Breaking
www.sursaanjh.com > ਚੰਡੀਗੜ੍ਹ/ਹਰਿਆਣਾ > ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ – ਵਿਧਾਇਕ ਕੁਲਵੰਤ ਸਿੰਘ ਨੇ ਕੀਤਾ 33ਵੀਂ ਅਤੇ 34ਵੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ – ਵਿਧਾਇਕ ਕੁਲਵੰਤ ਸਿੰਘ ਨੇ ਕੀਤਾ 33ਵੀਂ ਅਤੇ 34ਵੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ

ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 6 ਮਈ:
ਵਿਧਾਇਕ ਕੁਲਵੰਤ ਸਿੰਘ ਨੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਪਿੰਡ ਕੈਲੋ ਅਤੇ ਚੱਪੜਚਿੜੀ ਖੁਰਦ ਤੋ ਸ਼ਰਧਾਲੂਆਂ ਦੇ ਜੱਥਾ 33ਵੀਂ ਅਤੇ 34ਵੀਂ ਬੱਸ ਦੇ ਰੂਪ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤੇ, ਇਸ ਮੌਕੇ ਤੇ ਸਟੇਟ ਅਵਾਰਡੀ-ਫੂਲਰਾਜ ਸਿੰਘ ਹਲਕਾ ਕੋਰਡੀਨੇਟਰ ਮੁੱਖ ਮੰਤਰੀ ਯਾਤਰਾ ਯੋਜਨਾ ਵੀ ਹਾਜ਼ਰ ਰਹੇ। ਇਹਨਾਂ ਦੋ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਦੇ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਸ਼ਰਧਾਲੂਆਂ ਦੇ ਜੱਥੇ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤੇ ਜਾਣ ਦੇ ਦੌਰਾਨ ਜੋ ਖੁਸ਼ੀ ਅਤੇ ਮਨ ਨੂੰ ਸਕੂਨ ਮਿਲ ਰਿਹਾ ਸੀ। ਉਸਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ ਅਤੇ ਉਹ ਇਸ ਗੱਲ ਦੇ ਲਈ ਪਰਮਾਤਮਾ ਦਾ ਹਮੇਸ਼ਾ ਸ਼ੁਕਰਾਨਾ ਕਰਦੇ ਰਹਿਣਗੇ, ਜਿਨ੍ਹਾਂ ਨੇ ਇਸ ਪਵਿੱਤਰ ਯੋਜਨਾ ਦੇ ਲਈ ਸਾਡੀ ਇਹ ਜ਼ਿੰਮੇਵਾਰੀ ਲਗਾਈ ਹੈ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਜਿਉਂ – ਜਿਉਂ ਇਸ ਯਾਤਰਾ ਦੇ ਲਈ ਸ਼ਰਧਾਲੂ ਸ੍ਰੀ ਅੰਮ੍ਰਿਤਸਰ ਸਾਹਿਬ ਜਾ ਰਹੇ ਹਨ, ਉਸ ਤੋਂ ਵਾਪਸੀ ਉਪਰੰਤ ਜੋ ਇਸ ਯਾਤਰਾ ਨਾਲ ਸਬੰਧਿਤ ਤਜਰਬੇ ਸਾਂਝੇ ਕਰਦੇ ਹਨ ਅਤੇ ਇਸ ਸਭ ਤੋਂ ਬਾਅਦ ਯਾਤਰਾ ਤੇ ਜਾਣ ਲਈ ਰਜਿਸਟਰੇਸ਼ਨ ਦਾ ਦੌਰ ਹੋਰ ਤੇਜ਼ ਹੋ ਜਾਂਦਾ ਹੈ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਵਧਦੀ ਜਾਂਦੀ ਹੈ, ਜੋ ਕਿ ਸਾਡੇ ਲਈ ਬੇਹਦ ਤਸੱਲੀ ਭਰੀ ਗੱਲ ਹੈ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇਹ ਦਿੱਲੀ ਇੱਛਾ ਸੀ ਕਿ ਉਹ ਪੰਜਾਬ ਦੇ ਵੱਧ ਤੋਂ ਵੱਧ ਸੀਨੀਅਰ ਸਿਟੀਜਨ ਨੂੰ ਇਸ ਯਾਤਰਾ ਦਾ  ਹਿੱਸਾ ਬਣਾਉਣ ਅਤੇ ਜਿਸ ਤਰ੍ਹਾਂ ਮੋਹਾਲੀ ਸਮੇਤ ਪੰਜਾਬ ਭਰ ਦੇ ਵਿੱਚੋਂ ਮੁੱਖ ਮੰਤਰੀ ਯਾਤਰਾ ਯੋਜਨਾ ਦੇ ਤਹਿਤ ਸ਼ਰਧਾਲੂ ਸ਼੍ਰੀ ਅੰਮ੍ਰਿਤਸਰ ਸਾਹਿਬ ਜਾ ਰਹੇ ਹਨ, ਇਹ ਗੱਲ ਇਹ  ਚੰਗੀ ਗੱਲ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜੋ -ਜੋ ਵਾਅਦੇ ਅਤੇ ਗਰੰਟੀਆਂ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਸਨ। ਉਹਨਾਂ ਨੂੰ ਪੂਰਾ ਕਰ ਲਿਆ ਗਿਆ ਹੈ ਅਤੇ ਆਉਣ ਵਾਲਾ ਸਮੇਂ ਵਿੱਚ ਲੋਕਾਂ ਦੇ ਲੰਮੇ ਸਮੇਂ ਤੋਂ ਲਮਕ ਰਹੇ ਸ਼ਹਿਰਾਂ ਅਤੇ ਪਿੰਡਾਂ ਵਿਚਲੇ ਮਸਲਿਆਂ ਨੂੰ ਵੀ ਪੱਕੇ ਤੌਰ ਤੇ ਹੱਲ ਕਰ ਦਿੱਤਾ ਜਾਵੇਗਾ, ਜਿਸ ਦੇ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ। ਇਸ ਦੇ ਨਾਲ ਹੀ ਪੰਜਾਬ ਦੇ ਵਿਕਾਸ ਦੀ ਰਫਤਾਰ ਨੂੰ ਘੱਟ ਨਹੀਂ ਹੋਣ ਦਿੱਤਾ ਜਾਏਗਾ, ਸਗੋਂ ਹੋਰ ਤੇਜ਼ ਕਰਦੇ ਹੋਏ ਲੋਕ ਪੱਖੀ ਸਕੀਮਾਂ ਨੂੰ ਵੀ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਇਸ ਮੌਕੇ ਤਰਲੋਚਨ ਸਿੰਘ ਤੋਚੀ – ਸਰਪੰਚ ਕੈਲੋ, ਗੁਰਜੀਤ ਸਿੰਘ -ਪੰਚ, ਸੁਖਜੀਤ ਸਿੰਘ, ਸਤੋਖ ਸਿੰਘ, ਬਿਕਰਮਜੀਤ ਸਿੰਘ, ਹਰਜਿੰਦਰ ਸਿੰਘ, ਮਨਜੀਤ ਕੌਰ -ਸਰਪੰਚ ਚੱਪੜਚਿੜੀ ਖੁਰਦ, ਭੁਪਿੰਦਰ ਕੌਰ -ਪੰਚ, ਮਨਪ੍ਰੀਤ ਸਿੰਘ- ਨੰਬੜਦਾਰ, ਕਮਲਪ੍ਰੀਤ ਕੌਰ -ਪੰਚ, ਜਸਪ੍ਰੀਤ ਸਿੰਘ- ਲਾਡਰਾਂ ਵੀ ਹਾਜ਼ਰ ਸਨ।

Leave a Reply

Your email address will not be published. Required fields are marked *