ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ
ਮੋਰਿੰਡਾ 18 ਅਪ੍ਰੈਲ (ਸੁਖਵਿੰਦਰ ਸਿੰਘ ਹੈਪੀ-ਸੁਰ ਸਾਂਝ ਡਾਟ ਕਾਮ ਬਿਊਰੋ):


ਮਹਾਰਾਜਾ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਮੋਰਿੰਡਾ ਵਲੋਂ ਮੋਰਿੰਡਾ ਵਿਖੇ ਲਗਾਈ ਗਈ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਪ੍ਰਤਿਮਾ ਦਾ ਉਦਘਾਟਨ 3 ਮਈ ਨੂੰ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫੈਡਰੇਸ਼ਨ ਦੇ ਸਰਪ੍ਰਸਤ ਕੁਲਵੀਰ ਸਿੰਘ ਰੀਹਲ ਨੇ ਦੱਸਿਆ ਕਿ ਡਾ. ਚਰਨਜੀਤ ਸਿੰਘ ਐਮ.ਐਲ.ਏ ਹਲਕਾ ਸ੍ਰੀ ਚਮਕੌਰ ਸਾਹਿਬ ਨੇ ਅੱਜ ਆਪਣੇ ਕਰ ਕਮਲਾਂ ਨਾਲ ਇਸ ਉਦਘਾਟਨ ਸਮਾਰੋਹ ਸਬੰਧੀ ਸੱਦਾ ਪੱਤਰ ਜਾਰੀ ਕੀਤਾ। ਇਸ ਉਦਘਾਟਨੀ ਸਮਾਗਮ ਵਿੱਚ ਮੁੱਖ ਮਹਿਮਾਨ ਸ. ਕੁਲਤਾਰ ਸਿੰਘ ਸੰਧਵਾ, ਮਾਣਯੋਗ ਸਪੀਕਰ ਵਿਧਾਨ ਸਭਾ ਪੰਜਾਬ ਹੋਣਗੇ। ਇਸ ਸਮਾਗਮ ਵਿੱਚ ਗੁਰੂ ਘਰ ਦੇ ਕੀਰਤਨੀਏ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ, ਸਿੱਖ ਕੌਮ ਦੇ ਵਿਦਵਾਨ ਆਪਣੇ ਵਿਚਾਰ ਸਾਂਝੇ ਕਰਨਗੇ।
ਇਸ ਸ਼ੁਭ ਦਿਹਾੜੇ ‘ਤੇ ਪੀਜੀਆਈ ਚੰਡੀਗੜ੍ਹ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਅਤੇ ਫਰੀ ਮੈਡੀਕਲ ਚੈੱਕ ਅਪ ਕੈਂਪ ਲਗਾਇਆ ਜਾਵੇਗਾ। ਲੋੜਵੰਦਾਂ ਨੂੰ ਦਵਾਈਆਂ ਫਰੀਅ ਦਿੱਤੀਆਂ ਜਾਣਗੀਆਂ। ਇਸ ਮੌਕੇ ਰਜਿੰਦਰ ਸਿੰਘ ਰਾਜਾ ਚੱਕਆਂ, ਜੁਆਇੰਟ ਸੈਕਟਰੀ ਆਮ ਆਦਮੀ ਪਾਰਟੀ, ਰਾਜਸੀ ਸਕੱਤਰ ਜਗਤਾਰ ਸਿੰਘ ਘੜੂੰਆਂ ਤੋਂ ਇਲਾਵਾ ਮਹਾਰਾਜਾ ਸਰਦਾਰ ਜੱਸਾ ਸਿੰਘ ਰਾਮਗੜੀਆ ਫੈਡਰੇਸ਼ਨ ਦੇ ਪ੍ਰਧਾਨ ਬਿਕਰਮਜੀਤ ਸਿੰਘ ਸੋਹਣਪਾਲ, ਸਕੱਤਰ ਦਲਜੀਤ ਸਿੰਘ ਮੁੰਡੇ, ਤੇਜਿੰਦਰ ਸਿੰਘ ਕਲਸੀ, ਗੁਰਵਿੰਦਰ ਸਿੰਘ ਰੀਹਲ, ਜਸਪ੍ਰੀਤ ਸਿੰਘ ਕਲਸੀ, ਜਸਵਿੰਦਰ ਸਿੰਘ ਜੰਡੂ ਹਾਜ਼ਰ ਸਨ।

