ਮੁੱਖ ਮੰਤਰੀ ਵੱਲੋਂ ਨਸ਼ਾ ਤਸਕਰੀ ਰੋਕਣ ਲਈ ਡਰੋਨਾਂ ਦੀ ਰਜਿਸਟਰੇਸ਼ਨ ਸ਼ੁਰੂ ਕਰਨ ਦੀ ਵਕਾਲਤ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਜੁਲਾਈ:
ਮੁੱਖ ਮੰਤਰੀ ਵੱਲੋਂ ਨਸ਼ਾ ਤਸਕਰੀ ਰੋਕਣ ਲਈ ਡਰੋਨਾਂ ਦੀ ਰਜਿਸਟਰੇਸ਼ਨ ਸ਼ੁਰੂ ਕਰਨ ਦੀ ਵਕਾਲਤ


ਕੇਂਦਰੀ ਗ੍ਰਹਿ ਮੰਤਰੀ ਨਾਲ ਵਰਚੂਅਲ ਮੀਟਿੰਗ ਵਿੱਚ ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਲਈ ਸੂਬਾ ਸਰਕਾਰ ਵੱਲੋਂ ਕੀਤੀਆਂ ਮਿਸਾਲੀ ਪਹਿਲਕਦਮੀਆਂ ਦੱਸੀਆਂ।
ਸੂਬੇ ਵਿੱਚ ਓਟ ਕਲੀਨਿਕਾਂ ਦੀ ਗਿਣਤੀ ਵਧਾ ਕੇ 528 ਕੀਤੀ, ਜੇਲ੍ਹਾਂ ਵਿੱਚ ਵੀ ਬਣੇ 16 ਓਟ ਕਲੀਨਿਕ।
ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਲਈ ਮੌਜੂਦਾ ਕਾਨੂੰਨਾਂ ਵਿੱਚ ਹੋਰ ਸਖ਼ਤ ਤਜਵੀਜ਼ਾਂ ਜੋੜਨ ਦੀ ਕੀਤੀ ਵਕਾਲਤ।
ਹੁਣ ਤੱਕ ਤਕਰੀਬਨ ਇਕ ਹਜ਼ਾਰ ਕਿੱਲੋ ਹੈਰੋਇਨ ਜ਼ਬਤ ਤੇ 22 ਹਜ਼ਾਰ ਨਸ਼ਾ ਤਸਕਰ ਗ੍ਰਿਫ਼ਤਾਰ।
ਪੰਚਾਇਤਾਂ ਦੀ ਮਦਦ ਨਾਲ ਨਸ਼ਾ ਮੁਕਤ ਪਿੰਡ ਮੁਹਿੰਮ ਜ਼ੋਰਾਂ ਉਤੇ। ਐਨ.ਡੀ.ਪੀ.ਐਸ. ਵਿੱਚ ਸੋਧ ਕਰ ਕੇ ਇਸ ਨੂੰ ਹੋਰ ਸਖ਼ਤ ਬਣਾਉਣ ਲਈ ਆਖਿਆ।

