www.sursaanjh.com > ਚੰਡੀਗੜ੍ਹ/ਹਰਿਆਣਾ > ਬਾਉਂਸਰ ਨੌਜਵਾਨ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕੀਤਾ ਕਤਲ

ਬਾਉਂਸਰ ਨੌਜਵਾਨ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕੀਤਾ ਕਤਲ

ਬਾਉਂਸਰ ਨੌਜਵਾਨ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕੀਤਾ ਕਤਲ
ਚੰਡੀਗੜ  7 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):
ਇਲਾਕੇ ਵਿਚ ਅੱਜ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦ ਛੇ ਫੁੱਟੇ ਨੌਜਵਾਨ ਨੂੰ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਤਿਊੜ ਦੇ 26 ਸਾਲਾਂ ਨੌਜਵਾਨ ਦਾ ਦਿਨ ਦਿਹਾੜੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਮਨੀਸ਼ ਰਾਣਾ ਉਰਫ਼ ਮਨੀ ਜੋ ਪੇਸ਼ੇ ਵੱਜੋਂ ਬਾਉਂਸਰ ਸੀ ਅਤੇ ਰੋਜ਼ਾਨਾ ਦੀ ਤਰ੍ਹਾਂ ਜਿੰਮ ਵਿੱਚ ਵਰਜਿਸ਼ ਕਰਨ ਲਈ ਖਰੜ ਗਿਆ ਹੋਇਆ ਸੀ, ਜਿਸ ਨੂੰ ਘਰ ਵਾਪਸ ਆਉਂਦੇ ਸਮੇਂ ਅੱਜ  ਤਕਰੀਬਨ 12:30 ਵਜੇ ਦੇ ਕਰੀਬ ਨੇੜਲੇ ਪਿੰਡ ਚੰਦੋ ਦੇ ਖੇਡ ਸਟੇਡੀਅਮ ਨੇੜੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਉਸ ‘ਤੇ ਅੰਨੇਵਾਹ ਗੋਲੀਆਂ ਚਲਾਈਆਂ ਗਈਆਂ ਤੇ ਉਸ ਦੇ ਸਿਰ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।
ਮੌਕੇ ‘ਤੇ ਪੁਲਿਸ ਪ੍ਰਸ਼ਾਸਨ ਅਤੇ ਫੈਰੋਸਿਕ ਲੈਬ ਤੋਂ ਟੀਮਾਂ ਪਹੁੰਚੀਆਂ, ਜਿਨ੍ਹਾਂ ਵੱਲੋਂ ਹਾਦਸੇ ਵਾਲੀ ਥਾਂ ਦਾ ਮੁਆਇਨਾ ਕੀਤਾ ਗਿਆ। ਪ੍ਰਸ਼ਾਸਨ ਵੱਲੋਂ ਕਿਹਾ ਗਿਆ ਹੈ ਕਿ ਜਾਂਚ ਜਾਰੀ ਹੈ ਅਤੇ ਦੋਸ਼ੀਆਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ। ਮਨੀਸ਼ ਰਾਣਾ ਉਰਫ਼ ਮਨੀ ਪੁੱਤਰ ਹਾਕਮ ਸਿੰਘ, ਜਿਸ ਦੇ ਪਰਿਵਾਰ ਵਿੱਚ ਪਿੱਛੇ ਉਸ ਦੀ ਮਾਤਾ, ਪਤਨੀ ਅਤੇ ਚਾਰ ਸਾਲ ਦੇ ਦੋ ਜੁੜਵਾਂ ਬੱਚੇ ਹਨ। ਪਿੰਡ ਵਾਸੀਆਂ ਨੇ ਦੱਸਿਆ ਕਿ ਉਹ ਕਿੱਤੇ ਵਜੋਂ ਬਾਊਂਸਰ ਸੀ ਤੇ ਇਸੇ ਕਿੱਤੇ ਦੇ ਸਿਰ ‘ਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਸੀ। ਪਿੰਡ ਵਾਸੀਆਂ ਅਤੇ ਆਸ-ਪਾਸ ਦੇ ਇਲਾਕੇ ਤੋਂ ਆਏ ਲੋਕਾਂ ਨੇ ਇਸ ਮੌਕੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਇਲਾਕੇ ਵਿੱਚ ਇਸ ਹਾਦਸੇ ਨੂੰ ਲੈ ਕੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

Leave a Reply

Your email address will not be published. Required fields are marked *