ਮੁੰਧੋਂ ਸੰਗਤੀਆਂ ਸਕੂਲ ਦੇ ਅੱਵਲ ਰਹਿਣ ਵਾਲੇ ਵਿਦਿਆਰਥੀ ਸਨਮਾਨਿਤ
ਚੰਡੀਗੜ੍ਹ 8 ਮਈ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ):


ਨੇੜਲੇ ਪਿੰਡ ਮੁੰਧੋਂ ਸੰਗਤੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਮਾਗਮ ਕਰਵਾਇਆ ਗਿਆ। ਪ੍ਰਿੰਸੀਪਲ ਬੰਦਨਾ ਪੁਰੀ ਦੀ ਦੇਖਰੇਖ ਹੇਠ ਹੋਏ ਇਸ ਸਮਾਗਮ ਦੌਰਾਨ ਅੱਠਵੀਂ ਜਮਾਤ ਵਿੱਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਪ੍ਰਿੰਸੀਪਲ ਬੰਦਨਾ ਪੁਰੀ ਅਤੇ ਕਲਾਸ ਇੰਚਾਰਜ਼ ਕੰਚਨ ਅਰੋੜਾ ਨੇ ਵਿਦਿਆਰਥੀਆਂ ਵਲੋਂ ਅੱਠਵੀਂ ਜਮਾਤ ਵਿੱਚ ਦਿਖਾਈ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਕਾਰਜਗੁਜ਼ਾਰੀ ਹੀ ਉਨ੍ਹਾਂ ਦੇ ਜੀਵਨ ਦਾ ਮੁੱਢ ਬੰਨੇਗੀ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚਣੌਤੀਆਂ ਸਬੰਧੀ ਸੁਚੇਤ ਕਰਦਿਆਂ ਸਖ਼ਤ ਮਿਹਨਤ ਕਰਨ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਅਪੀਲ ਕੀਤੀ।
ਇਸ ਮੌਕੇ ਸਕੂਲ ਦੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਹੋਣਹਾਰ ਵਿਦਿਆਰਥੀਆਂ ਹਰਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਪ੍ਰੀਤਮ,ਪ੍ਰਭਜੋਤ ਕੌਰ, ਮਨਪ੍ਰੀਤ ਕੌਰ, ਸਿਮਰਨ ਕੌਰ, ਪ੍ਰਨੀਤ ਕੌਰ, ਆਰਚੀ, ਕਿਰਨਦੀਪ ਕੌਰ ਅਤੇਮਨਵੀਰ ਕੌਰ ਨੂੰ ਸਨਮਾਨਿਤ ਕੀਤਾ ਗਿਆ। ਇਸੇ ਦੌਰਾਨ ਹਿੰਦੀ ਵਿਸ਼ੇ ਵਿੱਚ ਪਹਿਲੇ ਸਥਾਨ ਹਾਸਲ ਕਰਨ ਲਈ ਪ੍ਰਨੀਤ ਕੌਰ,ਕਿਰਨਦੀਪ ਕੌਰ ਤੇ ਮਨਵੀਰ ਕੌਰ ਨੂੰ ਹਿੰਦੀ ਅਧਿਆਪਕਾ ਸੋਨੀਆ ਰਾਣੀ ਵਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।

