ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਮਾਰਚ:
ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਵੱਲੋਂ ਪੰਜਾਬ ਕਲਾ ਪਰਿਸ਼ਦ ਦੇ ਸਹਿਯੋਗ ਨਾਲ ਉੱਘੇ ਲੇਖਕ ਡਾ. ਮਨਮੋਹਨ ਦੇ ਨਵੇਂ ਨਾਵਲ ਮਨੁ ਪੰਖੀ ਭਇਓ ਦਾ ਲੋਕ-ਅਰਪਣ ਅਤੇ ਵਿਚਾਰ ਚਰਚਾ ਮਿਤੀ 23 ਮਾਰਚ, ਦਿਨ ਐਤਵਾਰ, ਸਮਾਂ ਸਵੇਰੇ 10.30 ਵਜੇ, ਪੰਜਾਬ ਕਲਾ ਭਵਨ, ਸੈਕਟਰ-16-ਬੀ, ਚੰਡੀਗੜ੍ਹ ਵਿਖੇ ਕਰਵਾਈ ਜਾ ਰਹੀ ਹੈ।


ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਡਾ. ਗੁਰਪਾਲ ਸੰਧੂ ਅਤੇ ਵਿਸ਼ੇਸ਼ ਮਹਿਮਾਨ ਵਜੋਂ ਜੰਗ ਬਹਾਦਰ ਗੋਇਲ ਸ਼ਾਮਲ ਹੋ ਰਹੇ ਹਨ। ਪ੍ਰਧਾਨਗੀ ਡਾ. ਸੁਰਿੰਦਰ ਕੁਮਾਰ ਦਵੇਸ਼ਵਰ ਕਰਨਗੇ, ਜਦਕਿ ਡਾ. ਮਨਜਿੰਦਰ ਸਿੰਘ ਮੁੱਖ ਬਾਲਾਰੇ ਵਜੋਂ ਹੋਣਗੇ। ਇਸੇ ਤਰ੍ਹਾਂ ਡਾ. ਤੇਜਿੰਦਰ ਸਿੰਘ, ਡਾ. ਪ੍ਰਵੀਨ ਕੁਮਾਰ, ਡਾ. ਅਮਰਜੀਤ ਸਿੰਘ, ਡਾ. ਹਰਪ੍ਰੀਤ ਸਿੰਘ, ਬਲੀਜੀਤ, ਸੰਦੀਪ ਸ਼ਰਮਾ ਅਤੇ ਗੁਰਦੇਵ ਸਿੰਘ ਵਿਚਾਰ ਚਰਚਾ ਵਿੱਚ ਸ਼ਾਮਿਲ ਹੋ ਰਹੇ ਹਨ।
ਸਭਾ ਦੇ ਪ੍ਰਧਾਨ ਦੀਪਕ ਸ਼ਰਮਾ ਚਨਾਰਥਲ ਅਤੇ ਜਨਰਲ ਸਕੱਤਰ ਭੁਪਿੰਦਰ ਮਲਿਕ ਵੱਲੋਂ ਇਸ ਸਮਾਗਮ ਦਾ ਪੋਸਟਰ ਸੁਰ ਸਾਂਝ ਡਾਟ ਕਾਮ ਨਾਲ਼ ਸਾਂਝਾ ਕਰਦਿਆਂ ਸਾਹਿਤ ਪ੍ਰੇਮੀਆਂ ਨੂੰ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦਾ ਨਿੱਘਾ ਸੱਦਾ ਦਿੱਤਾ ਗਿਆ ਹੈ।

