Breaking
www.sursaanjh.com > ਅੰਤਰਰਾਸ਼ਟਰੀ > ਪੁਸਤਕ ‘ਪਾਣੀਆਂ ਦੇ ਮਸਲੇ ਅਤੇ ਸੁੱਕਦਾ ਡੁੱਬਦਾ ਪੰਜਾਬ’ ‘ਤੇ ਵਿਚਾਰ ਚਰਚਾ 12 ਜੁਲਾਈ ਨੂੰ

ਪੁਸਤਕ ‘ਪਾਣੀਆਂ ਦੇ ਮਸਲੇ ਅਤੇ ਸੁੱਕਦਾ ਡੁੱਬਦਾ ਪੰਜਾਬ’ ‘ਤੇ ਵਿਚਾਰ ਚਰਚਾ 12 ਜੁਲਾਈ ਨੂੰ

ਪੁਸਤਕ ‘ਪਾਣੀਆਂ ਦੇ ਮਸਲੇ ਅਤੇ ਸੁੱਕਦਾ ਡੁੱਬਦਾ ਪੰਜਾਬ’ ‘ਤੇ ਵਿਚਾਰ ਚਰਚਾ 12 ਜੁਲਾਈ ਨੂੰ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਜੁਲਾਈ:
ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਪੰਜਾਬ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ਼ ਉੱਘੇ ਵਿਦਵਾਨ ਡਾ. ਸੁੱਚਾ ਸਿੰਘ ਗਿੱਲ ਦੀ ਪੁਸਤਕ ‘ਪਾਣੀਆਂ ਦੇ ਮਸਲੇ ਅਤੇ ਸੁੱਕਦਾ ਡੁੱਬਦਾ ਪੰਜਾਬ’ ਦੇ ਹਵਾਲੇ ਨਾਲ਼ ਇੱਕ ਗੰਭੀਰ ਵਿਚਾਰ ਚਰਚਾ 12 ਜੁਲਾਈ 2026, ਦਿਨ ਐਤਵਾਰ ਨੂੰ ਸਵੇਰੇ 10.30 ਵਜੇ ਪੰਜਾਬ ਕਲਾ ਭਵਨ ਸੈਕਟਰ 16, ਚੰਡੀਗੜ੍ਹ ਵਿਖੇ ਕਰਵਾਈ ਜਾ ਰਹੀ ਹੈ।
ਸਭਾ ਦੇ ਪ੍ਰਧਾਨ ਦੀਪਕ ਸ਼ਰਮਾ ਚਨਾਥਲ ਅਤੇ ਜਨਰਲ ਸਕੱਤਰ ਭੁਪਿੰਦਰ ਮਲਿਕ ਨੇ ਦੱਸਿਆ ਕਿ ਇਸ ਵਿਚਾਰ ਚਰਚਾ ਵਿੱਚ ਅਕਾਦਮਿਕ ਮਾਹਿਰ ਪ੍ਰੋ. ਰਣਜੀਤ ਸਿੰਘ ਘੁੰਮਣ, ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ, ਜਦਕਿ ਮੁੱਖ ਪਰਚਾ ਸੀਨੀਅਰ ਪੱਤਰਕਾਰ ਹਮੀਰ ਸਿੰਘ ਵੱਲੋਂ ਪੜ੍ਹਿਆ ਜਾਵੇਗਾ। ਇਨ੍ਹਾਂ ਦੇ ਨਾਲ਼ ਹੀ ਡਾ. ਮੇਹਰ ਮਾਣਕ ਅਤੇ ਸੁਰਿੰਦਰ ਬਾਂਸਲ ਪੁਸਤਕ ਬਾਰੇ ਸੰਵਾਦ ਰਚਾਉਣਗੇ।

Leave a Reply

Your email address will not be published. Required fields are marked *