ਮਾਵੀ ਅਕਾਲੀ ਦਲ ਯੂਥ ਵਿੰਗ ਦੇ ਜਰਨਲ ਸਕੱਤਰ ਨਿਯੁਕਤ
ਚੰਡੀਗੜ੍ਹ 11 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):


ਇਲਾਕੇ ਦੇ ਸੀਨੀਅਰ ਯੂਥ ਆਗੂ ਜਸਪਾਲ ਸਿੰਘ ਲੱਕੀ ਮਾਵੀ ਵਜੀਦਪੁਰ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਯੂਥ ਵਿੰਗ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਮਾਵੀ ਦੇ ਪਾਰਟੀ ਪ੍ਰਤੀ ਨਿਭਾਈਆਂ ਜ਼ਿੰਮੇਵਾਰੀਆਂ ਨੂੰ ਦੇਖਦੇ ਹੋਏ ਦਿੱਤੀ ਗਈ ਹੈ। ਮਾਵੀ ਲੰਮੇ ਸਮੇਂ ਤੋਂ ਅਕਾਲੀ ਦਲ ਲਈ ਸਿਰਤੋੜ ਯਤਨ ਕਰ ਰਹੇ ਹਨ।
ਇਸ ਮੌਕੇ ਅਲੱਗ ਅਲੱਗ ਆਗੂਆਂ ਤੇ ਵਰਕਰਾਂ ਵੱਲੋਂ ਮਾਵੀ ਨੂੰ ਵਧਾਈ ਦਿੱਤੀ ਗਈ ਹੈ। ਲੱਕੀ ਮਾਵੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਸਮੇਤ ਹਲਕਾ ਇੰਚਾਰਜ ਰਾਣਾ ਰਣਜੀਤ ਸਿੰਘ ਗਿੱਲ ਦਾ ਧੰਨਵਾਦ ਕਰਦਿਆ ਕਿਹਾ ਕਿ ਇਸ ਨਿਯੁਕਤੀ ਨਾਲ ਜਿੱਥੇ ਮੈਨੂੰ ਮਾਣ-ਸਨਮਾਨ ਮਿਲਿਆ ਹੈ, ਉੱਥੇ ਪਾਰਟੀ ਪ੍ਰਤੀ ਮੇਰੀ ਜ਼ਿੰਮੇਵਾਰੀ ਹੋਰ ਵੀ ਵਧ ਗਈ ਹੈ। ਇਸ ਤੋਂ ਪਹਿਲਾਂ ਵੀ ਮਾਵੀ ਅਲੱਗ ਅਲੱਗ ਅਹੁਦਿਆਂ ‘ਤੇ ਕੰਮ ਕਰ ਚੁੱਕੇ ਹਨ।

