ਮਾਤਾ ਜਸਵੰਤ ਕੌਰ ਨੂੰ ਅਤਿੰਮ ਅਰਦਾਸ ਮੌਕੇ ਦਿੱਤੀ ਸਰਧਾਂਜਲੀ
ਚੰਡੀਗੜ੍ਹ 23 ਜੁਲਾਈ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ):
ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਲਾਕ ਮਾਜਰੀ ਦੇ ਵਾਈਸ ਚੇਅਰਮੈਨ ਮਨਦੀਪ ਸਿੰਘ ਖਿਜਰਾਬਾਦ ਦੇ ਮਾਤਾ ਸਰਦਾਰਨੀ ਜਸਵੰਤ ਕੌਰ ਪਤਨੀ ਸਵ: ਸ:ਬਚਨ ਸਿੰਘ, ਕੁਝ ਦਿਨ ਪਹਿਲਾਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਮਹਾਰਾਜ ਦੇ ਚਰਨਾਂ ਵਿੱਚ ਜਾ ਬਿਰਾਜੇ ਸਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਕਰਵਾਏ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਅੱਜ ਇਤਿਹਾਸਕ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਸਾਹਿਬ ਪਿੰਡ ਖਿਦਰਾਬਾਦ ਵਿਖੇ ਪਾਏ ਗਏ। ਨੌਵੇਂ ਮਹਲੇ ਦੇ ਸ਼ਲੋਕ ਉਹਨਾਂ ਦੇ ਗ੍ਰਹਿ ਵਿਖੇ ਪੜਨ ਤੋਂ ਬਾਅਦ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਸਾਹਿਬ ਵਿਖੇ ਕਰਵਾਇਆ ਗਿਆ।


ਇਸ ਸ਼ੋਕ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਧਾਰਮਿਕ, ਰਾਜਨੀਤਿਕ, ਵਿਦਿਅਕ ਸੰਸਥਾਵਾਂ ਅਤੇ ਕਿਸਾਨ ਆਗੂਆਂ ਤੋਂ ਇਲਾਵਾ ਇਲਾਕੇ ਭਰ ਦੀਆਂ ਸੰਗਤਾਂ ਵੱਲੋਂ ਸ਼ਮੂਲੀਅਤ ਕੀਤੀ ਗਈ। ਪਹਿਲਾਂ ਪੁੱਜੇ ਹੋਏ ਕੀਰਤਨੀ ਜਥੇ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ, ਉਪਰੰਤ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਤੋਂ ਪਹੁੰਚੇ ਹੋਏ ਭਾਈ ਸਾਹਿਬ ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਇਨਸਾਨ ਦੇ ਜੀਵਨ ਮਰਨ ਦੇ ਸਿਧਾਂਤਾਂ ਤੋਂ ਜਾਣੂੰ ਕਰਵਾਇਆ ਗਿਆ।
ਅਰਦਾਸ ਬੇਨਤੀਆਂ ਕਰਨ ਤੋਂ ਬਾਅਦ ਪਹੁੰਚੇ ਹੋਏ ਕੁਝ ਨਾਮਵਰ ਆਗੂਆਂ ਵੱਲੋਂ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ, ਜਿਨ੍ਹਾਂ ਵਿੱਚ ਸਰਪੰਚ ਗੁਰਿੰਦਰ ਸਿੰਘ ਖਿਜ਼ਰਾਬਾਦ, ਸਾਹਿਬ ਸਿੰਘ ਬਡਾਲੀ, ਸੁਖਦੇਵ ਸਿੰਘ ਸੁੱਖਾ ਕੰਸਾਲਾ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਦੇ ਸਪੁੱਤਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਵੱਲੋਂ ਮਾਤਾ ਜੀ ਦੀ ਜੀਵਨੀ ਸੰਗਤਾਂ ਨਾਲ ਸਾਂਝੀ ਕੀਤੀ ਗਈ। ਉਪਰੰਤ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਵੱਲੋਂ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।
ਇਸ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਵਿੱਚ ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਵਿਧਾਇਕ ਜਥੇਦਾਰ ਉਜਾਗਰ ਸਿੰਘ ਬਡਾਲੀ, ਅਕਾਲੀ ਦਲ ਦੇ ਹਲਕਾ ਇੰਚਾਰਜ ਰਾਣਾ ਰਣਜੀਤ ਸਿੰਘ ਗਿੱਲ, ਕਿਸਾਨ ਆਗੂ ਪਰਮਦੀਪ ਸਿੰਘ ਬੈਦਵਾਣ, ਵਿਜੇ ਸ਼ਰਮਾ ਟਿੰਕੂ ਹਲਕਾ ਖਰੜ ਇੰਚਾਰਜ ਕਾਂਗਰਸ, ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ, ਅਰਵਿੰਦਰ ਸਿੰਘ ਪੈਂਟਾ, ਰਣਜੀਤ ਸਿੰਘ ਖੱਦਰੀ, ਚੇਅਰਮੈਨ ਪਰਮਿੰਦਰ ਸਿੰਘ ਗੋਲਡੀ, ਭਾਜਪਾ ਆਗੂ ਕਮਲਦੀਪ ਸੈਣੀ, ਸਰੋਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਦਿਲਬਾਗ ਸਿੰਘ ਮੀਆਪੁਰ, ਚੰਨੀ ਖਿਜ਼ਰਾਬਾਦ, ਸੰਦੀਪ ਕੁਮਾਰ ਮਾਜਰੀ, ਬੀਬੀ ਲਖਵਿੰਦਰ ਤੌਰ ਗਰਚਾ, ਚੇਅਰਮੈਨ ਹਰੀਸ਼ ਰਾਣਾ ਮਾਰਕੀਟ ਕਮੇਟੀ ਕੁਰਾਲੀ, ਗੀਤਕਾਰ ਤੇਜੀ ਖਿਜਰਾਬਾਦ, ਸਰਪੰਚ ਬਲਜੀਤ ਸਿੰਘ ਅਕਾਲਗੜ੍ਹ, ਸਰਪੰਚ ਹਰਜੀਤ ਸਿੰਘ ਢਕੌਰਾ, ਖੁਸ਼ਵੀਰ ਸਿੰਘ ਹੈਪੀ, ਮਾਸਟਰ ਸਤਨਾਮ ਸਿੰਘ ਸ਼ੌਕਰ, ਬੀਬੀ ਪਰਮਜੀਤ ਕੌਰ ਬਡਾਲੀ, ਗੁਰਮੀਤ ਸਿੰਘ ਮਾਣਕਪੁਰ, ਗੁਰਮੇਲ ਸਿੰਘ ਮੰਡ, ਰਾਜਿੰਦਰ ਸਿੰਘ ਨਨਹੇੜੀਆ, ਭਾਈ ਹਰਜੀਤ ਸਿੰਘ ਹਰਮਨ, ਸਾਬਕਾ ਸਰਪੰਚ ਕੁਲਵਿੰਦਰ ਸਿੰਘ ਕੰਸਾਲਾ, ਗਿਆਨ ਸਿੰਘ ਘੰਡੋਲੀ, ਮੁਰਾਰੀ ਲਾਲ ਤੰਤਰ, ਡਾਕਟਰ ਜਗਵਿੰਦਰ ਸਿੰਘ ਕੁੱਬਾਹੇੜੀ, ਮਾਸਟਰ ਪਰਮਜੀਤ ਸਿੰਘ ਪੰਮੀ, ਸਤਨਾਮ ਸਿੰਘ ਸੱਤਾ, ਸੀਨੀਅਰ ਪੱਤਰਕਾਰ ਸਤਨਾਮ ਸਿੰਘ ਸਿਸਵਾਂ,ਪੀ.ਏ. ਜਸਪਾਲ ਸਿੰਘ, ਅੱਛਰ ਸਿੰਘ ਕੰਸਾਲਾ ਸਮੇਤ ਮਾਤਾ ਦੇ ਸਪੁੱਤਰ ਅਵਤਾਰ ਸਿੰਘ ਤੇ ਜਸਪ੍ਰੀਤ ਸਿੰਘ ਵੱਲੋਂ ਵੀ ਸਭਨਾ ਦਾ ਧੰਨਵਾਦ ਕੀਤਾ ਗਿਆ।

