ਪਿੰਡ ਖੈਰਪੁਰ ਦੀ ਨਵੀਂ ਬਣੀ ਪੰਚਾਇਤ ਦਾ ਸਨਮਾਨ
ਚੰਡੀਗੜ੍ਹ 17 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):


ਬੀਤੇ ਦਿਨੀਂ ਪਿੰਡ ਖੈਰਪੁਰ ਦੀ ਪੰਚਾਇਤ ਦੀ ਚੋਣ ਸਰਬਸੰਮਤੀ ਨਾਲ ਨਾਲ ਕੀਤੀ ਗਈ ਸੀ, ਜਿਸ ਵਿੱਚ ਭੁਪਿੰਦਰ ਸਿੰਘ ਜੋਗਾ ਨੂੰ ਸਰਬਸੰਮਤੀ ਨਾਲ ਸਰਪੰਚ ਚੁਣਿਆ ਗਿਆ ਸੀ। ਇਸ ਤੋਂ ਇਲਾਵਾ ਬਾਕੀ ਰਹਿੰਦੇ ਪੰਚਾਇਤ ਮੈਂਬਰਾਂ ਦੀ ਚੋਣ ਵੋਟਾਂ ਰਾਹੀਂ ਕੀਤੀ ਗਈ। ਪੂਰੀ ਪੰਚਾਇਤ ਦੀ ਚੋਣ ਹੋਣ ਉਪਰੰਤ ਅੱਜ ਪਿੰਡ ਦੇ ਮੋਹਤਬਰਾਂ ਅਤੇ ਪਿੰਡ ਵਾਸੀਆਂ ਵੱਲੋਂ ਨਵੀਂ ਬਣੀ ਪੰਚਾਇਤ ਦਾ ਸਨਮਾਨ ਕੀਤਾ ਗਿਆ। ਜਿਥੇ ਮੌਜੂਦ ਪੰਚਾਇਤ ਮੈਂਬਰਾਂ ਵੱਲੋਂ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਆਉਂਣ ਵਾਲੇ ਦਿਨਾਂ ਵਿੱਚ ਉਹਨਾਂ ਵੱਲੋਂ ਰਲ ਮਿਲ ਕੇ ਪਿੰਡ ਦੇ ਵਿਕਾਸ ਕਾਰਜ ਪਹਿਲ ਦੇ ਆਧਾਰ ਤੇ ਕੀਤੇ ਜਾਣਗੇ ਅਤੇ ਪਿੰਡ ਵਿੱਚ ਭਾਈਚਾਰਕ ਸਾਂਝ ਨੂੰ ਕਾਇਮ ਰੱਖਿਆ ਜਾਵੇਗਾ।
ਇਸ ਮੌਕੇ ਮੰਦਰ ਪ੍ਰਧਾਨ ਜਸਵਿੰਦਰ ਸਿੰਘ ਬੰਟੀ, ਗੁਰਚਰਨ ਸਿੰਘ, ਹਰਦੀਪ ਸਿੰਘ, ਸੁਰਮੁੱਖ ਸਿੰਘ ਫੌਜੀ, ਸਰਪੰਚ ਭੁਪਿੰਦਰ ਸਿੰਘ ਜੋਗਾ, ਪੰਚ ਕੁਲਦੀਪ ਸਿੰਘ, ਪੰਚ ਅਮਰਜੀਤ ਸਿੰਘ, ਪੰਚ ਹਰਦੀਪ ਕੌਰ, ਬਲਾਕ ਪ੍ਰਧਾਨ ਜਗਜੀਤ ਸਿੰਘ ਜੱਗੀ ਕਾਦੀਮਾਜਰਾ, ਦਿਲਬਾਗ ਸਿੰਘ, ਅਮਰਜੀਤ ਸਿੰਘ, ਜਗਤਾਰ ਸਿੰਘ, ਸੁਰਿੰਦਰ ਸਿੰਘ ਛਿੰਦਾ, ਅਜੈਬ ਸਿੰਘ, ਜਤਿੰਦਰ ਸਿੰਘ, ਸ਼ਮਸ਼ੇਰ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ। ਇਸ ਮੌਕੇ ਪ੍ਰਬੰਧਕਾਂ ਵੱਲੋਂ ਚਾਹ ਪਕੌੜੇ ਅਤੇ ਕੜ੍ਹੀ ਚੌਲਾਂ ਦਾ ਲੰਗਰ ਅਤੁੱਟ ਵਰਤਾਇਆ ਗਿਆ।

