www.sursaanjh.com > ਚੰਡੀਗੜ੍ਹ/ਹਰਿਆਣਾ > ਮਾਜਰੀ ਦੇ ਗੁਰੂ ਨਾਨਕ ਖਾਲਸਾ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਮਾਜਰੀ ਦੇ ਗੁਰੂ ਨਾਨਕ ਖਾਲਸਾ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਮਾਜਰੀ ਦੇ ਗੁਰੂ ਨਾਨਕ ਖਾਲਸਾ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
ਚੰਡੀਗੜ੍ਹ  5 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਗੁਰੂ ਨਾਨਕ ਖਾਲਸਾ ਮਾਡਲ ਹਾਈ ਸਕੂਲ ਮਾਜਰੀ ਦਾ ਸੈਸ਼ਨ 2023-24 ਦਾ ਅੱਠਵੀ ਜਮਾਤ ਦਾ ਨਤੀਜਾ 100% ਰਿਹਾ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦੀ ਮਾਰਚ 2024 ਵਿੱਚ ਲਈ ਗਈ ਪ੍ਰੀਖਿਆ ਵਿੱਚ ਕੁੱਲ 28 ਵਿਦਿਆਰਥੀ ਅਪੀਅਰ ਹੋਏ।
ਸਾਰੇ ਹੀ ਵਿਦਿਆਰਥੀ ਫਸਟ ਡਿਵੀਜਨ ਵਿੱਚ ਪਾਸ ਹੋਏ ਹਨ। ਜੋਤੀ ਸਪੁੱਤਰੀ ਸੁਰੇਸ਼ ਚੰਦ ਨਿਵਾਸੀ ਪਿੰਡ ਕੰਸਾਲਾ ਨੇ 93.83% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਗੁਰਮਨ ਸਿੰਘ ਸਪੁੱਤਰ ਕਰਮਜੀਤ ਸਿੰਘ ਨਿਵਾਸੀ ਪਿੰਡ ਸੰਗਤਪੁਰ ਨੇ 93.50% ਪ੍ਰਾਪਤ ਕਰਕੇ ਦੂਜਾ ਅਤੇ ਭਰਤ ਰਾਠੋਰ ਸਪੁੱਤਰ ਪ੍ਰਵੇਸ਼ ਸਿੰਘ ਨਿਵਾਸੀ ਪਿੰਡ ਮਾਜਰੀ ਨੇ 93% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਅਤੇ ਆਪਣੇ ਸਕੂਲ, ਮਾਤਾ ਪਿਤਾ ਅਤੇ ਇਲਾਕੇ ਦਾ ਮਾਣ ਵਧਾਇਆ। 3  ਵਿਦਿਆਰਥੀਆਂ ਨੇ 90% ਤੋਂ ਉੱਤੇ 10 ਵਿਦਿਆਰਥੀਆਂ ਨੇ 80% ਅਤੇ 11 ਵਿਦਿਆਰਥੀਆਂ ਨੇ 70% ਦੇ ਵਿਚਕਾਰ ਅਤੇ 4 ਵਿਦਿਆਰਥੀ ਨੇ 60% ਤੋਂ ਉੱਤੇ ਅੰਕ ਪ੍ਰਾਪਤ ਕੀਤੇ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਤੇ ਚੈਅਰਮੈਨ ਸ: ਲਖਵਿੰਦਰ ਸਿੰਘ ਕੰਗ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਉਹਨਾਂ ਨੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਵਿਦਿਅਰਥੀਆਂ ਨੂੰ ਟਰਾਫੀ ਦੇ ਕੇ ਸਨਮਾਨਿਤ ਕੀਤਾ ਇਸ ਤੋਂ ਇਲਾਵਾ ਸਕੂਲ ਦੇ ਚੈਅਰਮੈਨ ਸਾਹਿਬ ਵੱਲੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਨੂੰ  ਹਰ ਮਹੀਨੇ 500 ਰੁ: ਦਾ  ਵਜ਼ੀਫਾ ਦੇਣ ਦਾ ਐਲਾਨ ਕੀਤਾ ਗਿਆ। ਉਹਨਾਂ ਨੇ ਵਿਦਿਆਰਥੀਆਂ ਦੇ ਮਾਤਾ ਪਿਤਾ ਅਤੇ ਅਧਿਆਪਕਾ ਦਾ ਵੀ ਸਹਿਯੋਗ ਲਈ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਨਾਲ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ।

Leave a Reply

Your email address will not be published. Required fields are marked *