www.sursaanjh.com > ਚੰਡੀਗੜ੍ਹ/ਹਰਿਆਣਾ > ਰਤਵਾੜਾ ਸਾਹਿਬ ਟਰੱਸਟ ਵੱਲੋਂ ਲੋਕ ਹਿੱਤ ਮਿਸ਼ਨ ਦੇ ਪ੍ਰਧਾਨ ਸੁਖਦੇਵ ਸਿੰਘ ਕੰਸਾਲਾ ਦੇ ਪੁੱਤਰ ਨਮਿੱਤ ਭੋਗ

ਰਤਵਾੜਾ ਸਾਹਿਬ ਟਰੱਸਟ ਵੱਲੋਂ ਲੋਕ ਹਿੱਤ ਮਿਸ਼ਨ ਦੇ ਪ੍ਰਧਾਨ ਸੁਖਦੇਵ ਸਿੰਘ ਕੰਸਾਲਾ ਦੇ ਪੁੱਤਰ ਨਮਿੱਤ ਭੋਗ

ਚੰਡੀਗੜ੍ਹ 24 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):
ਰਤਵਾੜਾ ਸਾਹਿਬ ਟਰੱਸਟ ਵੱਲੋਂ ਲੋਕ ਹਿੱਤ ਮਿਸ਼ਨ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਸੁੱਖਾ ਕੰਸਾਲਾ ਦੇ ਪੁੱਤਰ ਨਮਿੱਤ ਭੋਗ ਪਾਏ ਗਏ। ਵਰਨਣਯੋਗ ਹੈ ਕਿ ਸ. ਕੰਸਾਲਾ ਦੇ ਨੌਜਵਾਨ ਪੁੱਤਰ ਹਰਕੀਰਤ ਸਿੰਘ ਜੋ ਕਿ ਪਿਛਲੇ ਦਿਨੀਂ ਸਵਰਗ ਸਿਧਾਰ ਗਿਆ ਸੀ, ਉਸ ਨਮਿੱਤ ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਹਜ਼ੂਰੀ ਰਾਗੀ ਜੱਥੇ ਵੱਲੋਂ ਕੀਰਤਨ ਕੀਤਾ ਗਿਆ। ਇਸ ਉਪਰੰਤ ਸੰਤ ਬਾਬਾ ਲਖਬੀਰ ਸਿੰਘ ਜੀ ਨੇ ਵਿਛੜੀ ਆਤਮਾ ਨਮਿੱਤ ਸਰਧਾਂਜਲੀ ਭੇਂਟ ਕਰਦਿਆਂ ਕੰਸਾਲਾ ਪਰਿਵਾਰ ਦੀਆਂ ਸੇਵਾਵਾਂ ਦਾ ਜ਼ਿਕਰ ਕੀਤਾ ਅਤੇ ਪ੍ਰਮਾਤਮਾ ਅੱਗੇ ਪਰਿਵਾਰ ਨੂੰ ਹੋਂਸ਼ਲਾ ਬਖ਼ਸ਼ਣ ਦੀ ਅਰਦਾਸ ਕੀਤੀ।
ਮਿਸ਼ਨ ਦੇ ਜਨਰਲ ਸਕੱਤਰ ਰਵਿੰਦਰ ਸਿੰਘ ਬਜੀਦਪੁਰ ਨੇ ਬਾਬਾ ਲਖਬੀਰ ਸਿੰਘ ਜੀ ਦਾ ਧੰਨਵਾਦ ਕੀਤਾ। ਇਸ ਮੌਕੇ ਜਗਦੇਵ ਸਿੰਘ ਮਲੋਆ, ਬਿੱਟੂ ਬਾਜਵਾ ਪੜੌਲ, ਰਣਜੀਤ ਸਿੰਘ ਖੱਦਰੀ, ਦਰਸ਼ਨ ਸਿੰਘ ਖੇੜਾ, ਗੁਰਦੀਪ ਸਿੰਘ ਮਹਿਰਮਪੁਰ, ਸੋਹਣ ਸਿੰਘ ਸੰਗਤਪੁਰਾ, ਬਹਾਦਰ ਸਿੰਘ ਚਾਹੜਮਾਜਰਾ, ਗੁਰਬਚਨ ਸਿੰਘ ਮੁੰਧੋਂ, ਬਹਾਦਰ ਸਿੰਘ ਮੁੰਧੋਂ, ਗੁਰਸ਼ਰਨ ਸਿੰਘ ਨੱਗਲ, ਬਲਵਿੰਦਰ ਸਿੰਘ ਰੰਗੂਆਣਾ, ਸਤਨਾਮ ਸਿੰਘ ਟਾਂਡਾ ਆਦਿ ਨੇ ਹਾਜ਼ਰੀ ਭਰੀ।

Leave a Reply

Your email address will not be published. Required fields are marked *