www.sursaanjh.com > ਚੰਡੀਗੜ੍ਹ/ਹਰਿਆਣਾ > ਬੈਂਚ ਪ੍ਰੈੱਸ ‘ਚ ਸੋਨ ਤਗਮਾ ਜਿੱਤ ਕੇ ਕੌਮ ਦਾ ਨਾਮ ਰੌਸ਼ਨ ਕਰਨ ਵਾਲੇ ਰਾਜਵਿੰਦਰ ਸਿੰਘ ਰੂਬੀ ਦਾ ਡੀਐੱਸਜੀਐੱਮਸੀ ਵੱਲੋਂ ਸਨਮਾਨ: ਹਰਮੀਤ ਸਿੰਘ ਕਾਲਕਾ

ਬੈਂਚ ਪ੍ਰੈੱਸ ‘ਚ ਸੋਨ ਤਗਮਾ ਜਿੱਤ ਕੇ ਕੌਮ ਦਾ ਨਾਮ ਰੌਸ਼ਨ ਕਰਨ ਵਾਲੇ ਰਾਜਵਿੰਦਰ ਸਿੰਘ ਰੂਬੀ ਦਾ ਡੀਐੱਸਜੀਐੱਮਸੀ ਵੱਲੋਂ ਸਨਮਾਨ: ਹਰਮੀਤ ਸਿੰਘ ਕਾਲਕਾ

ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 4 ਫਰਵਰੀ:
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐੱਸਜੀਐੱਮਸੀ) ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਵੱਲੋਂ ਅੱਜ ਡੀਐੱਸਜੀ ਐੱਮ ਸੀ ਦਫ਼ਤਰ ਵਿਖੇ ਆਲ ਇੰਡੀਆ ਬੈਂਚ ਪ੍ਰੈੱਸ ਚੈਂਪੀਅਨਸ਼ਿਪ 2026 (ਹਰਿਆਣਾ) ਵਿੱਚ ਸੋਨ ਤਗਮਾ ਜਿੱਤਣ ਵਾਲੇ ਪ੍ਰਸਿੱਧ ਖਿਡਾਰੀ ਸਰਦਾਰ ਰਾਜਵਿੰਦਰ ਸਿੰਘ ਰੂਬੀ ਦਾ ਗਰਮਜੋਸ਼ੀ ਨਾਲ ਸਵਾਗਤ ਅਤੇ ਸਨਮਾਨ ਕੀਤਾ ਗਿਆ। ਇਸ ਮੌਕੇ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸਰਦਾਰ ਰਾਜਵਿੰਦਰ ਸਿੰਘ ਰੂਬੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਬੈਂਚ ਪ੍ਰੈੱਸ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤ ਕੇ ਉਨ੍ਹਾਂ ਨੇ ਸਿੱਖ ਕੌਮ ਹੀ ਨਹੀਂ, ਸਗੋਂ ਭਾਰਤ ਦੇਸ਼ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਕਾਮਨਵੈਲਥ ਗੇਮਜ਼ ਅਤੇ ਏਸ਼ੀਆਈ ਖੇਡਾਂ ਲਈ ਯੋਗਤਾ ਪ੍ਰਾਪਤ ਕਰਨਾ ਇਕ ਵੱਡੀ ਪ੍ਰਾਪਤੀ ਹੈ, ਜੋ ਨੌਜਵਾਨਾਂ ਲਈ ਪ੍ਰੇਰਣਾਦਾਇਕ ਇਕ ਵੱਡੀ ਉਦਾਹਰਨ ਹੈ।
ਸਰਦਾਰ ਕਾਲਕਾ ਨੇ ਕਿਹਾ ਕਿ ਸਿੱਖ ਨੌਜਵਾਨਾਂ ਦੀ ਖੇਡਾਂ ਵਿੱਚ ਉੱਤਮ ਪ੍ਰਦਰਸ਼ਨ ਦੇਸ਼ ਅਤੇ ਕੌਮ ਦੇ ਸੁਨਿਹਰੇ ਭਵਿੱਖ ਦੀ ਨਿਸ਼ਾਨੀ ਹੈ। ਡੀਐੱਸਜੀਐੱਮਸੀ ਉਹਨਾਂ ਸਾਰੇ ਨੌਜਵਾਨਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਜੋ ਆਪਣੀ ਮਿਹਨਤ, ਅਨੁਸ਼ਾਸਨ ਅਤੇ ਕਾਬਲੀਅਤ ਨਾਲ ਪੰਥ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਰਹੇ ਹਨ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਡੀਐੱਸਜੀਐੱਮਸੀ ਭਵਿੱਖ ਵਿੱਚ ਵੀ ਖੇਡਾਂ ਵਿੱਚ ਉੱਤਮਤਾ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਹਰ ਸੰਭਵ ਸਹਿਯੋਗ ਪ੍ਰਦਾਨ ਕਰਦੀ ਰਹੇਗੀ।

Leave a Reply

Your email address will not be published. Required fields are marked *