ਰਮਨਪ੍ਰੀਤ ਕੌਰ ਨੇ ਬਾਰ੍ਹਵੀਂ ਦੀ ਪ੍ਰੀਖਿਆ ਵਿਚ 98% ਅੰਕ ਕੀਤੇ ਪ੍ਰਾਪਤ
ਚੰਡੀਗੜ੍ਹ 13 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):


ਬੀਤੇ ਦਿਨੀਂ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਸੀ। ਜਿਸ ਵਿੱਚ ਪੰਜਾਬ ਭਰ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕਰਕੇ ਪੁਜੀਸ਼ਨਾਂ ਹਾਸਲ ਕੀਤੀਆਂ ਹਨ। ਇਸੇ ਤਰ੍ਹਾਂ ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਰ ਸੀਨੀ. ਸੈਕੰ. ਸਕੂਲ ਰਤਵਾੜਾ ਸਾਹਿਬ ਦੇ ਵਿਦਿਆਰਥੀਆਂ ਨੇ ਵੀ ਵਧੀਆ ਅੰਕ ਪ੍ਰਾਪਤ ਕਰਕੇ ਪੁਜੀਸ਼ਨਾਂ ਪ੍ਰਾਪਤ ਕਰਕੇ ਸਕੂਲ,ਅਧਿਆਪਕਾਂ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।
ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਰ ਸੀਨੀ. ਸੈਕੰ. ਸਕੂਲ ਰਤਵਾੜਾ ਸਾਹਿਬ ਦੀ ਹੋਣਹਾਰ ਵਿਦਿਆਰਥਣ ਵਿਦਿਆਰਥਣ ਰਮਨਪ੍ਰੀਤ ਕੌਰ ਨੇ CBSE ਦੀ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਵਿੱਚੋ 98% ਨੰਬਰ ਪ੍ਰਾਪਤ ਕਰਕੇ ਸਕੂਲ ਦੇ ਸਾਰੇ ਪਿਛਲੇ ਰਿਕਾਰਡ ਤੋੜ ਕੇ ਸਕੂਲ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾ ਰੋਸ਼ਨ ਕੀਤਾ ਹੈ।
ਪਿੰਡ ਮੀਆਂਪੁਰ ਚੰਗਰ ਦੀ ਇਸ ਹੋਣਹਾਰ ਵਿਦਿਆਰਥਣ ਦੀ ਇਸ ਪ੍ਰਾਪਤੀ ਤੇ ਬਾਕੀ ਸਾਰਿਆਂ ਵਿਦਿਆਰਥੀਆਂ ਵੱਲੋਂ ਉਸ ਨੂੰ ਵਧਾਈਆਂ ਦਿੱਤੀਆਂ ਗਈਆਂ।
ਸਕੂਲ ਦੇ ਡਾਇਰੈਕਟਰ ਇੰਜ. ਜਸਵੰਤ ਸਿੰਘ ਜੀ, ਪ੍ਰਿੰਸੀਪਲ ਸਾਹਿਬਾਨ, ਵਾਇਸ ਪ੍ਰਿੰਸੀਪਲ ਜੀ ਨੇ ਰਮਨਦੀਪ ਕੌਰ ਅਤੇ ਹੋਰ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
ਟਰੱਸਟ ਦੇ ਮੁੱਖੀ ਸੰਤ ਬਾਬਾ ਲਖਬੀਰ ਸਿੰਘ ਜੀ ਨੇ ਆਪਣੇ ਸੰਦੇਸ਼ ਰਾਹੀ ਵਿਦਿਆਰਥੀਆਂ ਅਤੇ ਸਕੂਲ ਦੇ ਸਮੂਹ ਸਟਾਫ਼ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਬਾਣੀ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ ਅਤੇ ਅਗਲੇਰੀ ਪੜ੍ਹਾਈ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

