www.sursaanjh.com > ਚੰਡੀਗੜ੍ਹ/ਹਰਿਆਣਾ > ਮੁੱਲਾਂਪੁਰ ਗਰੀਬਦਾਸ ਅਤੇ ਗੋਚਰ ‘ਚ ਨਹੀਂ ਪੈਣਗੀਆਂ ਵੋਟਾਂ

ਮੁੱਲਾਂਪੁਰ ਗਰੀਬਦਾਸ ਅਤੇ ਗੋਚਰ ‘ਚ ਨਹੀਂ ਪੈਣਗੀਆਂ ਵੋਟਾਂ

ਮੁੱਲਾਂਪੁਰ ਗਰੀਬਦਾਸ ਅਤੇ ਗੋਚਰ ‘ਚ ਨਹੀਂ ਪੈਣਗੀਆਂ ਵੋਟਾਂ
ਚੰਡੀਗੜ੍ਹ 11 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):
ਚੋਣ ਕਮਿਸ਼ਨ ਅਤੇ ਹਾਈ ਕੋਰਟ ਵੱਲੋਂ ਪੰਜਾਬ ਦੇ ਕੁਝ ਪਿੰਡਾਂ ਵਿੱਚ ਪੰਚਾਇਤੀ ਚੋਣਾਂ ਤੇ ਰੋਕ ਲਾਉਣ ਦੀ ਖ਼ਬਰ ਸੁਣਦਿਆਂ ਹੀ ਪਿੰਡਾਂ ਦੇ ਲੋਕਾਂ ਅਤੇ ਉਮੀਦਵਾਰਾਂ ਵਿਚ ਨਮੋਸ਼ੀ ਵੇਖੀ ਜਾ ਰਹੀ ਹੈ। ਮੋਹਾਲੀ ਜ਼ਿਲਾ ਦੇ ਕਸਬਾ ਮੁੱਲਾਂਪੁਰ ਗਰੀਬਦਾਸ ਅਤੇ ਸ਼ਿਵਾਲਿਕ ਦੀਆਂ ਪਹਾੜੀਆਂ ਵਿੱਚ ਵਸੇ ਪਿੰਡ ਗੋਚਰ ਦੀਆਂ ਪੰਚਾਇਤੀ ਚੋਣਾਂ ਤੇ ਰੋਕ ਲੱਗਣ ਦੀ ਗੱਲ ਸਾਹਮਣੇ ਆਈ ਹੈ। ਇਸ ਲਿਸਟ ਅਨੁਸਾਰ ਉਨ੍ਹਾਂ ਵਿਅਕਤੀਆਂ ਦਾ ਜ਼ਿਕਰ ਵੀ ਕੀਤਾ ਗਿਆ ਹੈ, ਜਿਨ੍ਹਾਂ ਵੱਲੋਂ ਇਹ ਪਟੀਸ਼ਨ ਦਾਇਰ ਕੀਤੀ ਗਈ ਹੈ।
ਦੱਸਣਯੋਗ ਹੈ ਕਿ ਕਸਬਾ ਮੁੱਲਾਂਪੁਰ ਗਰੀਬਦਾਸ ਦੇ ਵਸਨੀਕ ਸਤਨਾਮ ਸਿੰਘ ਵੱਲੋਂ ਅਤੇ ਗੋਚਰ ਦੇ ਵਸਨੀਕ ਗੁਰਦੀਪ ਸਿੰਘ ਦਾ ਨਾਂ ਸਾਹਮਣੇ ਆਇਆ ਹੈ। ਏਥੇ ਹੀ ਵੱਖ ਵੱਖ ਉਮੀਦਵਾਰ ਚੋਣ ਮੈਦਾਨ ਵਿੱਚ ਉਤਰਦਿਆਂ ਹੀ ਬਹੁਤ ਸਾਰੀਆਂ ਰਣਨੀਤੀਆਂ ਤਿਆਰ ਕਰਨ ਅਤੇ ਪੋਸਟਰ, ਬੈਨਰਾਂ, ਫਲੈਕਸਾਂ ਆਦਿ ਵੀ ਬਣਵਾ ਕੇ ਪਿੰਡਾਂ ਵਿਚ ਚੋਣ ਪ੍ਰਚਾਰ ਜ਼ੋਰ-ਸ਼ੋਰ ਨਾਲ ਕੀਤਾ ਜਾ ਰਿਹਾ ਸੀ, ਪਰ ਇਸ ਚੋਣ ਤੇ ਰੋਕ ਲੱਗਣ ਨਾਲ ਕਿਤੇ ਨਾ ਕਿਤੇ ਉਨਾਂ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਵਿੱਚ ਨਮੋਸ਼ੀ ਵੇਖੀ ਜਾ ਰਹੀ ਹੈ।
ਓਧਰ ਕੁਝ ਉਮੀਦਵਾਰਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਜੇਕਰ ਇਸ ਤਰ੍ਹਾਂ ਹੀ ਹੋਣਾ ਸੀ ਤਾਂ ਇਹ ਸਭ ਨਾਮਜ਼ਦਗੀ ਪੱਤਰ ਵਾਪਸ ਲੈਣ ਸਾਰ ਹੀ ਕਰਨਾ ਚਾਹੀਦਾ ਸੀ, ਕਿਉਂਕਿ ਉਹ ਹੁਣ ਚੋਣ ਪ੍ਰਚਾਰ ਕਰ ਰਹੇ ਸਨ ਅਤੇ ਲੋਕਾਂ ਨੂੰ ਵੋਟ ਪਾਉਣ ਲਈ ਘਰ ਘਰ ਜਾ ਕੇ ਵੋਟਾਂ ਮੰਗੀਆਂ ਜਾ ਰਹੀਆਂ ਸਨ। ਹੁਣ ਵੇਖਣਾ ਇਹ ਹੋਵੇਗਾ ਕਿ ਇਨ੍ਹਾਂ ਪਿੰਡਾਂ ਵਿੱਚ 15 ਅਕਤੂਬਰ ਨੂੰ ਵੋਟਾਂ ਪੈਣਗੀਆਂ ਜਾਂ ਨਹੀਂ?

Leave a Reply

Your email address will not be published. Required fields are marked *