Breaking
www.sursaanjh.com > ਅੰਤਰਰਾਸ਼ਟਰੀ > ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਏ 

ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਏ 

ਬੇਲਾ-ਬਹਿਰਾਮਪੁਰ ਬੇਟ (ਗੁਰਮੁੱਖ ਸਿੰਘ ਸਲਾਹਪੁਰੀ), 24 ਅਗਸਤ:
ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਧੰਨ ਧੰਨ ਬਾਬਾ ਸ੍ਰੀ ਚੰਦ ਮਹਾਰਾਜ ਜੀ ਦੇ ਜਨਮ ਦਿਨ ਨੂੰ ਸਮਰਪਿਤ ਪਿੰਡ ਪਵਾਤ ਵਿਖੇ ਸੰਤ ਬਾਬਾ ਅਮਰਜੀਤ ਸਿੰਘ ਚੱਕਰਵਰਤੀ ਸਲਾਹਪੁਰ ਅਤੇ ਮਹੰਤ ਭੰਗੂ ਸੁਆਮੀ ਪਵਾਤ ਵਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਯੂਥ ਕਲੱਬ, ਸਲਾਹਪੁਰ ਦੇ ਸਹਿਯੋਗ ਨਾਲ ਬੂਟੇ ਲਗਾਏ ਗਏ।
ਸੰਤ ਅਮਰਜੀਤ ਸਿੰਘ ਚੱਕਰਵਰਤੀ ਸਲਾਹਪੁਰ ਵਾਲਿਆਂ ਨੇ ਕਿਹਾ ਕਿ ਵਾਤਾਵਰਣ ਨੂੰ ਸਾਫ ਰੱਖਣ ਲਈ ਵੱਧ ਤੋ ਵੱਧ ਬੂਟੇ ਲਗਾਉਣੇ ਚਾਹੀਦੇ ਹਨ। ਮਹੰਤ ਭੰਗੂ ਸੁਆਮੀ ਨੇ ਕਿਹਾ ਕਿ ਵਾਤਾਵਰਣ ਨੂੰ ਸੰਭਾਲਣਾ ਸਾਡਾ ਫਰਜ਼ ਹੈ। ਇਸ ਮੌਕੇ ਰਘਬੀਰ ਸਿੰਘ ਰਸੀਦਪੁਰ, ਸਰਬਜੀਤ ਸਿੰਘ, ਬਲਵਿੰਦਰ ਸਿੰਘ, ਗੁਰਪ੍ਰਤਾਪ ਸਿੰਘ, ਕਿਰਪਾਲ ਕੌਰ, ਖੁਸ਼ਪ੍ਰੀਤ ਕੌਰ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *