ਮੁੱਲਾਂਪੁਰ ਦਾ ਕੁਸ਼ਤੀ ਦੰਗਲ 23 ਅਗਸਤ ਨੂੰ
ਮਾਜਰੀ / ਮੁੱਲਾਂਪੁਰ ਗਰੀਬਦਾਸ, 19 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):


ਕਸਬਾ ਮੁੱਲਾਂਪੁਰ ਗਰੀਬਦਾਸ ਵਿਖੇ ਹਰ ਸਾਲ ਦੀ ਤਰ੍ਹਾਂ ਗੁੱਗਾ ਮਾੜੀ ਦੇ ਮੇਲੇ ਮੌਕੇ ਕੁਸ਼ਤੀ ਦੰਗਲ 23 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ। ਛਿੰਝ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਤੇ ਮਾਰਕੀਟ ਕਮੇਟੀ ਦੇ ਸਹਿਯੋਗ ਨਾਲ ਮੁੰਨਾ ਲਾਲ ਪੁਰੀ ਸਰਕਾਰੀ ਸਕੂਲ ਦੇ ਖੇਡ ਮੈਦਾਨ ਵਿੱਚ ਕੁਸ਼ਤੀ ਦੰਗਲ ਕਰਵਾਇਆ ਜਾ ਰਿਹਾ ਹੈ।
ਪ੍ਰਬੰਧਕਾਂ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਕੁਸ਼ਤੀ ਦੰਗਲ ਵਿੱਚ ਸੱਦੇ ਹੋਏ ਨਾਮਵਰ ਅਖਾੜਿਆਂ ਦੇ ਪਹਿਲਵਾਨਾਂ ਦੀਆਂ ਕੁਸ਼ਤੀਆਂ ਹੀ ਕਰਵਾਈਆਂ ਜਾਣਗੀਆਂ। ਝੰਡੀ ਦੀ ਕੁਸ਼ਤੀ ਜੱਸਾ ਪੱਟੀ ਅਤੇ ਮਿਰਜ਼ਾ ਇਰਾਨ ਵਿਚਕਾਰ ਕਰਵਾਈ ਜਾਵੇਗੀ। ਦੂਜੀ ਝੰਡੀ ਦੀ ਕੁਸ਼ਤੀ ਮੇਜਰ ਤੇਗਾ ਅਤੇ ਵਿਸ਼ਾਲ ਹਰਿਆਣਾ ਵਿਚਕਾਰ ਅਤੇ ਇਸੇ ਤਰ੍ਹਾਂ ਤੀਜੀ ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਅਤੇ ਸ਼ਿਵਾ ਮਹਾਰਾਸ਼ਟਰ ਦੇ ਵਿਚਕਾਰ ਹੋਵੇਗੀ।

