ਚੰਡੀਗੜ੍ਹ 22 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):


ਉੱਘੇ ਖੇਡ ਪ੍ਰਮੋਟਰ ਅਤੇ ਭਾਜਪਾ ਜ਼ਿਲ੍ਹਾ ਖੇਡ ਸੈੱਲ ਦੇ ਪ੍ਰਧਾਨ ਪਹਿਲਵਾਨ ਰਵੀ ਸ਼ਰਮਾ ਨੇ ਮੁੱਲਾਂਪੁਰ ਗਰੀਬਦਾਸ ਵਿਖੇ ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਪਰੇਰਿਤ ਕੀਤਾ ਹੈ। ਇਸ ਮੌਕੇ ਐਸਆਈ ਮੋਹਨ ਸਿੰਘ ਦੀ ਅਗਵਾਈ ‘ਚ ਰਵੀ ਸ਼ਰਮਾ ਨੇ ਮੁੱਲਾਂਪੁਰ ਅਤੇ ਇਲਾਕੇ ਦੇ ਬੱਚਿਆਂ ਨੂੰ ਮੁੰਨਾ ਲਾਲ ਪੁਰੀ ਸਕੂਲ ਦੇ ਗਰਾਊਂਡ ਵਿੱਚ ਨਸ਼ਿਆਂ ਵਿਰੁੱਧ ਜਾਣਕਾਰੀ ਦਿੱਤੀ ਹੈ। ਰਵੀ ਸ਼ਰਮਾ ਨੇ ਕਿਹਾ ਕਿ ਨਸ਼ੇ ਵੀ ਅੱਤਵਾਦ ਵਾਂਗ ਘਤਕ ਹਨ, ਕਿਉਂਕਿ ਨਸ਼ੇ ਜਿੱਥੇ ਜਵਾਨੀ ਨੂੰ ਖਾਂਦੇ ਹਨ, ਉੱਥੇ ਹੀ ਕਿੰਨਿਆਂ ਹੀ ਪਰਿਵਾਰਾਂ ਨੂੰ ਵੀ ਉਜਾੜ ਦਿੰਦੇ ਹਨ।
ਇਸ ਮੌਕੇ ਥਾਣੇਦਾਰ ਮੋਹਨ ਸਿੰਘ ਨੇ ਬੱਚਿਆਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਹੋਈ ਹੈ, ਜਿਸ ਤਹਿਤ ਪਿੰਡ-ਪਿੰਡ, ਸ਼ਹਿਰ-ਸ਼ਹਿਰ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਦੱਸਿਆ ਜਾ ਰਿਹਾ ਹੈ ਅਤੇ ਆਉਣ ਵਾਲੀ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੜ੍ਹਾਈ ਅਤੇ ਖੇਡਾਂ ਵੱਲ ਜੋੜਨ ਲਈ ਉਪਰਾਲੇ ਕੀਤੇ ਜਾ ਰਹੇ। ਇਸ ਮੌਕੇ ਪਹਿਲਵਾਨ ਰਵੀ ਸ਼ਰਮਾ ਨੇ ਪੁਲਿਸ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਨੂੰ ਵੀ ਸਰਕਾਰ ਅਤੇ ਪੁਲਿਸ ਦਾ ਸਹਿਯੋਗ ਕਰਨਾ ਚਾਹੀਦਾ ਹੈ, ਤਦ ਹੀ ਅਸੀਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਸਕਦੇ ਹਾਂ।

