Breaking
www.sursaanjh.com > ਚੰਡੀਗੜ੍ਹ/ਹਰਿਆਣਾ > ਯੂਨੀਅਨ ਬੈਂਕ ਆਫ ਇੰਡੀਆ ਵੱਲੋਂ ਮਾਜਰਾ ਵਿਖੇ ਸੈਮੀਨਾਰ

ਯੂਨੀਅਨ ਬੈਂਕ ਆਫ ਇੰਡੀਆ ਵੱਲੋਂ ਮਾਜਰਾ ਵਿਖੇ ਸੈਮੀਨਾਰ

ਯੂਨੀਅਨ ਬੈਂਕ ਆਫ ਇੰਡੀਆ ਵੱਲੋਂ ਮਾਜਰਾ ਵਿਖੇ ਸੈਮੀਨਾਰ
ਚੰਡੀਗੜ੍ਹ 22 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):
ਯੂਨੀਅਨ ਬੈਂਕ ਆਫ ਇੰਡੀਆ ਵੱਲੋਂ ਪਿੰਡ ਮਾਜਰਾ ਨਿਊ ਚੰਡੀਗੜ੍ਹ ਵਿਖੇ ਇਕ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਯੂਨੀਅਨ ਬੈਂਕ ਆਫ ਇੰਡੀਆ ਦੀ ਸ਼ਾਖਾ ਮਾਜਰਾ ਦੇ ਮੈਨੇਜਰ ਅਸ਼ੀਸ਼ ਸ਼ੁਕਲਾ ਵੱਲੋਂ ਆਪਣੇ ਖ਼ਾਤਾ ਧਾਰਕਾਂ ਨੂੰ ਕੇਂਦਰ ਸਰਕਾਰ ਦੀਆਂ  ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਇਸ ਮੌਕੇ ਪਹੁੰਚੇ ਹੋਏ ਲੋਕਾਂ ਨੂੰ ਸਰਕਾਰ ਵੱਲੋਂ “ਸਭ ਤੋਂ ਮਹੱਤਵਪੂਰਨ ਤੁਹਾਡੀ ਵੋਟ” ਤਹਿਤ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਵੀ ਜਾਗਰੂਕ ਕੀਤਾ।
ਇਸ ਤੋਂ ਇਲਾਵਾ ਉਨ੍ਹਾਂ ਕੇਂਦਰ ਸਰਕਾਰ ਦੀ ਪ੍ਰਧਾਨ ਮੰਤਰੀ ਜੀਵਨ ਜੋਤੀ ਯੋਜਨਾ ਤਹਿਤ ਇੱਕ ਲਾਭ ਪਾਤਰ ਸ੍ਰੀ ਹਰਮਿੰਦਰ ਸਿੰਘ ਪਿੰਡ ਸੁਲਤਾਨਪੁਰ ਟੱਪਰੀਆਂ ਨੂੰ ਉਨ੍ਹਾਂ ਦੀ ਧਰਮ ਪਤਨੀ ਸਵ ਬਲਵਿੰਦਰ ਕੌਰ ਦੇ ਇਸ ਸਕੀਮ ਤਹਿਤ ਆਏ ਦੋ ਲੱਖ ਰੁਪਏ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਲੋਕ ਇਨ੍ਹਾਂ ਬੈਂਕਾਂ ਦੇ ਵਿਆਜ ਦਰ ਨੂੰ ਘੱਟ ਮੰਨਦੇ ਹਨ ਅਤੇ ਜ਼ਿਆਦਾਤਰ ਪ੍ਰਾਈਵੇਟ ਬੈਂਕਾਂ ਵਿੱਚ ਜਾਣਾ ਪਸੰਦ ਕਰਦੇ ਹਨ, ਪਰ ਉਹ ਇਨ੍ਹਾਂ ਸਰਕਾਰੀ ਬੈਂਕਾਂ ਵੱਲੋਂ ਦਿੱਤੀਆਂ ਜਾ ਰਹੀਆਂ ਸਹੁਲਤਾਂ ਤੋਂ ਅਣਜਾਣ ਹਨ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਆਪਣੇ ਇਲਾਕੇ ਦੇ ਸਰਕਾਰੀ ਬੈਂਕਾਂ ਵਿਚ ਜਾ ਕੇ ਕੇਂਦਰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੁਲਤਾਂ ਬਾਰੇ ਜਾਣਕਾਰੀ ਲੈਣ ਅਤੇ ਉਨ੍ਹਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ, ਕਿਉਂਕਿ ਜਿਸ ਤਰ੍ਹਾਂ ਅੱਜ ਹਰਮਿੰਦਰ ਸਿੰਘ ਦੇ ਪਰਿਵਾਰ ਦੇ ਇੱਕ ਪਰਿਵਾਰਕ ਮੈਂਬਰ ਦੇ ਜਾਣ ਨਾਲ ਇਸ ਪਰਿਵਾਰ ਨੂੰ ਘਾਟਾ ਪਿਆ ਹੈ, ਉਸ ਨੂੰ ਤਾਂ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਅੱਜ ਉਸਦੇ ਪਰਿਵਾਰ ਨੂੰ ਉਨਾਂ ਵੱਲੋਂ ਕਰਵਾਏ ਇਸ ਬੀਮੇ ਦਾ ਲਾਭ ਉਨ੍ਹਾਂ ਨੂੰ ਜ਼ਰੂਰ ਮਿਲਿਆ ਹੈ।
ਇਸ ਮੌਕੇ ਮੌਜੂਦ ਕੁਝ ਔਰਤਾਂ ਵੱਲੋਂ ਦੱਸਿਆ ਗਿਆ ਕਿ ਇਸ ਬੈਂਕ ਨਾਲ ਉਹ ਕਾਫੀ ਸਮੇਂ ਤੋਂ ਜੁੜੇ ਹੋਏ ਹਨ ਅਤੇ ਸਰਕਾਰ ਦੀਆਂ ਸਕੀਮਾਂ ਦਾ ਲਾਭ ਵੀ ਉਨ੍ਹਾਂ ਨੂੰ ਮਿਲ ਰਿਹਾ ਹੈ। ਇਸ ਮੌਕੇ ਬੈਕ ਮੈਨੇਜਰ ਅਸ਼ੀਸ਼ ਸ਼ੁਕਲਾ ਨੇ ਲੋਕਾਂ ਨੂੰ ਲੋਕ ਸਭਾ ਚੋਣਾਂ ਦੌਰਾਨ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਵੀ ਜਾਗਰੂਕ ਕੀਤਾ। ਇਸ ਮੌਕੇ ਹਾਜ਼ਰ ਔਰਤਾਂ ਵੱਲੋਂ ਵੱਖ-ਵੱਖ ਸਕੀਮਾਂ ਬਾਰੇ ਬੈਂਕ ਦੇ ਮੈਨੇਜਰ ਅਸ਼ੀਸ਼ ਸ਼ੁਕਲਾ ਨਾਲ ਵਿਚਾਰ ਵਟਾਂਦਰਾ ਵੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਤੋਂ ਇਲਾਵਾ ਕੈਸ਼ੀਅਰ ਸੰਤੋਸ਼ ਕੁਮਾਰ ਝਾਅ, ਰਾਹੁਲ ਡਿਵੈਲਪਮੈਂਟ ਅਫਸਰ, ਹਰਸਿਤਾ ਪਾਂਡੇ ਅਤੇ ਪਿੰਡ ਦੇ ਲੋਕ ਵੀ ਹਾਜ਼ਰ ਸਨ।

Leave a Reply

Your email address will not be published. Required fields are marked *