ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਫਰਵਰੀ:


ਪੰਜਾਬੀ ਲੇਖਕ ਸਭਾ ਰਜਿ. ਚੰਡੀਗੜ੍ਹ ਦੇ ਪ੍ਰਧਾਨ ਦੀਪਕ ਸ਼ਰਮਾ ਚਨਾਰਥਲ, ਜਨਰਲ ਸਕੱਤਰ ਭੁਪਿੰਦਰ ਮਲਿਕ ਵੱਲੋਂ ਪੁਰਜ਼ੋਰ ਅਪੀਲ ਕੀਤੀ ਗਈ ਕਿ ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਚੰਡੀਗੜ੍ਹ ਵਿੱਚ ਪੰਜਾਬੀ ਨੂੰ ਪਹਿਲੀ, ਪ੍ਰਸ਼ਾਸਕੀ ਅਤੇ ਦਫ਼ਤਰੀ ਕੰਮਕਾਰ ਦੀ ਭਾਸ਼ਾ ਦਾ ਦਰਜਾ ਦਿਵਾਉਣ ਲਈ ਕੌਮਾਂਤਰੀ ਮਾਂ-ਬੋਲੀ ਦਿਵਸ ਮੌਕੇ ਮਿਤੀ 21 ਫਰਵਰੀ, 2025, ਦਿਨ ਸ਼ੁੱਕਰਵਾਰ, ਸਮਾਂ ਸਵੇਰੇ 10.00 ਵਜੇ ਤੋਂ ਲੈ ਕੇ 1 ਵਜੇ ਤੱਕ ਸੈਕਟਰ 17 ਦੇ ਪੁਲ ਦੇ ਹੇਠਾਂ ਰੋਸ ਧਰਨਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਪੰਜਾਬੀ ਹਿਤੈਸ਼ੀਆਂ ਨੂੰ ਇਸ ਰੋਸ ਧਰਨੇ ਵਿੱਚ ਸ਼ਾਮਲ ਹੋਣ ਦਾ ਨਿੱਘਾ ਸੱਦਾ ਦਿੱਤਾ ਗਿਆ ਹੈ।
ਉਡੀਕਵਾਨ:
ਦੀਪਕ ਸ਼ਰਮਾ ਚਨਾਰਥਲ (ਪ੍ਰਧਾਨ)-98770-47924; ਭੁਪਿੰਦਰ ਮਲਿਕ (ਜਨਰਲ ਸਕੱਤਰ)-98151-85501

