨਹੀਂ ਹੈ। ਖਿਡਾਰੀਆਂ ਨੂੰ ਨਾ ਯੋਗ ਸਹੂਲਤਾਂ ਅਤੇ ਨਾ ਹੀ ਖਿਡਾਰੀਆਂ ਨੂੰ ਖੇਡਾਂ ਵਿੱਚ ਪ੍ਰਦਰਸ਼ਨ ਕਰਨ ਲਈ ਯੋਗ ਖੇਡ ਸਟੇਡੀਅਮ/ ਖੇਡ ਸਥਾਨ ਮੁਹੱਈਆ ਕਰਵਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਰਾਜਨੀਤਿਕ ਤਬਦੀਲੀ ਦੀ ਸਥਿਤੀ ਵਿੱਚ ਪੰਜਾਬ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਅਤੇ ਖੇਡਾਂ ਵਿੱਚ ਪ੍ਰਦਰਸ਼ਨ ਕਰਨ ਲਈ ਨਵੇਂ ਸਟੇਡੀਅਮ ਅਤੇ ਖੇਡ ਸਥਾਨ ਮੁਹਈਆ ਕਰਵਾਏ ਜਾਣਗੇ।

Leave a Reply

Your email address will not be published. Required fields are marked *