Breaking
www.sursaanjh.com > ਅੰਤਰਰਾਸ਼ਟਰੀ > ਮਹਾਨ ਜਰਨੈਲ ਸ੍ਰੀ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ‘ਤੇ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਸੰਗਤ ਨੂੰ ਲੱਖ-ਲੱਖ ਵਧਾਈਆਂ

ਮਹਾਨ ਜਰਨੈਲ ਸ੍ਰੀ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ‘ਤੇ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਸੰਗਤ ਨੂੰ ਲੱਖ-ਲੱਖ ਵਧਾਈਆਂ

ਮਹਾਨ ਜਰਨੈਲ ਸ੍ਰੀ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ‘ਤੇ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਸੰਗਤ ਨੂੰ ਲੱਖ-ਲੱਖ ਵਧਾਈਆਂ
ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ),  5 ਮਈ:
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਇੱਥੇ ਜਾਰੀ ਇਕ ਸੰਦੇਸ਼ ਵਿੱਚ ਰਾਮਗੜ੍ਹੀਆ ਮਿਸਲ ਦੇ ਬਾਨੀ ਅਤੇ ਸਿੱਖ ਕੌਮ ਦੇ ਮਹਾਨ ਜਰਨੈਲ ਸ੍ਰੀ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ  ਜਨਮ ਦਿਹਾੜੇ ਮੌਕੇ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ। ਸਰਦਾਰ ਕਾਲਕਾ ਨੇ ਕਿਹਾ ਕਿ ਸ੍ਰੀ ਜੱਸਾ ਸਿੰਘ ਰਾਮਗੜ੍ਹੀਆ ਸਿੱਖ ਇਤਿਹਾਸ ਦੇ ਉਹ ਮਹਾਨ ਸ਼ਖਸੀਅਤ ਹਨ, ਜਿਨ੍ਹਾਂ ਨੇ ਆਪਣੇ ਅਟੱਲ ਹੌਸਲਾ, ਜੰਗੀ ਹੁਨਰ ਅਤੇ  ਧਾਰਮਿਕ ਵਫ਼ਾਦਾਰੀ ਨਾਲ ਸਿੱਖ ਕੌਮ ਨੂੰ ਨਵੀਂ ਦਿਸ਼ਾ ਬਖ਼ਸ਼ੀ। ਉਨ੍ਹਾਂ ਨੇ ਮੁਸ਼ਕਲ ਸਮੇਂ ਵਿੱਚ ਸਿੱਖ ਪੰਥ ਦੀ ਰੱਖਿਆ ਲਈ ਮਹਤਵਪੂਰਨ ਵਡਮੁੱਲਾ ਯੋਗਦਾਨ ਪਾਇਆ ਅਤੇ ਆਪਣੀ ਦਲੇਰੀ ਨਾਲ ਦੁਸ਼ਮਣਾਂ ਨੂੰ ਮਾਤ ਦਿੱਤੀ।
ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਜੱਸਾ ਸਿੰਘ ਰਾਮਗੜ੍ਹੀਆ ਦਾ ਜੀਵਨ ਸਿੱਖ ਕੌਮ ਲਈ ਪ੍ਰੇਰਣਾ ਦਾ ਸਰੋਤ ਹੈ, ਜੋ ਸਾਨੂੰ ਹੌਂਸਲੇ, ਏਕਤਾ ਅਤੇ ਨਿਸ਼ਕਾਮ ਸੇਵਾ ਦੇ ਮੂਲ ਮੰਤਰ ਸਿਖਾਉਂਦਾ ਹੈ। ਅੱਜ ਦੇ ਸਮੇਂ ਵਿੱਚ ਉਨ੍ਹਾਂ ਦੇ ਆਦਰਸ਼ਾਂ ‘ਤੇ ਚੱਲਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੈ। ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅਰਦਾਸ ਕੀਤੀ ਕਿ ਵਾਹਿਗੁਰੂ ਜੀ ਸਮੂਹ ਸੰਗਤ ਨੂੰ ਚੜ੍ਹਦੀ ਕਲਾ ਵਿੱਚ ਰੱਖਣ ਅਤੇ ਸ੍ਰੀ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਉੱਚੇ ਆਦਰਸ਼ਾਂ ‘ਤੇ ਚੱਲਣ ਦੀ ਪ੍ਰੇਰਣਾ ਬਖ਼ਸ਼ਣ।

Leave a Reply

Your email address will not be published. Required fields are marked *