ਪੰਜਾਬੀ ਦੇ ਮਸ਼ਹੂਰ ਲੋਕ ਗਾਇਕ ਤੇ ਫਿਲਮੀ ਅਦਾਕਾਰ ਸੁਰਿੰਦਰ ਛਿੰਦਾ ਦੀ ਹਾਲਤ ਵਿੱਚ ਸੁਧਾਰ
ਲੁਧਿਆਣਾ ਦੇ ਇੱਕ ਹਸਪਤਾਲ ਵਿੱਚ ਦਾਖਲ, ਚੱਲ ਰਿਹਾ ਇਲਾਜ


ਆਪਰੇਸ਼ਨ ਮਗਰੋਂ ਹੋਈ ਇਨਫੈਕਸ਼ਨ, ਅਫ਼ਵਾਹਾਂ ਦਾ ਬਾਜ਼ਾਰ ਗਰਮ
ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 11 ਜੁਲਾਈ:
ਮਸ਼ਹੂਰ ਪੰਜਾਬੀ ਲੋਕ ਗਾਇਕ ਤੇ ਫਿਲਮੀ ਅਦਾਕਾਰ ਸੁਰਿੰਦਰ ਛਿੰਦਾ ਨੂੰ ਲੁਧਿਆਣਾ ਦੇ ਇੱਕ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦਾ ਕੁਝ ਦਿਨ ਪਹਿਲਾਂ ਅਪਰੇਸ਼ਨ ਹੋਇਆ ਸੀ। ਜ਼ਿਕਰਯੋਗ ਹੈ ਕਿ ਸੋਸ਼ਲ ਮੀਡੀਆਂ ਤੇ ਇਸ ਗਾਇਕ ਬਾਰੇ ਅਫ਼ਵਾਹਾਂ ਦਾ ਬਾਜ਼ਾਰ ਗਰਮ ਹੋ ਗਿਆ ਸੀ।
ਇਸ ਸਬੰਧੀ ਉਨ੍ਹਾਂ ਦੇ ਪੁੱਤਰ ਵੱਲੋਂ ਫੇਸਬੁੱਕ ਅਕਾਊਂਟ ਤੇ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਉਹ ਠੀਕ ਠਾਕ ਹਨ। ਲੁਧਿਆਣਾ ਵਿਖੇ ਮੀਡੀਆ ਕਰਮੀਆਂ ਨਾਲ਼ ਗੱਲਬਾਤ ਕਰਦਿਆਂ ਲੋਕ ਗਾਇਕ ਪਾਲੀ ਦੇਤਵਾਲ਼ੀਆ ਨੇ ਵੀ ਕਿਹਾ ਕਿ ਸੁਰਿੰਦਰ ਛਿੰਦਾ ਜੀ ਨੂੰ ਇਨਫੈਕਸ਼ਨ ਹੋ ਜਾਣ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਹ ਸਿਹਤਯਾਬ ਹੋ ਰਹੇ ਹਨ।

