Breaking
www.sursaanjh.com > ਚੰਡੀਗੜ੍ਹ/ਹਰਿਆਣਾ > ਬਾਬਾ ਜਿਊਣ ਸਿੰਘ ਦੀ ਬਰਸੀ ਮੌਕੇ ਖੂਨਦਾਨ ਕੈਂਪ ਲਗਾਇਆ

ਬਾਬਾ ਜਿਊਣ ਸਿੰਘ ਦੀ ਬਰਸੀ ਮੌਕੇ ਖੂਨਦਾਨ ਕੈਂਪ ਲਗਾਇਆ

ਬੇਲਾ-ਬਹਿਰਾਮਪੁਰ ਬੇਟ (ਗੁਰਮੁੱਖ ਸਿੰਘ ਸਲਾਹਪੁਰੀ), 27 ਅਗਸਤ:
ਬਾਬਾ ਜਿਊਣ ਸਿੰਘ ਦੀ ਬਰਸੀ ਮੌਕੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਯੂਥ ਕਲੱਬਜ਼ ਤਾਲਮੇਲ ਕਮੇਟੀ ਵਲੋਂ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਸ੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੋਵਾਲ ਨੇ ਕੀਤਾ। ਬਲੱਡ ਸੈਂਟਰ ਸਿਵਲ ਹਸਪਤਾਲ ਰੋਪੜ ਦੀ ਟੀਮ ਵਲੋ ਡਾ. ਹਰਲੀਨ ਕੌਰ ਦੀ ਅਗਵਾਈ ਵਿੱਚ 25 ਯੂਨਿਟ ਖੂਨ ਇੱਕਤਰ ਕੀਤਾ ਗਿਆ।
ਇਸ ਮੌਕੇ ਖੂਨਦਾਨੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕਰਨ ਦੀ ਰਸਮ ਐੱਸਜੀਪੀਸੀ ਮੈਂਬਰ ਪਰਮਜੀਤ ਸਿੰਘ ਲੱਖੋਵਾਲ, ਮੈਨੇਜਰ ਗੁਰਦੁਆਰਾ ਸ੍ਰੀ ਭੱਠਾ ਸਾਹਿਬ, ਜਸਵੀਰ ਸਿੰਘ, ਲਖਵੀਰ ਸਿੰਘ ਲੱਖਾ, ਸਟੇਟ ਐਵਾਰਡੀ ਗੁਰਬਚਨ ਸਿੰਘ ਸੋਢੀ ਨੇ ਨਿਭਾਈ। ਅਸ਼ਵਨੀ ਕੁਮਾਰ ਸਰਮਾ ਨੇ ਖੂਨਦਾਨੀਆਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਕੀਤਾ ਹੋਇਆ ਖੂਨਦਾਨ ਕਈਆ ਦੀ ਜਾਨ ਬਚਾਉਣ ਵਿੱਚ ਸਹਾਈ ਹੋਵੇਗਾ। ਇਸ ਮੌਕੇ ਕੇਸਰ ਸਿੰਘ ਸਰਪੰਚ ਬੁੱਢਾ ਭੌਰਾ, ਹਰਿਮੰਦਰ ਸਿੰਘ ਨੰਬਰਦਾਰ, ਅਮਰੀਕ ਸਿੰਘ, ਜਗਦੀਪ ਸਿੰਘ, ਇੰਦਰਜੀਤ ਸਿੰਘ ਗੰਧੋਂ, ਸੁਰਮੁੱਖ ਸਿੰਘ ਕੋਟਲਾ ਨਿਹੰਗ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *