ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 5 ਮਾਰਚ:


ਅੱਜ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਦੀ ਤਰਫੋਂ ਰੂਲਰ ਹੈਲਥ ਟ੍ਰੇਨਿੰਗ ਸੈਂਟਰ (ਆਰ.ਐਚ. ਟੀ.ਸੀ.) ਸਨੇਟਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਭਗਵੰਤ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜ਼ਿੰਮੇਵਾਰੀ ਸੰਭਾਲੀ ਹੈ। ਉਸ ਤੋਂ ਕੁਝ ਦਿਨਾਂ ਦੇ ਵਿੱਚ ਹੀ ਉਹਨਾਂ ਵੱਲੋਂ ਕੀਤੇ ਗਏ ਵਾਅਦੇ ਅਤੇ ਦਿੱਤੀਆਂ ਗਈਆਂ ਗਰੰਟੀਆਂ ਦੇ ਵਿੱਚੋਂ ਪੰਜਾਬ ਦੇ ਲੋਕਾਂ ਦੀ ਸਹੂਲਤ ਦੇ ਲਈ ਬਿਜਲੀ ਦੇ 600 ਯੂਨਿਟ ਮਾਫ ਕਰਨ ਦਾ ਐਲਾਨ ਕੀਤਾ ਗਿਆ ਅਤੇ ਅੱਜ 80% ਤੋਂ ਵੀ ਵੱਧ ਪਰਿਵਾਰ ਮੁਫਤ ਬਿਜਲੀ ਦਾ ਫਾਇਦਾ ਉਠਾ ਰਹੇ ਹਨ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਤੋਂ ਹੀ ਪੰਜਾਬ ਵਿੱਚ ਬੁਨਿਆਦੀ ਸਹੂਲਤਾਂ ਜਿਵੇਂ ਸਿਹਤ ਅਤੇ ਸਿੱਖਿਆ ਦੇ ਵੱਲ ਉਚੇਚੇ ਤੌਰ ਤੇ ਧਿਆਨ ਦਿੱਤਾ ਗਿਆ ਸੀ ਅਤੇ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਵੱਡੀ ਪੱਧਰ ਤੇ ਮੁਹੱਲਾ ਕਲੀਨਿਕ, ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਡਾਕਟਰਾਂ ਅਤੇ ਲੋੜੀਂਦੇ ਸਟਾਫ ਦੀ ਭਰਤੀ ਕੀਤੀ ਗਈ, ਜਿਸ ਨਾਲ ਕੰਮ ਸੁਚਾਰੂ ਤਰੀਕੇ ਨਾਲ ਚੱਲਣ ਲੱਗ ਪਿਆ ਅਤੇ ਇਸ ਤੋਂ ਇਲਾਵਾ ਪੰਜਾਬ ਦੇ ਸਾਰੇ ਸਕੂਲਾਂ ਦੇ ਵਿੱਚ ਵੀ ਲੋੜੀਂਦੇ ਸਟਾਫ ਨੂੰ ਪੂਰਾ ਕੀਤਾ ਗਿਆ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਰੂਲਰ ਹੈਲਥ ਟ੍ਰੇਨਿੰਗ ਸੈਂਟਰ ਦੇ ਵਿੱਚ ਮੈਡੀਕਲ ਡਾਕਟਰ ਬੀ.ਆਰ.ਅੰਬੇਡਕਰ ਮੈਡੀਕਲ ਕਾਲਜ ਵਿੱਚ ਪੜ੍ਹ ਰਹੇ ਵਿਦਿਆਰਥੀ ਡਾਕਟਰ ਇੱਥੇ ਟ੍ਰੇਨਿੰਗ ਹਾਸਲ ਕਰਨਗੇ ਅਤੇ ਇੱਥੇ ਹਰ ਵੇਲੇ ਪ੍ਰੋਫੈਸਰ/ ਡਾਕਟਰ ਮੌਜੂਦ ਰਹਿਣਗੇ ਅਤੇ ਲੋਕਾਂ ਲਈ ਮੈਡੀਕਲ ਸਹੂਲਤ ਵੀ ਉਪਲਧ ਰਹੇਗੀ। ਉਹਨਾਂ ਕਿਹਾ ਕਿ ਓ.ਪੀ.ਡੀ. ਚਾਲੂ ਹੋ ਚੁੱਕੀ ਹੈ, ਐਕਸਰੇ ਮਸ਼ੀਨ ਆ ਚੁੱਕੀ ਹੈ ਅਤੇ ਡੈਂਟਲ ਕਲੀਨਿਕ ਵੀ ਖੁੱਲ੍ਹ ਚੁੱਕਾ ਹੈ। ਉਹਨਾਂ ਕਿਹਾ ਕਿ ਮੈਡੀਕਲ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀ ਪਿੰਡਾਂ ਦੇ ਵਿੱਚ ਜਾ ਕੇ ਪਰਿਵਾਰਾਂ ਦੇ ਨਾਲ ਬੈਠਣਗੇ ਅਤੇ ਉਹਨਾਂ ਨੂੰ ਵੱਖ-ਵੱਖ ਬਿਮਾਰੀਆਂ ਅਤੇ ਉਹਨਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਇਕੱਤਰ ਕਰਨਗੇ ਅਤੇ ਉਹਨਾਂ ਨੂੰ ਮੌਕੇ ਤੇ ਹੀ ਮੈਡੀਕਲ ਸਹੂਲਤ ਵੀ ਉਪਲਬਧ ਕਰਵਾਈ ਜਾਵੇਗੀ।
ਮੁੱਖ ਮੰਤਰੀ ਭਗਵੰਤ ਸਿੰਘ ਦੀ ਸਰਕਾਰ ਵੱਲੋਂ ਮੋਹਾਲੀ ਹਲਕੇ ਦੇ ਲੋਕਾਂ ਨੂੰ ਦਿੱਤੀ ਗਈ ਇਹ ਵੱਡੀ ਸੌਗਾਤ ਹੈ ਅਤੇ ਲੋਕਾਂ ਨੂੰ ਇਸ ਦਾ ਫਾਇਦਾ ਉਠਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਮੈਂ ਇਲਾਕੇ ਦੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਮਾਹਰ ਡਾਕਟਰਾਂ ਦੀ ਟੀਮ ਤੋਂ ਆਪਣੇ ਇਲਾਜ ਕਰਵਾਉਣ ਲਈ ਪਹੁੰਚਣ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸਰਕਾਰੀ ਡਾਕਟਰ ਸੇਵਾ ਭਾਵਨਾ ਦੇ ਨਾਲ ਮਰੀਜ਼ਾਂ ਦਾ ਇਲਾਜ ਕਰਦੇ ਹਨ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਹੁਣ ਲੋਕਾਂ ਦੇ ਉੱਪਰ ਸਿਹਤ ਨਾਲ ਸੰਬੰਧਿਤ ਕੋਈ ਵੀ ਆਰਥਿਕ ਬੋਝ ਨਹੀਂ ਰਿਹਾ, ਕਿਉਂਕਿ ਮੁਹੱਲਾ ਕਲੀਨਿਕ ਪਹਿਲਾਂ ਹੀ ਵੱਡੇ ਪੱਧਰ ਤੇ ਕੰਮ ਕਰ ਰਹੇ ਹਨ ਅਤੇ ਹੁਣ 10 ਲੱਖ ਰੁਪਏ ਦੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਲੋਕਾਂ ਦੇ ਕਾਰਡ ਵੱਡੇ ਪੱਧਰ ਤੇ ਬਣ ਰਹੇ ਹਨ ਅਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਇਲਾਜ ਸ਼ੁਰੂ ਵੀ ਹੋ ਚੁੱਕਾ ਹੈ। ਇਸ ਮੌਕੇ ਤੇ ਡਾਕਟਰ ਨਵਦੀਪ ਸਿੰਘ ਸੈਣੀ, ਡਾਇਰੈਕਟਰ- ਪ੍ਰਿੰਸੀਪਲ/ ਡਾਕਟਰ ਬੀ. ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਮੋਹਾਲੀ ਰਹਿਨੁਮਾਈ ਹੇਠ ਡਾਕਟਰ ਨਵਦੀਪ ਸਿੰਘ, ਡਾਕਟਰ ਅਮਿਤ ਕੌਰ ਵਿਰਕ-ਹੈੱਡ ਆਫ ਦਾ ਡਿਪਾਰਟਮੈਂਟ ਆਫ ਕਮਿਊਨਿਟੀ ਮੈਡੀਸਨ, ਡਾਕਟਰ ਅਕਸ਼ੈ ਕੁਮਾਰ, ਅਸਿਸਟੈਂਟ ਪ੍ਰੋਫੈਸਰ, ਐਸ.ਐਮ.ਓ- ਵਨ- ਐਚ.ਐਸ ਚੀਮਾ, ਐਸ.ਐਮ.ਓ-ਟੂ ਡਾਕਟਰ ਪਰਮਿੰਦਰ ਸਿੰਘ ਤੋਂ ਇਲਾਵਾ ਕੁਲਦੀਪ ਸਿੰਘ ਸਮਾਣਾ, ਅਵਤਾਰ ਸਿੰਘ ਮੌਲੀ, ਰਜਿੰਦਰ ਪ੍ਰਸਾਦ ਸ਼ਰਮਾ, ਜਸਪਾਲ ਮਟੌਰ, ਗੁਰਦੇਸ਼ ਸਿੰਘ ਸਰਪੰਚ ਸਨੇਟਾ, ਨਿਰਮੈਲ ਸਿੰਘ ਸਨੇਟਾ, ਪਾਲ ਸਿੰਘ ਸਾਬਕਾ ਪੰਚ, ਰੂਪ ਚੰਦ ਸਨੇਟਾ, ਰਾਮੇਸ਼ਵਰ ਸਨੇਟਾ, ਹਰਜਿੰਦਰ ਸਿੰਘ ਸਰਪੰਚ ਧੀਰਪੁਰ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ: ਵਿਧਾਇਕ ਕੁਲਵੰਤ ਸਿੰਘ ਰੂਲਰ ਹੈਲਥ ਟ੍ਰੇਨਿੰਗ ਸੈਂਟਰ- (ਆਰ.ਐਚ. ਟੀ. ਸੀ.) ਸਨੇਟਾ ਦਾ ਦੌਰਾ ਕਰਨ ਦੇ ਦੌਰਾਨ।

