ਚੰਡੀਗੜ੍ਹ 24 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):


ਸਬ ਤਹਿਸੀਲ ਮਾਜਰੀ ਅਧੀਨ ਪੈਂਦੇ ਪਿੰਡ ਰਾਣੀ ਮਾਜਰਾ ਦੇ ਨੌਜਵਾਨ ਗੁਰਦੀਪ ਸਿੰਘ ਦੀ ਇਟਲੀ ਵਿੱਚ ਭੇਦ ਭਰੀ ਹਾਲਤ ਵਿੱਚ ਮੌਤ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਿਰਤਕ ਗੁਰਦੀਪ ਸਿੰਘ ਦੇ ਭਰਾ ਦਿਲਬਾਗ ਸਿੰਘ ਲਾਲੀ ਨੇ ਦੱਸਿਆ ਕਿ ਉਸ ਦਾ ਭਰਾ ਗੁਰਦੀਪ ਸਿੰਘ ਪੁੱਤਰ ਦਵਿੰਦਰ ਸਿੰਘ, ਜੋ ਕਿ ਇਕ ਸਾਲ ਪਹਿਲਾਂ ਇਟਲੀ ਵਿੱਚ ਕੰਮ ਕਰਨ ਲਈ ਗਿਆ ਸੀ, ਦੀ ਬੀਤੀ ਰਾਤ ਇਟਲੀ ਦੇ ਫੌਦੀ ਇਲਾਕੇ ਵਿੱਚ ਭੇਦਭਰੀ ਹਾਲਤ ਵਿੱਚ ਮ੍ਰਿਤਕ ਦੇਹ ਮਿਲੀ ਹੈ।
ਉਹਨਾਂ ਦੱਸਿਆ ਕਿ ਉਹਨਾਂ ਦੇ ਭਰਾ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ ਅਤੇ ਉਹ ਹਮੇਸ਼ਾ ਖੁਸ਼ ਰਹਿੰਦਾ ਸੀ। ਪਰਿਵਾਰਕ ਮੈਂਬਰ ਅਨੁਸਾਰ ਮ੍ਰਿਤਕ ਗੁਰਦੀਪ ਸਿੰਘ ਇਲਾਕੇ ਵਿੱਚ ਕਬੱਡੀ ਦਾ ਪ੍ਰਸਿੱਧ ਖਿਡਾਰੀ ਸੀ। ਮਿਰਤਕ ਦੇ ਪਰਿਵਾਰਕ ਮੈਂਬਰਾਂ ਨੇ ਭਰੇ ਮਨ ਨਾਲ ਦੱਸਿਆ ਕਿ ਸਵ ਗੁਰਦੀਪ ਸਿੰਘ ਦਾ ਅੰਤਿਮ ਸੰਸਕਾਰ ਉਹਨਾਂ ਦੀ ਮ੍ਰਿਤਕ ਦੇਹ ਦੇ ਪਿੰਡ ਆਉਣ ਮਗਰੋਂ ਕੀਤਾ ਜਾਵੇਗਾ। ਪਿੰਡ ਰਾਣੀ ਮਾਜਰਾ ਦੇ ਨੌਜਵਾਨ ਗੁਰਦੀਪ ਸਿੰਘ ਦੀ ਅਚਾਨਕ ਹੋਈ ਭੇਤ ਭਰੀ ਮੌਤ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਪਸਰ ਗਈ।

