Breaking
www.sursaanjh.com > ਚੰਡੀਗੜ੍ਹ/ਹਰਿਆਣਾ > ਨੌਜਵਾਨ ਆਗੂ ਰਵਿੰਦਰ ਸਿੰਘ ਖੇੜਾ, ਯੂਥ ਅਕਾਲੀ ਦਲ ਦੇ ਸਕੱਤਰ ਨਿਯੁਕਤ 

ਨੌਜਵਾਨ ਆਗੂ ਰਵਿੰਦਰ ਸਿੰਘ ਖੇੜਾ, ਯੂਥ ਅਕਾਲੀ ਦਲ ਦੇ ਸਕੱਤਰ ਨਿਯੁਕਤ 

ਚੰਡੀਗੜ੍ਹ 26 ਅਗਸਤ (ਅਵਤਾਰ ਨਗਲੀਆਂ):
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਵਾਨਗੀ ਨਾਲ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਯੂਥ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਿਸਥਾਰ ਕਰਦੇ ਹੋਏ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ  ਹਨ, ਜਿਨ੍ਹਾਂ ਅਨੁਸਾਰ ਨਵ-ਨਿਯੁਕਤ ਯੂਥ ਆਗੂ ਰਵਿੰਦਰ ਸਿੰਘ ਖੇੜਾ ਨੂੰ ਯੂਥ ਵਿੰਗ ਦਾ ਸਕੱਤਰ ਚੁਣਿਆ ਗਿਆ ਹੈ। ਦੱਸ ਦਈਏ ਕਿ ਖੇੜਾ ਪਹਿਲਾ ਵੀ ਪਾਰਟੀ ਦੇ ਅਹਿਮ ਅਹੁਦਿਆ ਦੀ ਜ਼ਿੰਮੇਵਾਰੀ ਨਿਭਾ ਚੁੱਕੇ ਹਨ। ਇਸ ਮੌਕੇ ਅਕਾਲੀ ਆਗੂਆਂ ਅਤੇ ਵਰਕਰਾਂ ਵਿਚ ਇਸ ਨਿਯੂਕਤੀ ਨੂੰ ਲੈ ਕੇ ਖੁਸ਼ੀ ਪਾਈ ਜਾ ਰਹੀ ਹੈ।

Leave a Reply

Your email address will not be published. Required fields are marked *